ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ! (ਨਿਊਜ਼ਨੰਬਰ ਖ਼ਾਸ ਖ਼ਬਰ)

ਭਾਵੇਂ ਹੀ ਪਰਾਲੀ ਦੇ ਧੂਏਂ ਦਾ ਦੋਸ਼ੀ ਹਰ ਵਾਰ ਹੀ ਸਰਕਾਰਾਂ ਵੱਲੋਂ ਕਿਸਾਨ ਨੂੰ ਹੀ ਮੰਨਿਆ ਜਾਂਦਾ ਹੈ, ਪਰ ਅਸਲ ਦੇ ਵਿੱਚ ਦੋਸ਼ੀ ਉਹ ਸਰਕਾਰਾਂ ਹਨ, ਜਿਹੜੀਆਂ ਕਿਸਾਨਾਂ ਨੂੰ ਸਹੂਲਤਾਂ ਦੇਣ ਤੋਂ ਭੱਜਦੀਆਂ ਹਨ। ਕੇਜਰੀਵਾਲ ਸਰਕਾਰ ਦਾ ਬੇਸ਼ੱਕ ਦੂਜਾ ਰੂਪ ਆਰਐਸਐਸ ਹੀ ਹੈ, ਪਰ ਕੇਜਰੀਵਾਲ ਦੁਆਰਾ ਜੋ ਹੁਣ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਹ ਸਹੀ ਮਾਇਨੇ ਵਿੱਚ ਸਲਾਉਣ ਵਾਲੀ ਹੈ। ਕੇਜਰੀਵਾਲ ਨੇ ਕਿਸਾਨਾਂ ਦੀ ਹੁਣ ਤਰੀਫ਼ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਆਪਣੇ ਆਪ ਨੂੰ ਕਿਸਾਨ ਹਮਾਇਤੀ ਕਹਿਣਾ ਸ਼ੁਰੂ ਕਰ ਦਿੱਤਾ ਹੈ। 

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਤੋਂ ਕਿਸਾਨਾਂ ਦੀ ਹਮਾਇਤ ਕਰਦਿਆਂ ਹੋਇਆਂ ਪਰਾਲੀ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਪਰਾਲੀ ਦੇ ਧੂੰਏਂ ਲਈ ਕਿਸਾਨ ਨਹੀਂ, ਬਲਕਿ ਸਰਕਾਰ ਜ਼ਿੰਮੇਵਾਰ ਹੈ।

ਦੱਸਣਾ ਬਣਦਾ ਹੈ ਕਿ ਪੰਜਾਬ ਦੀ ਕੈਪਟਨ ਹਕੂਮਤ ਦੇ ਵੱਲੋਂ ਪਿਛਲੇ ਦਿਨੀਂ ਇਕ ਮੀਟਿੰਗ ਕਰਕੇ ਪੰਜਾਬ ਵਿਚਲੇ ਕਿਸਾਨਾਂ ਨੂੰ ਪਰਾਲੀ ਦਾ ਸਹੀ ਤਰੀਕੇ ਨਾਲ ਨਿਪਟਾਰਾ ਕਰਨ ਦੀ ਬਜਾਏ, ਕਿਸਾਨਾਂ ‘ਤੇ ਕਈ ਪਾਬੰਦੀਆਂ ਮੜ੍ਹੀਆਂ ਸਨ ਅਤੇ ਕਿਸਾਨਾਂ ਨੂੰ ਪਰਾਲੀ ਗਾਲਣ ਅਤੇ ਇਸ ਦਾ ਨਿਪਟਾਰਾ ਕਰਨ ਲਈ ਕੋਈ ਐਲਾਨ ਨਹੀਂ ਸੀ ਕੀਤਾ, ਜਿਸ ਤੋਂ ਕਿਸਾਨ ਖਫ਼ਾ ਸਨ।

ਅੱਜ ਅਰਵਿੰਦ ਕੇਜਰੀਵਾਲ ਨੇ ਵੱਡਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕਿਸਾਨ ਪਰਾਲੀ ਦੇ ਧੂੰਏਂ ਲਈ ਜ਼ਿੰਮੇਵਾਰ ਨਹੀਂ ਹਨ, ਜਦੋਂਕਿ ਸਰਕਾਰਾਂ ਹੀ ਦੋਸ਼ੀ ਹਨ। ਜਿਨ੍ਹਾਂ ਦੇ ਵੱਲੋਂ ਕਿਸਾਨਾਂ ਦੀ ਕੋਈ ਵੀ ਗੱਲ ਨਹੀਂ ਸੁਣੀ ਜਾ ਰਹੀ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਵੀ ਕਿਸਾਨਾਂ ਨਾਲ ਸੀ ਅਤੇ ਅੱਗੇ ਤੋਂ ਵੀ ਕਿਸਾਨਾਂ ਦੇ ਨਾਲ ਖਡ਼੍ਹੀ ਰਹੇਗੀ। ਇੱਥੇ ਦੱਸ ਦੇਈਏ ਕਿ ਅਗਾਮੀ ਪੰਜਾਬ ਵਿਚਲੀਆਂ ਚੋਣਾਂ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਕਾਫ਼ੀ ਜ਼ਿਆਦਾ ਐਕਟਿਵ ਹਨ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੇ ਵਰਕਰਾਂ ਅਤੇ ਆਗੂਆਂ ਨੂੰ ਨਸੀਹਤ ਦਿੱਤੀ ਸੀ ਕਿ ਉਹ ਅਹੁਦਿਆਂ ਦੀ ਮੰਗ ਨਾ ਕਰਨ, ਬਲਕਿ ਪਾਰਟੀ ਦੇ ਕੰਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ।

 

ਕਿਸਾਨ ਦੀ ਨਹੀਂ, ਬਲਕਿ ਹਾਕਮਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਫਿਕਰ!! (ਨਿਊਜ਼ਨੰਬਰ ਖ਼ਾਸ ਖ਼ਬਰ)

ਮੋਦੀ ਹਕੂਮਤ ਦੇ ਵੱਲੋਂ ਲੰਘੇ ਦਿਨੀਂ ਕਿਸਾਨ ਵਿਰੋਧੀ ਤਿੰਨ ਖੇਤੀ ਆਰਡੀਨੈਂਸ ਜੋ ਲਿਆਂਦੇ ਗਏ ਹਨ, ਉਨ੍ਹਾਂ ਦੇ ਖ਼ਿਲਾਫ਼ ਪੂਰੇ ਭਾਰਤ ਦੇ ਅੰਦਰ ਪ੍ਰਦਰਸ਼ਨ ਹੋ ਰਹੇ ਹਨ। ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਖ਼ਿਲਾਫ਼ ...