ਕੋਰੋਨਾ ਦੇ ਉਜਾੜੇ ਮਗਰੋਂ ਸਕੂਲਾਂ ਚ ਸ਼ੁਰੂ ਹੋਈਆਂ ਬੱਚਿਆਂ ਦੀਆਂ ਪ੍ਰੀਖਿਆਵਾਂ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਕਹਿਰ ਦੇ ਕਾਰਨ ਬੰਦ ਪਏ ਸਕੂਲਾਂ ਨੂੰ ਪਿਛਲੇ ਮਹੀਨੇ ਖੋਲ੍ਹਿਆ ਗਿਆ। ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਫ਼ਲਾਈਨ ਪ੍ਰੀਖਿਆਵਾਂ ਕੋਰੋਨਾ ਕਹਿਰ ਤੋਂ ਬਾਅਦ ਪਹਿਲੀ ਵਾਰ 13 ਸ਼ੁਰੂ ਹੋਈ।

ਸਿੱਖਿਆ ਵਿਭਾਗ ਦੇ ਇਕ ਅਫਸਰ ਨੇ ਦੱਸਿਆ ਕਿ ਛੇਵੀਂ ਤੋਂ 12 ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਇਹ ਪ੍ਰੀਖਿਆ ਸ਼ਿਫਟਾਂ ਵਿੱਚ ਸ਼ੁਰੂ ਹੋਈ।

ਅੱਠਵੀਂ, 10 ਵੀਂ ਅਤੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵੇਰ ਦਾ ਸੈਸ਼ਨ ਸਵੇਰੇ 9 ਵਜੇ ਸ਼ੁਰੂ ਹੋਈ, ਜਦੋਂਕਿ ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦੁਪਹਿਰ 12 ਵਜੇ ਸ਼ੁਰੂ ਹੋਈ। ਪ੍ਰਸ਼ਨ ਪੱਤਰ ਅਪ੍ਰੈਲ ਤੋਂ ਅਗਸਤ ਦੇ ਸਿਲੇਬਸ ਦੇ ਅਨੁਸਾਰ ਆਇਆ।

ਅਪ੍ਰੈਲ-ਮਈ ਵਿੱਚ, ਸਿਲੇਬਸ ਵਿੱਚ 25% ਪ੍ਰਸ਼ਨ ਪੁੱਛੇ ਗਏ ਅਤੇ ਜੁਲਾਈ-ਅਗਸਤ ਦੇ ਸਿਲੇਬਸ ਵਿੱਚੋਂ 75% ਪ੍ਰਸ਼ਨ ਪੁੱਛੇ ਗਏ।

ਸਿੱਖਿਆ ਅਫਸਰ ਨੇ ਦੱਸਿਆ ਕਿ ਤੀਜੀ ਤੋਂ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਵੀ ਅੱਜ ਸ਼ੁਰੂ ਹੋਈਆਂ। ਤੀਜੀ ਪ੍ਰੀਖਿਆ ਸਵੇਰੇ 9 ਵਜੇ ਸ਼ੁਰੂ ਹੋਈ ਅਤੇ ਪੰਜਵੀਂ ਦੀ ਪ੍ਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਈ, ਚੌਥੀ ਪ੍ਰੀਖਿਆ ਦੁਪਹਿਰ 12 ਵਜੇ ਸ਼ੁਰੂ ਹੋਈ। ਪ੍ਰਸ਼ਨ ਪੱਤਰ ਵਿੱਚ ਅਗਸਤ ਮਹੀਨੇ ਦੇ ਸਿਲੇਬਸ ਤੋਂ 20-20 ਮਲਟੀਪਲ ਚੁਆਇਸ ਪ੍ਰਸ਼ਨ (ਮਲਟੀਪਲ ਚੁਆਇਸ) ਹੋਏ।