ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ? (ਨਿਊਜ਼ਨੰਬਰ ਖ਼ਾਸ ਖ਼ਬਰ)

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਜਾਰੀ ਹੈ, ਉਥੇ ਹੀ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ਤੇ ਲਾਠੀਚਾਰਜ ਕਰਵਾ ਕੇ ਕਦੇ ਉਨ੍ਹਾਂ ਨੂੰ ਨਕਸਲੀ ਅਤੇ ਕਦੇ ਅਤਿਵਾਦੀ ਦੱਸ ਰਹੀ ਹੈ।

ਗੱਲਬਾਤ ਕਰਦੇ ਹੋਏ ਗੁਰਨਾਮ ਸਿੰਘ ਚੜੂਨੀ ਨੇ ਭਾਜਪਾ ਦੇ ਲੀਡਰ ਵੀ ਕਿਸਾਨਾਂ ਨੂੰ ਆਪਣਾ ਟਾਰਗੇਟ ਬਣਾ ਰਹੇ ਹਨ ਪਰ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਤੋਂ ਬਿਨਾਂ ਨਹੀਂ ਉੱਠਣਗੇ।

ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਿਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਜਿਸ ਤਰੀਕਾਂ ਦਾ ਅੱਜ ਮਾਝੇ ਦੀ ਦਾਣਾ ਮੰਡੀ ਅਮਰਕੋਟ ਵਿਖੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਹੈ।

ਇਸ ਤੋਂ ਇਹ ਜ਼ਾਹਰ ਹੋ ਚੁੱਕਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਜਲਦੀ ਹੀ ਗੋਡੇ ਟੇਕ ਕੇ ਗਈ ਅਤੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ।

ਇਸ ਉਪਰੰਤ ਉਨ੍ਹਾਂ ਨੇ ਕਿਸਾਨਾਂ ਤੇ ਹਰਿਆਣਾ ਵਿਖੇ ਹੋਏ ਲਾਠੀਚਾਰਜ ਦੀ ਵੀ ਕਰਦੇ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਖੱਟਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ।