ਆਕੜ ਭੰਨ੍ਹ'ਤੀ ਵਿਦਿਆਰਥੀਆਂ ਨੇ! (ਨਿਊਜ਼ਨੰਬਰ ਖ਼ਾਸ ਖ਼ਬਰ)

ਕੋਰੋਨਾ ਦੀ ਆੜ ਵਿੱਚ ਸਰਕਾਰ ਦੁਆਰਾ ਬੰਦ ਕੀਤੇ ਗਏ ਵਿਦਿਅਕ ਅਦਾਰਿਆਂ ਨੂੰ ਖੁੱਲ੍ਹਵਾਉਣ ਦੇ ਵਾਸਤੇ ਲਗਾਤਾਰ ਵਿਦਿਆਰਥੀ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ ਅਤੇ ਵਿਦਿਆਰਥੀ ਜਥੇਬੰਦੀਆਂ ਦੇ ਸੰਘਰਸ਼ ਨੂੰ ਬੂਰ ਵੀ ਪੈ ਰਿਹਾ ਹੈ।

ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਦੇ ਗੁਰਪ੍ਰੀਤ ਜੱਸਲ, ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ)ਵੱਲੋਂ ਰਮਨ ਕਾਲਾਝਾੜ, ਪੰਜਾਬ ਰੈਡੀਕਲ ਸਟੂਡੈਂਟਸ ਯੂਨੀਅਨ ਵੱਲੋਂ ਮਨਜੀਤ ਨਮੋਲ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰਾਮਵੀਰ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਰਣਬੀਰ ਕਾਲਜ ਦੇ ਵਿਦਿਆਰਥੀ ਕਾਲਜ ਨੂੰ ਖੁਲਵਾਉਣ ਲਈ ਸੰਘਰਸ਼ ਕਰ ਰਹੇ ਸੀ।

ਇਸ ਲਈ ਕਾਲਜ ਦੋ ਵਾਰ ਪ੍ਰਿੰਸੀਪਲ ਨੂੰ ਮਿਲਿਆ ਗਿਆ ਸੀ ਅਤੇ ਜਿਲ੍ਹੇ ਦੇ ਏਡੀਸੀ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਸੀ, ਪਰ ਵਿਦਿਆਰਥੀਆਂ ਦੀ ਇਸ ਹੱਕੀ ਮੰਗ ਉਪਰ ਜਿਆਦਾ ਧਿਆਨ ਨਾ ਦਿੱਤਾ ਗਿਆ।

ਇਸ ਲਈ ਸ਼ੁਕਰਵਾਰ ਨੂੰ ਕਾਲਜ ਪ੍ਰਿੰਸੀਪਲ ਦੇ ਦਫਤਰ ਦਾ ਘਿਰਾਓ ਕੀਤਾ, ਫੇਰ ਮਜਬੂਰ ਹੋਕੇ ਕਾਲਜ ਪ੍ਰਸ਼ਾਸ਼ਨ ਨੂੰ ਜਿਲ੍ਹੇ ਦੇ ਡੀਸੀ ਦੇ ਹੁਕਮਾਂ ਅਨੁਸਾਰ ਕਾਲਜ ਖੋਲਣ ਲਈ ਨੋਟਿਸ ਕੱਢਣਾ ਪਿਆ।

ਇਸ ਤਰ੍ਹਾਂ ਵਿਦਿਆਰਥੀ ਆਪਣਾ ਕਾਲਜ ਖੁਲਵਾਉਣ ਵਿੱਚ ਕਾਮਯਾਬ ਹੋਏ ਹਨ, ਇਸ ਲਈ 22 ਤਰੀਕ ਦਾ ਡੀਸੀ ਦਫ਼ਤਰ ਦਾ ਧਰਨਾ ਵੀ ਮੁਲਤਵੀ ਕੀਤਾ ਜਾਂਦਾ ਹੈ।