ਕੀ ਕਿਸਾਨਾਂ ਮੂਹਰੇ ਝੁਕਣਗੇ ਹਾਕਮ! (ਨਿਊਜ਼ਨੰਬਰ ਖ਼ਾਸ ਖ਼ਬਰ)

ਕਿਰਤੀ ਕਿਸਾਨ ਯੂਨੀਅਨ ਵੱਲੋਂ ਦਿੱਲੀ ਕਿਸਾਨ ਮੋਰਚੇ ਨੂੰ ਮਜ਼ਬੂਤ ਕਰਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਪਿੰਡ ਲੰਡੇ ਵਿਖੇ ਭਰਵੀ ਮੀਟਿੰਗ ਕੀਤੀ ਗਈ।

ਇਸ ਮੌਕੇ ਕਿਸਾਨਾਂ ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਕਾਲੇ ਕਾਨੂੰਨਾ ਦੇ ਮਾਰੂ ਪ੍ਭਾਵਾ ਤੋ ਜਾਣੂ ਕਰਵਾਇਆ, ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਅੰਦੋਲਨ ਨੂੰ ਲਗਾਤਾਰ ਤਾਰਪੀਡੋ ਕਰਨ ਦੀ ਕੋਜੀਆ ਚਾਲਾਂ ਚੱਲੀਆਂ ਜਾ ਰਹੀਆਂ ਹਨ।

ਉਨ੍ਹਾਂ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਮੋਰਚਾ ਜਿੱਤ ਵੱਲ ਨੂੰ ਜਾ ਰਿਹਾ ਹੈ। ਉਹਨਾਂ ਕਿਹਾ ਸਰਕਾਰ ਵੱਲੋ ਜੋ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਫ਼ਸਲ ਖ਼ਰੀਦਣ ਲਈ ਕਿਸਾਨਾਂ ਕੋਲੋਂ ਜ਼ਮੀਨਾਂ ਦੀਆਂ ਫਰਦਾਂ,ਜਮਾਂਬੰਦੀਆ ਮੰਗੀਆਂ ਜਾ ਰਹੀਆਂ ਹਨ ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਾਨ ਨੇ ਜਮਾਂਬੰਦੀ ਨਹੀਂ ਦੇਣੀ ਇਸ ਸਬੰਧੀ ਵੀ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਕੀਤਾ ਜਾਵੇਗਾ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੋ ਕਾਲੇ ਕਾਨੂੰਨ ਰੱਦ ਕਰਵਾਉਣ ਤੋਂ ਬਾਅਦ ਹੀ ਪੰਜਾਬ ਨੂੰ ਵਾਪਸ ਮੁੜਿਆ ਜਾਵੇਗਾ ਉਨ੍ਹਾਂ ਕਿਹਾ 27 ਸਤੰਬਰ ਨੂੰ ਪੂਰਨ ਤੌਰ ਤੇ ਭਾਰਤ ਬੰਦ ਨੂੰ ਸਫ਼ਲ ਬਣਾਇਆ ਜਾਵੇਗਾ। ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਚਮਕੌਰ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ।

ਉਨ੍ਹਾਂ ਕਿਹਾ 27 ਸਤੰਬਰ ਦਾ ਜੋ ਸੰਯੁਕਤ ਮੋਰਚੇ ਦਾ ਸੱਦਾ ਹੈ, ਉਸ ਦੇ ਤਹਿਤ ਪਿੰਡਾਂ ਸ਼ਹਿਰਾਂ ਦੇ ਦੁਕਾਨਦਾਰਾਂ ਮਜ਼ਦੂਰਾਂ ਕਿਸਾਨਾਂ ਨੂੰ ਨਾਲ ਲੈਕੇ ਬਾਘਾਪੁਰਾਣਾ ਦੇ ਮੇਨ ਚੌਕ ਵਿੱਚ ਵੱਡਾ ਜਾਮ ਲਗਾਇਆਂ ਜਾਵੇਗਾ। ਸਟੇਜ ਦੀ ਕਾਰਵਾਈ ਸਰਵਨ ਸਿੰਘ ਲੰਡੇ ਨੇ ਨਿਭਾਈ।