ਕੀ ਨਵ-ਨਿਯੁਕਤ ਮੁੱਖ ਮੰਤਰੀ ਚੰਨੀ ਦੇਵੇਗਾ ਅਸਤੀਫ਼ਾ! (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਉੱਠ ਵੀ ਪਈ ਹੈ। ਹਾਲੇ ਕੱਲ੍ਹ ਚੰਨੀ ਨੂੰ ਮੁੱਖ ਮੰਤਰੀ ਐਲਾਨਿਆ ਗਿਆ ਅਤੇ ਅੱਜ ਉਨ੍ਹਾਂ ਨੇ ਸਹੁੰ ਚੁੱਕੀ, ਪਰ ਸ਼ਾਮ ਸਮੇਂ ਚੰਨੀ ਦੇ ਅਸਤੀਫ਼ੇ ਦੀ ਮੰਗ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਉਠਾਈ ਗਈ ਹੈ।

ਇੱਕ ਨਿੱਜੀ ਚੈਨਲ ਦੀ ਖ਼ਬਰ ਦੇ ਮੁਤਾਬਿਕ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਚੰਨੀ ਦੇ ਅਸਤੀਫ਼ੇ ਦੀ ਮੰਗ ਕੀਤੀ ਗਈ ਹੈ। ਰੇਖਾ ਸ਼ਰਮਾ ਦਾ ਦੋਸ਼ ਹੈ ਕਿ ਪੰਜਾਬ ਦਾ ਨਵਾਂ ਮੁੱਖ ਮੰਤਰੀ ਮਹਿਲਾਵਾਂ ਦੇ ਲਈ ਖ਼ਤਰਾ ਸਾਬਤ ਹੋ ਸਕਦਾ ਹੈ, ਕਿਉਂਕਿ ਉਹਨੇ 2018 ਦੇ ਵਿੱਚ ਇੱਕ ਮਹਿਲਾ ਆਈਏਐਸ ਅਫ਼ਸਰ ਨੂੰ ਅਸ਼ਲੀਲ ਮੈਜਿਸ ਭੇਜੇ ਸਨ।

ਇਹ ਮਾਮਲਾ ਬਹੁਤ ਜਿਆਦਾ ਭਖਿਆ ਸੀ, ਜਿਸ ਤੋਂ ਬਾਅਦ ਇਹ ਮਾਮਲਾ ਪੰਜਾਬ ਦੀ ਮਹਿਲਾ ਕਮਿਸ਼ਨ ਕੋਲ ਪੁੱਜਿਆ ਸੀ। ਖ਼ਬਰਾਂ ਦੇ ਮੁਤਾਬਿਕ, ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਦੇ ਵੱਲੋਂ ਚੰਨੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਦਿਆਂ ਹੋਇਆ ਪੰਜਾਬ ਸਰਕਾਰ ਨੂੰ ਚੰਨੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਸੀ।

ਪਰ, ਪੰਜਾਬ ਸਰਕਾਰ ਨੇ ਇਸ ਤੇ ਕੋਈ ਐਕਸ਼ਨ ਨਹੀਂ ਸੀ ਲਿਆ, ਜਿਸ ਤੋਂ ਬਾਅਦ ਮਨੀਸ਼ਾ ਗੁਲਾਟੀ ਨੇ ਧਰਨੇ ਤੇ ਵੀ ਬੈਠਣ ਦੀ ਚੇਤਾਵਨੀ ਦਿੱਤੀ ਸੀ, ਪਰ ਮਾਮਲਾ ਵਿੱਚ ਵਿਚਾਲੇ ਹੀ ਲਟਕਿਆ ਰਿਹਾ। ਹੁਣ ਰਾਸ਼ਟਰੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਦੇ ਵੱਲੋਂ ਕਾਂਗਰਸ ਹਾਈ ਕਮਾਨ ਦੇ ਕੋਲੋਂ ਮੰਗ ਕੀਤੀ ਹੈ ਕਿ ਚੰਨੀ ਦਾ ਅਸਤੀਫ਼ਾ ਲਿਆ ਜਾਵੇ।