ਕੀ ਕੈਪਟਨ ਅਮਰਿੰਦਰ ਕਾਂਗਰਸ ਛੱਡੇਗਾ? (ਨਿਊਜ਼ਨੰਬਰ ਖ਼ਾਸ ਖ਼ਬਰ)

ਪੰਜਾਬ ਦੇ ਮੁੱਖ ਮੰਤਰੀ ਰਹੇ ਕੈਪਟਨ ਅਮਰਿੰਦਰ ਸਿੰਘ ਦੇ ਵੱਲੋਂ ਸੱਤ ਟਵੀਟ ਕੀਤੇ ਗਏ, ਜਿਨ੍ਹਾਂ ਵਿਚ ਉਨ੍ਹਾਂ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਤਿੱਖੇ ਨਿਸ਼ਾਨੇ ਸਾਧੇ ਅਤੇ ਗੰਭੀਰ ਦੋਸ਼ ਮਡ਼੍ਹੇ। ਉਨ੍ਹਾਂ ਨੇ ਕਿਹਾ ਕਿ ਸਿੱਧੂ ਹੁਣ ਪੰਜਾਬ ਵਿਚ ਉਹ ਗ਼ਲਤ ਕੰਮ ਕਰ ਰਿਹਾ ਹੈ, ਜਿਹੜੇ ਉਹਦੇ ‘ਤੇ ਦੋਸ਼ ਲਾਉਂਦੇ ਰਹੇ ਹਨ।

ਉਨ੍ਹਾਂ ਨੇ ਨਾਜਾਇਜ਼ ਮਾਈਨਿੰਗ ਰੋਕਣ ਸਬੰਧੀ ਵੀ ਸਿੱਧੂ ਨੂੰ ਕਿਹਾ। ਕੈਪਟਨ ਅਮਰਿੰਦਰ ਨੇ ਟਵੀਟ ਵਿੱਚ ਇਹ ਵੀ ਕਿਹਾ ਕਿ ਜਿਹੜੇ ਨਾਜਾਇਜ਼ ਮਾਈਨਿੰਗ ਕਰਦੇ ਹਨ, ਉਹ ਇਨ੍ਹੀਂ ਦਿਨੀਂ ਸਿੱਧੂ ਦੇ ਨਾਲ ਫਿਰਦੇ ਹਨ, ਇਸ ਲਈ ਸੂਬਾ ਸਰਕਾਰ ਨੂੰ ਇਨ੍ਹਾਂ ਦੇ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਸੱਤ ਟਵੀਟਾਂ ਦੇ ਵਿੱਚ ਉਨ੍ਹਾਂ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਦੇ ਖ਼ਿਲਾਫ਼ ਉਮੀਦਵਾਰ ਉਤਾਰਨਗੇ। ਅਮਰਿੰਦਰ ਨੇ ਕਿਹਾ ਕਿ ਹੁਣ ਸਿੱਧੂ ਹੱਥ ਕਮਾਨ ਹੈ, ਇਸ ਲਈ ਸਿੱਧੂ ਨੂੰ ਨਵੇਂ ਮੁੱਖ ਮੰਤਰੀ ਨਾਲ ਮਿਲ ਕੇ ਪੰਜਾਬ ਦਾ ਵਿਕਾਸ ਕਰਵਾਉਣਾ ਚਾਹੀਦਾ ਹੈ।

ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਉਣ ਵਾਲੀਆਂ ਚੋਣਾਂ ਦੇ ਵਿਚ ਲੋਕ ਕਾਂਗਰਸ ਨੂੰ ਵੋਟਾਂ ਪਾਉਣੀਆਂ ਭੁੱਲ ਜਾਣਗੇ ਅਤੇ ਪੰਜਾਬ ਵਿੱਚੋਂ ਸਿਰਫ਼ 10 ਕੁ ਸੀਟਾਂ ਹੀ ਕਾਂਗਰਸ ਪੱਲੇ ਪੈਣਗੀਆਂ। ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਟਵੀਟਾਂ ਅਤੇ ਨਵਜੋਤ ਸਿੰਘ ਸਿੱਧੂ ਦੇ ਵਿਰੁੱਧ ਉਮੀਦਵਾਰ ਖੜ੍ਹੇ ਕਰਨ ਦੀ ਆਖੀ ਗੱਲ ਤੋਂ, ਲੱਗਦਾ ਹੈ ਕਿ ਕੈਪਟਨ ਅਮਰਿੰਦਰ ਅਗਾਮੀ ਚੋਣਾਂ ਦੇ ਵਿੱਚ ਨਵੀਂ ਪਾਰਟੀ ਬਣਾ ਸਕਦੇ ਹਨ।

ਦੂਜੇ ਪਾਸੇ ਸਾਡੇ ਸੂਤਰ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਬੀਜੇਪੀ ਦੇ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਵੈਸੇ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਕੀ ਬਣਦਾ ਹੈ? ਬਾਕੀ ਕੈਪਟਨ ਅਮਰਿੰਦਰ ਸਿੰਘ ਦੇ ਟਵੀਟ ਤੋਂ ਇਹ ਲਗਦਾ ਹੈ ਕਿ ਉਹ ਅਗਾਮੀ ਚੋਣਾਂ ਵਿੱਚ ਬਹੁਤ ਵੱਡਾ ਧਮਾਕਾ ਕਰਨਗੇ।