ਕੀ ਬੇਰੁਜ਼ਗਾਰਾਂ ਨੂੰ ਨੌਕਰੀ ਦੇ ਸਕੇਗੀ ਚੰਨੀ ਸਰਕਾਰ? (ਨਿਊਜ਼ਨੰਬਰ ਖ਼ਾਸ ਖ਼ਬਰ)

ਪਿਛਲੇ ਸਾਢੇ ਚਾਰ ਸਾਲ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈਟ ਪਾਸ ਬੇਰੁਜ਼ਗਾਰ ਬੀ ਐਡ ਅਧਿਆਪਕਾਂ ਨੇ ਜਿਥੇ 24 ਸਤੰਬਰ ਨੂੰ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ ਉੱਥੇ ਆਪਣੀਆਂ ਮੰਗਾਂ ਤੋ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰਾਂ ਰਾਹੀਂ ਮੰਗ ਪੱਤਰ ਭੇਜ ਕੇ ਵਿੱਢੀ ਮੁਹਿੰਮ ਤਹਿਤ ਸਥਾਨਕ ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਪੀ ਸੀ ਐਸ ਸ੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਦਿੱਤਾ ਗਿਆ।

ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਜਿਲ੍ਹਾ ਵਾਇਸ ਪ੍ਰਧਾਨ ਬਲਜਿੰਦਰ ਸਿੰਘ ਗਿਲਜੇਵਾਲਾ ਤੋਂ ਇਲਾਵਾ ਬਲਜਿੰਦਰ ਗਿਲਜੇਵਾਲਾ, ਮਨਪ੍ਰੀਤ ਥਾਦੇਂਵਾਲਾ, ਸਤਨਾਮ, ਧਰਮਿੰਦਰ, ਜਸਦੀਪ ਅਤੇ ਮਨਪ੍ਰੀਤ, ਪਵਨ, ਰਾਜਵੀਰ, ਹਰਪ੍ਰੀਤ, ਮੀਨਾਕਸ਼ੀ ਨੇ ਕਿਹਾ ਕਿ ਘਰ ਘਰ ਰੁਜ਼ਗਾਰ ਦਾ ਵਾਅਦਾ ਕਰਕੇ ਸੱਤਾ ਉੱਤੇ ਕਾਬਜ਼ ਹੋਈ ਕਾਂਗਰਸ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੀ ਬਜਾਏ ਡਾਂਗਾਂ ਅਤੇ ਪਰਚੇ ਦਿੰਦੀ ਆ ਰਹੀ ਹੈ।

ਉਹਨਾ ਦੱਸਿਆ ਕਿ ਸਾਂਝੇ ਮੋਰਚੇ ਵੱਲੋਂ ਕਰੀਬ 9 ਮਹੀਨੇ ਤੋ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਸੰਗਰੂਰ ਵਿਖੇ ਕੋਠੀ ਦਾ ਘਿਰਾਓ ਕੀਤਾ ਹੋਇਆ ਹੈ। ਦੂਜੇ ਪਾਸੇ ਕਰੀਬ ਇਕ ਮਹੀਨੇ ਤੋਂ ਸੰਗਰੂਰ ਦੇ ਹੀ ਸਿਵਲ ਹਸਪਤਾਲ ਦੀ ਪਾਣੀ ਵਾਲੀ ਟੈਂਕੀ ਉੱਤੇ ਇੱਕ ਬੇਰੁਜ਼ਗਾਰ ਮੁਨੀਸ਼ ਫਾਜਿਲਕਾ ਆਪਣੀ ਭਰਤੀ ਸਮੇਤ ਖਾਸ ਕਰਕੇ ਸਮਾਜਿਕ ਸਿੱਖਿਆ, ਹਿੰਦੀ ਅਤੇ ਪੰਜਾਬੀ ਦੀਆਂ ਅਸਾਮੀਆਂ ਵੱਡੀ ਗਿਣਤੀ ਵਿੱਚ ਉਮਰ ਹੱਦ ਵਿੱਚ ਛੋਟ ਦੇੇ ਕੇ ਕੱਢਣ ਦੀ ਮੰਗ ਲੈਕੇ ਚੜਿਆ ਹੋਇਆ ਹੈ।

ਉਹਨਾ ਕਿਹਾ ਕਿ ਜੇਕਰ ਬੇਰੁਜ਼ਗਾਰਾਂ ਦੀਆਂ ਮੰਗਾਂ ਤੋ ਜਾਣੂ ਹੋਣ ਮਗਰੋਂ ਵੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੈਠ ਕੇ ਗੱਲ ਕਰਨੀ ਯੋਗ ਨਾ ਸਮਝੀ ਤਾਂ 24 ਸਤੰਬਰ ਨੂੰ ਖਰੜ੍ਹ ਵਿਖੇ ਓਹਨਾਂ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ  ਆਦਿ ਹਾਜ਼ਰ ਸਨ।