ਵਿਸ਼ਵ ਚਿੜੀ ਦਿਵਸ 20 ਮਾਰਚ 2017 'ਤੇ ਵਿਸ਼ੇਸ਼

ਚਿੜੀ ਇੱਕ ਅਜਿਹਾ ਪੰਛੀ ਹੈ ਜਿਸ ਦਾ ਪੰਜਾਬੀ ਸੱਭਿਆਚਾਰ ਵਿੱਚ ਅਹਿਮ ਸਥਾਨ ਹੈ। ਲੋਕ ਗੀਤਾਂ ਵਿੱਚ ਵੀ ਚਿੜੀ ਦਾ ਜ਼ਿਕਰ ਆਉਂਦਾ ਹੈ। ਚਿੜੀ ਇੱਕ ਬਹੁਤ ਹੀ ਸੰਵੇਦਨਸ਼ੀਲ ਪੰਛੀ ਹੈ ਇਸੇ ਕਾਰਨ ਹੀ ਚਿੜੀ ਦੀ ਤੁਲਣਾ ਪੰਜਾਬੀ ਕੁੜੀ ਨਾਲ ਕੀਤੀ ਗਈ ਹੈ। ਕੁੜੀ ਦੇ ਵਿਆਹ ਦੇ ਮੌਕੇ 'ਤੇ ਗੀਤ ਗਾ ਕੇ ਚਿੜੀਆਂ ਨੂੰ ਯਾਦ ਕੀਤਾ ਜਾਂਦਾ ਹੈ। ਪੰਜਾਬ ਦੀ ਕੋਇਲ ਸੁਰਿੰਦਰ ਕੌਰ ਵੱਲੋਂ ਗਾਏ ਗਏ ਮਸ਼ਹੂਰ ਗੀਤ ਵਿੱਚ ਵੀ ਚਿੜੀਆਂ ਦਾ ਜ਼ਿਕਰ ਕੀਤਾ ਗਿਆ ਹੈ "ਸਾਡਾ ਚਿੜੀਆਂ ਦਾ ਚੰਬਾ ਵੇ ਬਾਬੁਲ ਅਸਾਂ ਉੱਡ ਜਾਣਾ"। ਵਿਸ਼ਵ ਪੱਧਰ 'ਤੇ ਚਿੜੀਆਂ ਦੀਆਂ ਕੁੱਲ 24 ਪ੍ਰਜਾਤੀਆਂ ਪਾਈਆਂ ਜਾਂਦੀਆਂ ਹਨ। ਤਕਰੀਬਨ ਦਹਾਕਾ ਪਹਿਲਾਂ ਚਿੜੀਆਂ ਚੀਂ-ਚੀਂ ਕਰਦੀਆਂ ਆਮ ਦੇਖੀਆਂ ਜਾਂਦੀਆਂ ਸਨ। ਖਾਸ ਕਰਕੇ ਕਰਿਆਨੇ ਵਾਲੀਆਂ ਦੁਕਾਨਾਂ 'ਤੇ ਤਾਂ ਬਹੁਤ ਤਾਦਾਦ ਵਿੱਚ ਚਿੜੀਆਂ ਦਾਣਿਆਂ ਦੀ ਖੁਰਾਕ ਲਈ ਇਕੱਠੀਆਂ ਹੋ ਜਾਂਦੀਆਂ ਸਨ। ਇਹ ਇੱਕ 5-6 ਇੰਚ ਅਕਾਰ ਦਾ ਛੋਟਾ ਪੰਛੀ ਹੈ ਜੋ ਦਾਣੇ, ਕੀੜੇ-ਮਕੌੜੇ ਅਤੇ ਬੀਜ ਆਦਿ ਖਾ ਕੇ ਗੁਜ਼ਾਰਾ ਕਰਦੀ ਹੈ। ਚਿੜੀਆਂ ਆਮ ਕਰਕੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰਾਂ ਦੀਆਂ ਬਾਲਿਆਂ ਵਾਲੀਆਂ ਛੱਤਾਂ, ਝਾੜੀਆਂ ਵਿੱਚ ਛੋਟੇ-ਛੋਟੇ ਤਿਣਕਿਆਂ ਅਤੇ ਘਾਹ-ਫੂਸ ਨਾਲ ਆਲ੍ਹਣੇ ਬਣਾ ਕੇ ਰਹਿੰਦੀਆਂ ਹਨ।     

ਨਰ ਚਿੜੀ ਦਾ ਅਕਾਰ ਮਾਦਾ ਚਿੜੀ ਨਾਲੋਂ ਵੱਡਾ ਹੁੰਦਾ ਹੈ। ਮਾਦਾ ਚਿੜੀ 5-7 ਅੰਡੇ ਦਿੰਦੀ ਹੈ ਅਤੇ 14-17 ਦਿਨਾਂ ਬਾਅਦ ਬੱਚੇ (ਬੋਟ) ਨਿਕਲ ਆਉਂਦੇ ਹਨ ਜੋ ਦੇਖਣ ਨੂੰ ਬਹੁਤ ਚੁਲਬੁਲੇ ਅਤੇ ਸੋਹਣੇ ਲੱਗਦੇ ਹਨ। ਮਨੁੱਖ ਦੀ ਜੀਵਨਸ਼ੈਲੀ ਵਿੱਚ ਆਏ ਬਦਲਾਅ, ਕਿਸਾਨਾਂ ਵੱਲੋਂ ਖੇਤੀ ਤੋਂ ਘੱਟ ਰਹੀ ਆਮਦਨ ਵਿੱਚ ਵਾਧਾ ਅਤੇ ਪੈਦਾਵਾਰ ਵਿੱਚ ਵਾਧਾ ਕਰਨ ਦੇ ਲਾਲਚ ਵੱਸ ਅੰਨੇਵਾਹ ਕੀਟਨਾਸ਼ਕ ਜ਼ਹਿਰਾਂ ਦੀ ਵਰਤੋਂ ਕਰਨ, ਮੋਬਾਈਲ ਫੋਨਾਂ ਦੀ ਵਧੀ ਵਰਤੋਂ ਅਤੇ ਖੁਰਾਕ ਦੀ ਘਾਟ ਕਾਰਨ ਚਿੜੀਆਂ ਦਾ ਵਜੂਦ ਖ਼ਤਰੇ ਵਿੱਚ ਪੈ ਗਿਆ ਹੈ ਜੇਕਰ ਇਸ ਪੰਛੀ ਦੀ ਪ੍ਰਜਾਤੀ ਖ਼ਤਮ ਹੋ ਗਈ ਤਾਂ ਭਵਿੱਖ ਦੀ ਪੀੜੀ ਚਿੜੀ ਨੂੰ ਫੋਟੋਆਂ ਵਿੱਚ ਹੀ ਦੇਖਿਆ ਕਰੇਗੀ। ਇਸ ਛੋਟੇ ਜਿਹੇ ਮਾਸੁਮ ਪੰਛੀ ਦੀ ਹੋਂਦ ਨੂੰ ਖ਼ਤਰੇ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਹਰ ਸਾਲ 20 ਮਾਰਚ ਨੂੰ ਵਿਸ਼ਵ ਚਿੜੀ ਦਿਵਸ ਮਨਾਇਆ ਜਾਂਦਾ ਹੈ।   

ਚਿੜੀਆਂ ਦੀ ਹੋਂਦ ਨੂੰ ਸੱਭ ਤੋਂ ਵੱਧ ਖ਼ਤਰਾ ਮੋਬਾਈਲ ਫੋਨ ਦੇ ਟਾਵਰਾਂ ਵਿੱਚੋਂ ਨਿਕਲਦੀਆਂ ਸੂਖ਼ਮ ਤਰੰਗਾਂ ਤੋਂ ਹੈ। ਇਨ੍ਹਾਂ ਟਾਵਰਾਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ। 5ਜੀ ਤਕਨੀਕ ਆਉਣ ਨਾਲ ਇਨ੍ਹਾਂ ਟਾਵਰਾਂ ਦੀ ਗਿਣਤੀ ਹੋਰ ਵੀ ਵੱਧ ਜਾਵੇਗੀ ਜੋ ਕਿ ਚਿੜੀਆਂ ਦੀ ਹੋਂਦ ਨੂੰ ਖ਼ਤਮ ਕਰ ਦੇਵੇਗਾ। ਸਮੇਂ ਦੀ ਜ਼ਰੂਰਤਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਟਾਵਰਾਂ ਦੀ ਗਿਣਤੀ ਤਾਂ ਨਹੀਂ ਘਟਾਈ ਜਾ ਸਕਦੀ, ਪਰ ਅਜਿਹੀ ਤਕਨੀਕ ਈਜਾਦ ਕੀਤੀ ਜਾ ਸਕਦੀ ਹੈ ਜਿਸ ਨਾਲ ਟਾਵਰਾਂ ਵਿੱਚੋਂ ਨਿਕਲਣ ਵਾਲੀਆਂ ਤਰੰਗਾਂ ਦਾ ਚਿੜੀਆਂ 'ਤੇ ਅਸਰ ਨਾ ਹੋਵੇ। ਸਮੇਂ ਦੇ ਨਾਲ ਝਾੜੀਆਂ/ਦਰੱਖ਼ਤਾਂ ਦੀ ਜਗ੍ਹਾ ਅਜਿਹੇ ਦਰੱਖ਼ਤਾਂ ਨੇ ਲੈ ਲਈ ਹੈ ਜਿਸ ਉੱਪਰ ਚਿੜੀਆਂ ਆਪਣਾ ਆਲ੍ਹਣਾ ਨਹੀਂ ਬਣਾ ਸਕਦੀਆਂ।

ਇਸੀ ਕਰਕੇ ਅਜਿਹੇ ਦਰੱਖ਼ਤ ਲਾਉਣ ਦੀ ਜ਼ਰੂਰਤ ਹੈ ਜਿਸ ਉੱਪਰ ਚਿੜੀਆਂ ਨੂੰ ਆਲ੍ਹਣੇ ਬਣਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਸ਼ਹਿਰਾਂ ਵਿੱਚ ਘਰਾਂ ਦੇ ਵੇਹੜਿਆਂ 'ਚ ਮਸਨੂਈ ਲੱਕੜ ਦੇ ਬਕਸੇ ਦੇ ਆਲ੍ਹਣੇ ਬਣਾ ਕੇ ਟੰਗਣੇ ਚਾਹੀਦੇ ਹਨ। ਅਜਿਹਾ ਕਰਨ ਨਾਲ ਪੰਛੀਆਂ ਖਾਸ ਕਰਕੇ ਚਿੜੀਆਂ ਨੂੰ ਰੈਣ ਬਸੇਰਾ ਮੁਹੱਈਆ ਕਰਵਾਇਆ ਜਾ ਸਕਦਾ ਹੈ। ਵਿਸ਼ਵ ਚਿੜੀ ਦਿਵਸ 'ਤੇ ਸਕੂਲਾਂ, ਕਾਲਜਾਂ ਵਿੱਚ ਸੈਮੀਨਾਰ, ਫੋਟੋ ਪੇਂਟਿੰਗ ਕਰਵਾ ਕੇ ਬੱਚਿਆਂ ਵਿੱਚ ਇਸ ਖ਼ਤਮ ਹੋ ਰਹੇ ਪੰਛੀ ਨੂੰ ਬਚਾਉਣ ਲਈ ਚੇਤਨਤਾ ਪੈਦਾ ਕਰਨੀ ਚਾਹੀਦੀ ਹੈ। ਇਸ ਕੰਮ ਲਈ ਗੈਰ ਸਰਕਾਰੀ ਸੰਗਠਨਾਂ ਦਾ ਸਹਿਯੋਗ ਵੀ ਲਿਆ ਜਾ ਸਕਦਾ ਹੈ। ਸੋ ਆਓ 20 ਮਾਰਚ 2017 ਨੂੰ ਵਿਸ਼ਵ ਚਿੜੀ ਦਿਵਸ ਮਨਾ ਕੇ ਲੋਕਾਂ ਅੰਦਰ ਚੇਤਨਾ ਪੈਦਾ ਕਰੀਏ ਤਾਂ ਜੋ ਇਸ ਮਾਸੂਮ ਜਿਹੇ ਪੰਛੀ ਦੀ ਖ਼ਤਮ ਹੋ ਰਹੀ ਪ੍ਰਜਾਤੀ ਨੂੰ ਬਚਾਇਆ ਜਾ ਸਕੇ।

ਨਗਰ ਨਿਗਮ ਪਠਾਨਕੋਟ ਵੱਲੋਂ ਕੋਵਿਡ-19 ਦੇ ਚਲਦਿਆਂ ਗਲੀਆਂ-ਮੁਹੱਲਿਆਂ 'ਚ ਕੀਤੀ ਜਾ ਰਹੀ ਹੈ ਸੈਨੀਟਾਈਜੇਸ਼ਨ ਅਤੇ ਫੌਗਿੰਗ

ਕੋਵਿਡ-19 ਦੇ ਚਲਦਿਆਂ ਨਗਰ ਨਿਗਮ ਪਠਾਨਕੋਟ ਵੱਲੋਂ ਵਿਸ਼ੇਸ਼ ਟੀਮਾਂ ਬਣਾ ਕੇ ਗਲੀਆਂ ਅਤੇ ਮੁਹੱਲਿਆਂ ਵਿੱਚ ਸੈਨੀਟਾਈਜੇਸ਼ਨ ਅਤੇ ਫੌਗਿੰਗ ਲਗਾਤਾਰ ਕੀਤੀ ਜਾ ਰਹੀ ਹੈ। ...

ਝੋਨੇ ਦੀ ਫਸਲ ਨੂੰ ਯੂਰੀਆ ਖਾਦ ਦੀ ਦੂਸਰੀ ਅਤੇ ਤੀਜੀ ਕਿਸ਼ਤ ਪਾਉਣ ਸਮੇਂ ਖੇਤ ਵਿੱਚ ਪਾਣੀ ਖੜਾ ਨਹੀਂ ਹੋਣਾ ਚਾਹੀਦਾ: ਡਾ. ਅਮਰੀਕ ਸਿੰਘ

ਯੂਰੀਆ ਖਾਦ ਦੀ ਕਾਰਜਕੁਸ਼ਲਤਾ ਵਧਾਉਣ ਲਈ ਜ਼ਰੂਰੀ ਹੈ ਕਿ ਯੂਰੀਆ ਝੋਨੇ ਦੀ ਫਸਲ ਨੂੰ ਪਾਉਣ ਸਮੇਂ ਖੇਤ ਵਿੱਚ ਪਾਣੀ ਨਾ ਹੋਵੇ ਅਤੇ ਯੂਰੀਆ ਪਾਉਣ ਤੋਂ ਬਾਅਦ ਤੀਜੇ ਦਿਨ ਪਾਣੀ ਲਾਓ। ...

ਫਲੱਡ ਸੀਜ਼ਨ-2020, ਬੱਚੇ ਅਤੇ ਨੌਜਵਾਨਾਂ ਨੂੰ ਹਦਾਇਤ ਨਹਿਰਾਂ ਆਦਿ 'ਚੋਂ ਨਹਾਉਣ ਤੋਂ ਕਰਨ ਗੁਰੇਜ਼

ਫਲੱਡ ਸੀਜ਼ਨ ਦੌਰਾਨ ਦਰਿਆਵਾਂ ਆਦਿ ਦੇ ਕਿਨਾਰੇ ਬੈਠੇ ਗੁਜਰ ਪਰਿਵਾਰਾਂ ਅਤੇ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਅਪੀਲ ਕਰਦਿਆਂ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਜ਼ਿਲ੍ਹਾ ਮਾਲ ਅਫ਼ਸਰ ਪਠਾਨਕੋਟ ਨੇ ਦੱਸਿਆ ਕਿ 15 ਜੂਨ 2020 ਤੋਂ ਫਲੱਡ ਸੀਜ਼ਨ 2020 ਸ਼ੁਰੂ ਹੋ ਚੁੱਕਿਆ ਹੈ। ...

ਸਰਕਾਰੀ ਸਕੂਲ 'ਚ ਪੜ੍ਹ ਕੇ ਮਾਹਿਰ ਡਾਕਟਰ ਬਣੇ ਪਠਾਨਕੋਟ ਦੇ ਅੰਕੁਸ਼ ਮਲਹੋਤਰਾ !!!

ਪੰਜਾਬ ਸਰਕਾਰ ਅਤੇ ਪੰਜਾਬ ਦੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਉਪਰਾਲੇ ਰੰਗ ਲਿਆ ਰਹੇ ਹਨ, ਸਿੱਖਿਆ ਰੂਪੀ ਬੂਟਾ ਜਦੋਂ ਫਲਦਾ ਹੈ ਤਾਂ ਮਹਿਕਾਂ ਵੰਡਦਾ ਹੈ ਇਸ ਕਹਾਵਤ ਨੂੰ ਸਾਰਥਕ ਕੀਤਾ ਹੈ ਭਾਰਤੀ ਸੈਨਾ ਵਿੱਚ ਸੇਵਾ ਨਿਭਾ ਰਹੇ ਮੇਜਰ ਡਾਕਟਰ ਅੰਕੁਸ਼ ਮਲਹੋਤਰਾ ਨੇ ਜੋ ਵਰਤਮਾਨ ਸਮੇਂ ਚੰਡੀਮੰਦਰ ਵਿਖੇ ਇਨਸਥੀਸ਼ੀਆ ਦੀ ਐਮ.ਡੀ ਕਰ ਰਹੇ ਹਨ। ...

ਪਾਣੀ ਦੇ ਸੰਕਟ ਨੂੰ ਮੁੱਖ ਰੱਖਦਿਆਂ ਮੱਕੀ ਦੀ ਫਸਲ ਝੋਨੇ ਦਾ ਬਿਹਤਰ ਵਿਕਲਪ: ਡਾਇਰੈਕਟਰ ਖੇਤੀਬਾੜੀ

ਪੰਜਾਬ ਵਿੱਚ ਸੰਭਾਵਿਤ ਪਾਣੀ ਦੇ ਸੰਕਟ ਨੂੰ ਮੁੱਖ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਅਤੇ ਝੋਨੇ ਦੀ ਜਗ੍ਹਾ ਬਦਲਵੀਆਂ ਫਸਲਾਂ ਹੇਠ ਰਕਬਾ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਜ਼ਿਲ੍ਹਾ ਪਠਾਨਕੋਟ ਦਾ ਵਿਸ਼ੇਸ਼ ਦੌਰਾ ਕੀਤਾ। ...

ਭੋਆ ਦੇ ਵਿਧਾਇਕ ਜੋਗਿੰਦਰਪਾਲ ਨੇ ਵੀ ਲੋਕਾਂ ਨੂੰ ਕੋਰੋਨਾ ਤੋਂ ਬਚਾਅ ਲਈ ਪ੍ਰੇਰਿਆ

ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪਠਾਨਕੋਟ ਵਿੱਚ ਕੋਰੋਨਾ ਵਾਈਰਸ ਦੇ ਵਿਸਥਾਰ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਦੇ ਨਾਲ-ਨਾਲ ਜ਼ਿਲ੍ਹਾ ਪਠਾਨਕੋਟ ਅੰਦਰ 'ਮਿਸ਼ਨ ਫ਼ਤਿਹ' ਚਲਾਇਆ ਜਾ ਰਿਹਾ ਰਿਹਾ ਹੈ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਅਤੇ ਇਸਦੇ ਫੈਲਾਅ ਨੂੰ ਰੋਕਣ ਦੇ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ...

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਨੇ ਕਰਮਚਾਰੀਆਂ ਨੂੰ ਫੇਸ ਸ਼ੀਲਡ, ਮਾਸਕ ਅਤੇ ਦਸਤਾਨੇ ਵੰਡੇ

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਪਠਾਨਕੋਟ ਵੱਲੋਂ ਦੱਸਿਆ ਗਿਆ ਕਿ ਜੁਡੀਸ਼ੀਅਲ ਕੋਰਟ ਕੰਪਲੈਕਸ ਪਠਾਨਕੋਟ ਦੇ ਵਿੱਚ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਕਾਫ਼ੀ ਠੋਸ ਕਦਮ ਉਠਾਏ ਜਾ ਰਹੇ ਹਨ। ...

ਮੁਰਗੀ ਪਾਲਣ ਦਾ ਸਿਖਲਾਈ ਕੋਰਸ ਕੇ.ਵੀ.ਕੇ ਘੋਹ (ਪਠਾਨਕੋਟ) 'ਚ ਲਗਾਇਆ ਜਾਵੇਗਾ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਠਾਨਕੋਟ (ਘੋਹ) ਦੇ ਉਪਨਿਦੇਸ਼ਕ ਡਾ. ਬਿਕ੍ਰਮਜੀਤ ਸਿੰਘ ਨੇ ਦੱਸਿਆ ਕਿ ਕੇ.ਵੀ.ਕੇ. ਘੋਹ ਵੱਲੋਂ 5 ਦਿਨਾਂ ਦਾ ਮੁਰਗੀ ਪਾਲਣ ਦਾ ਸਿਖਲਾਈ ਕੋਰਸ ਲਗਾਇਆ ਜਾ ਰਿਹਾ ਹੈ। ...

ਫ੍ਰੀ ਬਨਾਵਟੀ ਅੰਗ ਦਿੱਤੇ ਜਾਣ ਸਬੰਧੀ ਲਗਾਏ ਜਾਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ

ਜ਼ਿਲ੍ਹਾ ਪਠਾਨਕੋਟ ਵਿੱਚ ਅਲਿਮਕੋ ਕੰਪਨੀ ਵੱਲੋਂ ਦਿਵਿਆਂਗ ਲੋਕਾਂ ਨੂੰ ਬਨਾਵਟੀ ਅੰਗ ਫ੍ਰੀ ਵਿੱਚ ਲਗਾਉਣ ਸਬੰਧੀ ਜ਼ਿਲ੍ਹਾ ਪਠਾਨਕੋਟ ਦੇ ਹਰੇਕ ਬਲਾਕ ਵਿੱਚ ਇੱਕ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ, ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਇਹ ਸੂਚਨਾ ਜ਼ਿਆਦਾ ਤੋਂ ਜ਼ਿਆਦਾ ਉਨ੍ਹਾਂ ਲੋਕਾਂ ਤੱਕ ਪਹੁੰਚਾਈ ਜਾਵੇ ਜਿਨ੍ਹਾਂ ਦਿਵਿਆਂਗ ਲੋਕਾਂ ਨੂੰ ਇਨ੍ਹਾਂ ਬਨਾਵਟੀ ਅੰਗਾਂ ਦੀ ਲੋੜ ਹੈ ਤਾਂ ਜੋ ਉਹ ਇਨ੍ਹਾਂ ਕੈਂਪਾਂ ਤੋਂ ਲਾਭ ਪ੍ਰਾਪਤ ਕਰ ਸਕਣ। ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਲਗਾਇਆ ਸੈਮੀਨਾਰ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸਾ ਨਿਰਦੇਸਾਂ ਉਤੇ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ.ਐਸ. ਨਗਰ ਦੀ ਅਗਵਾਈ ਹੇਠ ਸ਼੍ਰੀ ਜਤਿੰਦਰ ਪਾਲ ਸਿੰਘ, ਸੀ.ਜੈ.ਐਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਆਰੀਆ ਗਰਲਜ਼, ਕਾਲਜ ਪਠਾਨਕੋਟ ਵਿਖੇ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ। ...

ਯੋਗ ਲੋਕਾਂ ਨੂੰ ਜਲਦੀ ਪੰਜ-ਪੰਜ ਮਰਲੇ ਦੇ ਪਲਾਟ ਵੰਡੇ ਜਾਣਗੇ

ਵਿਧਾਨ ਸਭਾ ਹਲਕਾ ਪਠਾਨਕੋਟ ਦੇ ਪਿੰਡ ਫੁਲੜਾ ਵਿਖੇ ਬਣਾਏ ਜਾਣ ਵਾਲੇ ਸੀਂਚੇਵਾਲ ਮਾਡਲ ਨੂੰ ਲੈ ਕੇ ਵਿਧਾਇਕ ਸ੍ਰੀ ਅਮਿੱਤ ਵਿੱਜ ਵੱਲੋਂ ਸਬੰਧਿਤ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਆਪਣੇ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ...

ਅਮਿੱਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਨਗਰ ਨਿਗਮ ਪਠਾਨਕੋਟ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਪਠਾਨਕੋਟ ਸ਼ਹਿਰ ਅੰਦਰ ਕਿਸੇ ਤਰ੍ਹਾਂ ਦੇ ਵਿਕਾਸ ਕਾਰਜਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਤਰ੍ਹਾਂ ਦੀ ਸਮੱਸਿਆ ਜਿਸ ਨਾਲ ਜਨਤਾ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਨੂੰ ਦੂਰ ਕੀਤਾ ਜਾਵੇਗਾ। ...

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ

ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ  ਦੀਆਂ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵੱਲੋਂ ਪਿੰਡ ਤਾਰਾਗੜ ਵਿਖੇ ਲੀਗਲ ਏਡ ਕਲੀਨਿਕ ਖੋਲਿਆ ਗਿਆ। ...

ਵਿਧਾਇਕ ਹਲਕਾ ਪਠਾਨਕੋਟ ਸ੍ਰੀ ਅਮਿਤ ਵਿੱਜ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ

ਵਿਧਾਇਕ ਹਲਕਾ ਪਠਾਨਕੋਟ ਸ੍ਰੀ ਅਮਿਤ ਵਿੱਜ ਵੱਲੋਂ ਸਿਵਲ ਹਸਪਤਾਲ ਪਠਾਨਕੋਟ ਦਾ ਨਿਰੀਖਣ ਕੀਤਾ ਗਿਆ ਅਤੇ ਸਿਵਲ ਹਸਪਤਾਲ ਦੀ ਕਾਰਗੁਜਾਰੀ ਦੇਖੀ ਗਈ। ...

ਅਮਿਤ ਵਿੱਜ ਵਿਧਾਇਕ ਪਠਾਨਕੋਟ ਦੀ ਪੰਜਾਬ ਵਾਟਰ ਸਪਲਾਈਜ਼ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ

ਪਠਾਨਕੋਟ ਦੇ ਲੋਕਾਂ ਨੂੰ ਜਿਸ ਵੀ ਖੇਤਰ ਅੰਦਰ ਗੰਦੇ ਪਾਣੀ ਦੀ ਸਮੱਸਿਆ ਆ ਰਹੀ ਹੈ ਅਤੇ ਸੀਵਰੇਜ ਬੰਦ ਦੀ ਸਮੱਸਿਆ ਆ ਰਹੀ ਹੈ ਲੋਕਾਂ ਦੀ ਸੁਵਿਧਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਲਦੀ ਹੀ ਇਨ੍ਹੀ ਸਮੱਸਿਆਵਾਂ ਦਾ ਹੱਲ ਕਰਕੇ ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਸਮੱਸਿਆ ਤੋਂ ਰਾਹਤ ਪ੍ਰਦਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਨੇ ਆਪਣੇ ਦਫਤਰ ਵਿਖੇ ਪੰਜਾਬ ਵਾਟਰ ਸਪਲਾਈਜ ਐਂਡ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ ਮੀਟਿੰਗ ਕਰਨ ਮਗਰੋਂ ਕੀਤਾ। ...

ਖੇਡ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਲਈ ਪਠਾਨਕੋਟ ਦੇ ਖੇਡ ਵਿਭਾਗ ਨੇ ਜਾਰੀ ਕੀਤੀਆਂ ਹਦਾਇਤਾਂ

ਪੰਜਾਬ ਸਰਕਾਰ, ਖੇਡ ਵਿਭਾਗ, ਡਾਇਰੈਕਟਰ ਸਪੋਰਟਸ ਪੰਜਾਬ ਸ੍ਰੀਮਤੀ ਅਮ੍ਰਿਤ ਕੌਰ ਗਿੱਲ ਅਤੇ ਜਿਲ੍ਹਾ ਖੇਡ ਅਫਸਰ, ਪਠਾਨਕੋਟ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਤੰਦਰੁਸਤ ਪੰਜਾਬ ਨੂੰ ਸਮਰਪਿਤ ਸਾਲ 2019-20 ਦੇ ਸੈਸਨ ਲਈ ਰਾਜ ਪੱਧਰ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ...

ਧਰੂਵ ਪਾਰਕ ਪਠਾਨਕੋਟ ਵਿੱਚ ਕਾਰਗਿੱਲ ਦੇ ਸਹੀਦਾਂ ਨੂੰ ਸਮਰਪਿਤ ਇੱਕ ਪਰਾਥਨਾਂ ਸਭਾ ਆਯੋਜਿਤ ਕੀਤੀ ਜਾਵੇਗੀ :ਅਮਿਤ ਵਿੱਜ

26 ਜੁਲਾਈ 2019 ਨੂੰ ਧਰੂਵ ਪਾਰਕ ਪਠਾਨਕੋਟ ਵਿੱਚ ਕਾਰਗਿੱਲ ਦੇ ਸਹੀਦਾਂ ਨੂੰ ਸਮਰਪਿਤ ਇੱਕ ਪਰਾਥਨਾਂ ਸਭਾ ਆਯੋਜਿਤ ਕੀਤੀ ਜਾ ਰਹੀ ਹੈ ਇਸ ਤੋਂ ਬਾਅਦ ਟੈਂਕ ਚੋਕ ਤੋਂ ਖੱਡੀ ਪੁਲ ਤੱਕ ਬਣਾਈ ਜਾ ਰਹੀ ਪਾਰਕ ਵਿੱਚ ਪੋਦੇ ਲਗਾਏ ਜਾਣਗੇ। ...