ਦੂਜੇ ਸੂਬਿਆਂ ਤੋਂ ਆਏ ਪ੍ਰਵਾਸੀਆਂ ਨੇ ਬਦਲ ਦਿੱਤੀ ਹੈ ਪੰਜਾਬ ਦੇ ਦੇਸੀ ਗੁੜ ਦੀ ਪਰਿਭਾਸ਼ਾ

ਪਿਛਲੇ ਸਮਿਆਂ ਵਿੱਚ ਪੰਜਾਬ ਦਾ ਲਗਭਗ ਹਰੇਕ ਕਿਸਾਨ ਦੇਸੀ ਗੁੜ ਦਾ ਉਤਪਾਦਨ ਕਰਦਾ ਸੀ। ਇਹ ਘਰ ਵਿੱਚ ਤਿਆਰ ਕੀਤਾ ਦੇਸੀ ਗੁੜ ਬਿਲਕੁਲ ਸ਼ੁੱਧ ਅਤੇ ਗੁਣਵੱਤਾ ਭਰਪੂਰ ਹੋਣ ਕਾਰਨ ਸਿਹਤ ਲਈ ਵੀ ਬਹੁਤ ਲਾਹੇਵੰਦ ਸੀ। ਪਹਿਲੇ ਕਿਸਾਨ ਦੇਸੀ ਗੁੜ ਬਹੁਤ ਹੀ ਉਤਸ਼ਾਹ ਨਾਲ ਤਿਆਰ ਕਰਦੇ ਸਨ, ਕਿਉਂਕਿ ਉਦੋਂ ਮਿੱਠੇ ਦੇ ਤੌਰ 'ਤੇ ਗੁੜ ਹੀ ਹਰ ਖਾਣ ਵਾਲੀ ਚੀਜ਼ ਵਿੱਚ ਵਰਤਿਆ ਜਾਂਦਾ ਸੀ ਅਤੇ ਕਿਸਾਨ ਆਪਣੀ ਵਰਤੋਂ ਅਨੁਸਾਰ ਗੁੜ ਘਰ ਰੱਖ ਕੇ ਬਾਕੀ ਬਜ਼ਾਰ ਵਿੱਚ ਵੇਚ ਕੇ ਆਪਣੀਆਂ ਹੋਰ ਜ਼ਰੂਰਤਾਂ ਵੀ ਪੂਰੀਆਂ ਕਰ ਲੈਂਦੇ ਸਨ। ਸਮੇਂ ਦੇ ਨਾਲ-ਨਾਲ ਦੇਸ਼ ਅਤੇ ਸੂਬੇ ਵਿੱਚ ਖੰਡ ਮਿੱਲਾਂ ਹੋਂਦ ਵਿੱਚ ਆਉਣ ਨਾਲ ਤੇਜ਼ੀ ਨਾਲ ਖੰਡ ਦਾ ਉਤਪਾਦਨ ਸ਼ੁਰੂ ਹੋ ਗਿਆ। ਜਿਸ ਦੇ ਸਿੱਟੇ ਵਜੋਂ ਘਰਾਂ ਵਿੱਚ ਹਰੇਕ ਜਗ੍ਹਾ ਮਿੱਠੇ ਦੇ ਤੌਰ 'ਤੇ ਵਰਤੋਂ ਵਿੱਚ ਆਉਣ ਵਾਲੇ ਗੁੜ ਦੀ ਥਾਂ ਖੰਡ ਨੇ ਲੈ ਲਈ। ਪੰਜਾਬ ਵਿੱਚ ਕਿਸਾਨ ਹੁਣ ਵੀ ਗੰਨੇ ਦੀ ਕਾਸ਼ਤ ਤਾਂ ਬਹੁਤ ਕਰਦੇ ਹਨ, ਪਰ ਗੁੜ ਕੱਢਣ ਦਾ ਰੁਝਾਨ ਬਹੁਤ ਹੀ ਘੱਟ ਗਿਆ ਹੈ।

ਗੁੜ ਜੋ ਪਹਿਲਾਂ ਪੰਜਾਬ ਦੇ ਹਰ ਘਰ ਵਿੱਚ ਹਰ ਸਮੇਂ ਮੌਜੂਦ ਰਹਿੰਦਾ ਸੀ, ਅੱਜ ਸ਼ਾਇਦ ਹੀ ਸੌ ਵਿੱਚੋਂ ਪੰਜ ਘਰਾਂ ਵਿੱਚ ਮੌਜੂਦ ਹੋਵੇ। ਮੌਜੂਦਾ ਸਮੇਂ ਵਿੱਚ ਹਰੇਕ ਖਾਣ-ਪੀਣ ਵਾਲੀ ਚੀਜ਼ ਵਿੱਚ ਮਿੱਠੇ ਦੇ ਤੌਰ 'ਤੇ ਖੰਡ ਦੀ ਹੀ ਵਰਤੋਂ ਹੁੰਦੀ ਹੈ, ਜਿਸ ਦੇ ਨਤੀਜੇ ਵਜੋਂ 'ਸ਼ੂਗਰ' ਵਰਗੇ ਭਿਆਨਕ ਰੋਗ ਨੇ ਸਿਹਤ ਪੱਖੋਂ ਰਿਸ਼ਟ-ਪੁਸ਼ਟ ਮੰਨੇ ਜਾਂਦੇ ਪੰਜਾਬੀਆਂ ਨੂੰ ਵੀ ਵੱਡੀ ਸੰਖਿਆ ਵਿੱਚ ਆਪਣੀ ਗਿਰਫ਼ਤ ਵਿੱਚ ਲੈ ਲਿਆ ਹੈ। ਅੱਜ ਦੇ ਮਸ਼ੀਨੀ ਯੁਗ ਵਿੱਚ ਪੰਜਾਬ ਦੇ ਜ਼ਿਆਦਾਤਰ ਕਿਸਾਨ ਕੋਈ ਵੀ ਹੱਥੀਂ ਮਿਹਨਤ ਵਾਲਾ ਕੰਮ ਕਰਨ ਤੋਂ ਜੀਅ ਚੁਰਾਉਣ ਲੱਗੇ ਹਨ। ਜਿਸ ਕਾਰਨ ਮੌਜੂਦਾ ਸਮੇਂ 'ਚ ਪੰਜਾਬ ਵਿੱਚ ਕਿਸਾਨਾਂ ਦੁਆਰਾ ਬਹੁਤ ਘੱਟ ਮਾਤਰਾ ਵਿੱਚ ਦੇਸੀ ਗੁੜ ਬਣਾਇਆ ਜਾ ਰਿਹਾ ਹੈ। ਜਿਸ ਦਾ ਸਿੱਟਾ ਇਹ ਨਿਕਲਿਆ ਕਿ ਪੰਜਾਬ ਵਿੱਚ ਗੁੜ ਦੀ ਮੰਗ ਨੂੰ ਪੂਰੀ ਕਰਨ ਲਈ ਦੂਸਰੇ ਸੂਬਿਆਂ ਤੋਂ ਆਏ ਪ੍ਰਵਾਸੀਆਂ ਨੇ ਪੰਜਾਬ ਵਿੱਚ ਗੁੜ ਉਤਪਾਦਨ ਦੇ ਖੇਤਰ ਵਿੱਚ ਆਪਣੇ ਪੈਰ ਜਮਾ ਲਏ।

ਇਨ੍ਹਾਂ ਪ੍ਰਵਾਸੀਆਂ ਦੁਆਰਾ ਪੰਜਾਬ ਦੇ ਬਹੁਤ ਸਾਰੇ ਸਥਾਨਾਂ 'ਤੇ ਗੁੜ ਉਤਪਾਦਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਇਨ੍ਹਾਂ ਵੱਲੋਂ ਤਿਆਰ ਕੀਤਾ ਜਾ ਰਿਹਾ ਗੁੜ ਪੰਜਾਬ ਦੇ ਕਿਸਾਨਾਂ ਦੁਆਰਾ ਬਣਾਏ ਜਾਂਦੇ ਗੁੜ ਦੇ ਮੁਕਾਬਲੇ ਬਹੁਤ ਘਟੀਆ ਕਿਸਮ ਦਾ ਹੁੰਦਾ ਹੈ ਅਤੇ ਗੁੜ ਨੂੰ ਤਿਆਰ ਕਰਦੇ ਸਮੇਂ ਜਰਾ ਵੀ ਸਾਫ਼-ਸਫ਼ਾਈ ਦਾ ਧਿਆਨ ਨਹੀਂ ਰੱਖਿਆ ਜਾਂਦਾ। ਪੰਜਾਬ ਦੇ ਕਿਸਾਨ ਗੁੜ ਬਣਾਉਣ ਸਮੇਂ ਉਚਿਤ ਮਾਤਰਾ ਵਿੱਚ ਤਾਜ਼ਾ ਗੰਨੇ ਦੀ ਵਰਤੋਂ ਕਰਦੇ ਸਨ, ਜੱਦ ਕਿ ਇਹ ਪ੍ਰਵਾਸੀ ਇੱਕੋ ਵਾਰੀ ਸੱਤ-ਅੱਠ ਮਹੀਨਿਆਂ ਲਈ ਵੱਡੀ ਮਾਤਰਾ ਵਿੱਚ ਗੰਨੇ ਦਾ ਭੰਡਾਰ ਜਮਾ ਕਰ ਲੈਂਦੇ ਹਨ, ਜਿਸ ਕਾਰਨ ਜ਼ਿਆਦਾ ਸਮਾਂ ਰੱਖਣ ਕਾਰਨ ਗੰਨੇ ਬਿਲਕੁਲ ਸੁੱਕ ਜਾਂਦੇ ਹਨ। ਇਨ੍ਹਾਂ ਸੁੱਕੇ ਅਤੇ ਕਈ ਮਹੀਨਿਆਂ ਤੋਂ ਵੱਢ ਕੇ ਰੱਖੇ ਬਹੇ ਗੰਨਿਆਂ ਦੇ ਰਸ ਤੋਂ ਤਿਆਰ ਕੀਤਾ ਜਾਂਦਾ ਗੁੜ ਕਿਸੇ ਪੱਖੋਂ ਵੀ ਸਿਹਤ ਲਈ ਗੁਣਕਾਰੀ ਨਹੀਂ ਸਗੋਂ ਨੁਕਸਾਨਦੇਹ ਹੈ।

ਮੌਜੂਦਾ ਸਮੇਂ ਖੰਡ ਦੇ ਮੁਕਾਬਲੇ ਗੁੜ ਦਾ ਭਾਅ ਵੱਧ ਹੈ ਅਤੇ ਪੰਜਾਬ ਦੇ ਕਿਸਾਨਾਂ ਨੂੰ ਥੋੜਾ ਹੱਥੀਂ ਉਧਮ ਕਰਕੇ ਪੰਜਾਬ ਵਾਸੀਆਂ ਲਈ ਸ਼ੁੱਧ ਦੇਸੀ ਗੁੜ ਤਿਆਰ ਕਰਨਾ ਚਾਹੀਦਾ ਹੈ, ਤਾਂ ਜੋ ਪ੍ਰਵਾਸੀਆਂ ਵੱਲੋਂ ਤਿਆਰ ਕੀਤੇ ਜਾ ਰਹੇ ਘਟੀਆ ਅਤੇ ਗੈਰ ਮਿਆਰੀ ਗੁੜ ਤੋਂ ਪੰਜਾਬੀਆਂ ਦੀ ਸਿਹਤ ਦੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।

ਆਖਿਰ ਵਿਰੋਧੀਆਂ ਦੇ ਤਾਬੜਤੋੜ ਹਮਲਿਆਂ ਨੇ ਮੁੱਖ ਮੰਤਰੀ ਕੈਪਟਨ ਨੂੰ ਕਰ ਹੀ ਦਿੱਤਾ ਮਜ਼ਬੂਰ !!!

ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...

ਮਿਸ਼ਨ ਫ਼ਤਿਹ: ਸਿਵਲ ਡਿਫੈਂਸ ਨੇ ਮਿਸ਼ਨ ਫ਼ਤਿਹ ਤਹਿਤ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ ਜਾਗਰੂਕ ਕੀਤਾ

ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...

ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ, ਸਰਕਾਰ ਵੱਲੋਂ ਬਾਰੀਕੀ ਨਾਲ ਜਾਂਚ ਜਾਰੀ- ਵਿਧਾਇਕ ਲਾਡੀ

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ...

ਡਿਪਟੀ ਕਮਿਸ਼ਨਰ ਨੇ ਕਿਹਾ- ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪੁਲਿਸ ਨੂੰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼

ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ...

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ- ਤ੍ਰਿਪਤ ਬਾਜਵਾ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀਆਂ ਸਾਵਧਾਨੀਆਂ ਅਤੇ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...

ਸਿਵਲ ਹਸਪਤਾਲ ਬਟਾਲਾ ਨੇ ਕੋਰੋਨਾ ਵਾਇਰਸ ਦੇ ਟੈਸਟ ਕਰਨ 'ਚ ਤੇਜ਼ੀ ਫੜ੍ਹੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...

ਕੋਵਿਡ-19 ਦਾ ਖਤਰਾ ਟਾਲਣ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ- ਐੱਸ.ਐੱਸ.ਪੀ. ਬਟਾਲਾ

ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...

...ਹੁਣ 'ਜੇ' ਫਾਰਮ ਤੇ 'ਗੰਨਾ ਪਰਚੀ' ਵਾਲੇ ਕਿਸਾਨਾਂ ਨੂੰ ਵੀ ਮਿਲੇਗਾ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ !!! (ਨਿਊਜ਼ਨੰਬਰ ਖ਼ਾਸ ਖ਼ਬਰ)

ਸੂਬੇ ਦੇ ਆਰਥਿਕ ਪੱਖੋਂ ਕਮਜ਼ੋਰ ਅਤੇ ਜ਼ਰੂਰਤਮੰਦ ਲੋਕਾਂ ਨੂੰ ਬਿਮਾਰੀਆਂ ਤੇ ਹੋਣ ਵਾਲੇ ਮਹਿੰਗੇ ਡਾਕਟਰੀ ਖ਼ਰਚ ਤੋਂ ਬਚਾਉਣ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਸੂਬਾ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਲਾਗੂ ਕੀਤੀ ਗਈ ਸੀ। ...

ਪਾਵਨ ਸਰੂਪਾਂ ਦਾ ਘੱਟ ਪਾਏ ਜਾਣਾ ਧਾਰਮਿਕ ਸੰਵੇਦਨਸ਼ੀਲ ਮਾਮਲਾ: ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਦਾ ਚਰਚਿਤ ਮਾਮਲਾ ਬੜਾ ਹੀ ਦੁਖਦਾਇਕ ਪਰ ਇੱਕ ਧਾਰਮਿਕ ਸੰਵੇਦਨਸ਼ੀਲ ਮਾਮਲਾ ਹੈ ਜਿਸ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ...

ਸਿਵਲ ਡਿਫੈਂਸ ਬਟਾਲਾ ਤੇ ਜਲੰਧਰ ਦੇ ਵਲੰਟੀਅਰਜ਼ ਨੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਰਣਨੀਤੀ ਉਲੀਕੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਿਵਲ ਡਿਫੈਂਸ ਦੇ ਅਹੁਦੇਦਾਰਾਂ ਨੇ ਰਣਨੀਤੀ ਉਲੀਕੀ ਹੈ। ...

ਸਾਬਕਾ ਚੇਅਰਮੈਨ ਵਾਹਲਾ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਦਿੱਤੀ ਜਨਮਦਿਨ ਦੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮਦਿਨ ਜਿੱਥੇ ਪਰਿਵਾਰ ਦੇ ਮੈਂਬਰਾਂ ਵੱਲੋਂ ਮਨਾਇਆ ਗਿਆ ਹੈ ਉੱਥੇ ਪਾਰਟੀ ਦੇ ਵੀ ਕਈ ਸੀਨੀਅਰ ਅਤੇ ਜੂਨੀਅਰ ਆਗੂਆਂ ਨੇ ਆਪਣੇ ਪ੍ਰਧਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ...

ਐੱਸ.ਡੀ.ਐੱਮ. ਬਟਾਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...

ਸਿਵਲ ਡਿਫੈਂਸ ਨੇ ਲੋਕਾਂ ਨੂੰ ਕੋਰੋਨਾ ਤੋਂ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ...