ਕੁਦਰਤੀ ਸੋਮੇ ਪਾਣੀ ਨੂੰ ਬਚਾਉਣ ਲਈ ਕਿਸਾਨ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦੇਣ: ਪਰਮਬੀਰ ਸਿੰਘ ਕਾਹਲੋਂ

ਜ਼ਮੀਨ ਹੇਠਲੇ ਪਾਣੀ ਦੇ ਸੋਮੇ ਨੂੰ ਬਚਾਉਣ ਲਈ ਕਿਸਾਨਾਂ ਨੂੰ ਇਸ ਵਾਰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਪੰਜ ਪਾਣੀਆਂ ਦੀ ਧਰਤੀ ਪੰਜਾਬ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕੇ। ਝੋਨੇ ਦੀ ਸਿੱਧੀ ਬਿਜਾਈ ਸਫਲਤਾਪੂਰਵਕ ਕਰਨ ਅਤੇ ਚੰਗੀ ਪੈਦਾਵਾਰ ਲੈਣ ਲਈ ਕੁੱਝ ਤਕਨੀਕੀ ਨੁਕਤਿਆਂ ਨੂੰ ਧਿਆਨ ਵਿੱਚ ਰੱਖਣ ਦੀ ਸਖ਼ਤ ਜ਼ਰੂਰਤ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਬਲਾਕ ਬਟਾਲਾ ਦੇ ਖੇਤੀਬਾੜੀ ਵਿਕਾਸ ਅਫਸਰ ਸ. ਪਰਮਬੀਰ ਸਿੰਘ ਕਾਹਲੋਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ 30 ਫੀਸਦੀ ਮਜ਼ਦੂਰੀ ਅਤੇ 10-15 ਫੀਸਦੀ ਪਾਣੀ ਦੀ ਬੱਚਤ ਹੁੰਦੀ ਹੈ। ਸ. ਕਾਹਲੋਂ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੋਈ ਵੀ ਸਲਾਹ ਜਾਂ ਸਹਾਇਤਾ ਲਈ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਸੰਪਰਕ ਕਰ ਸਕਦੇ ਹਨ। 

ਖੇਤੀਬਾੜੀ ਵਿਕਾਸ ਅਫਸਰ ਸ. ਕਾਹਲੋਂ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਹੀਂ ਕਰਨੀ ਚਾਹੀਦੀ, ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਹੀ ਸਿੱਧੀ ਬਿਜਾਈ ਕੀਤੀ ਜਾਵੇ ਕਿਉਂਕਿ ਹਲਕੀਆਂ ਜ਼ਮੀਨਾਂ ਵਿੱਚ ਪਾਣੀ ਖੜ੍ਹਾ ਨਾ ਹੋਣ ਕਾਰਨ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਦੀ ਫਸਲ ਵਿੱਚ ਲੋਹੇ ਦੀ ਘਾਟ ਬਹੁਤ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਖੇਤਾਂ ਵਿੱਚ ਜਿੱਥੇ ਮਧਾਨਾ ਅਤੇ ਗੰਢ ਵਾਲੇ ਡੀਲੇ ਦੀ ਵਧੇਰੇ ਸਮੱਸਿਆ ਹੋਵੇ, ਦੀ ਚੋਣ ਵੀ ਸਿੱਧੀ ਬਿਜਾਈ ਲਈ ਨਹੀਂ ਕਰਨੀ ਚਾਹੀਦੀ। ਖੇਤੀਬਾੜੀ ਅਫਸਰ ਨੇ ਕਿਹਾ ਕਿ ਸਿੱਧੀ ਬਿਜਾਈ ਦੀ ਸਫਲਤਾ ਲਈ ਜ਼ਰੂਰੀ ਹੈ ਕਿ ਖੇਤ ਨੂੰ ਲੇਜ਼ਰ ਕਰਾਹੇ ਨਾਲ ਪੱਧਰਾ ਕਰ ਲਿਆ ਜਾਵੇ ਤਾਂ ਜੋ ਪਾਣੀ ਇੱਕਸਾਰ ਲੱਗ ਸਕੇ ਅਤੇ ਪਾਣੀ ਦੀ ਬੱਚਤ ਵੀ ਹੋ ਸਕੇ। ਉਨ੍ਹਾਂ ਕਿਹਾ ਕਿ ਬਾਸਮਤੀ ਦੀ ਬਿਜਾਈ ਵੀ ਸਿੱਧੀ ਬਿਜਾਈ ਵਿਧੀ ਨਾਲ ਕੀਤੀ ਜਾ ਸਕਦੀ ਹੈ। 

ਖੇਤੀਬਾੜੀ ਅਫਸਰ ਸ. ਕਾਹਲੋਂ ਨੇ ਕਿਹਾ ਕਿ ਸਿੱਧੀ ਬਿਜਾਈ ਨਾਲ ਬੀਜੇ ਝੋਨੇ ਨੂੰ 130 ਕਿੱਲੋ ਯੂਰੀਆ ਪ੍ਰਤੀ ਏਕੜ ਤਿੰਨ ਬਰਾਬਰ ਹਿੱਸਿਆਂ ਵਿੱਚ ਬਿਜਾਈ ਤੋਂ 2, 5 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਾਸਫੋਰਸ ਅਤੇ ਪੋਟਾਸ਼ ਖਾਦ ਦੀ ਵਰਤੋਂ ਮਿੱਟੀ ਪਰਖ ਦੀ ਰਿਪੋਰਟ ਦੇ ਅਧਾਰ 'ਤੇ ਹੀ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਣਕ ਦੀ ਫਸਲ ਵਿੱਚ ਫਾਸਫੋਰਸ ਦੀ ਪੂਰੀ ਮਾਤਰਾ ਪਾਈ ਗਈ ਹੈ ਤਾਂ ਝੋਨੇ ਦੀ ਫਸਲ ਨੂੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲੀਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲੀਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਸਵਾਂਕ ਅਤੇ ਮੋਥੇ ਦੀ ਰੋਕਥਾਮ ਲਈ ਬਿਜਾਈ ਤੋਂ 20-25 ਦਿਨਾਂ ਦੇ ਬਾਅਦ 100 ਮਿ.ਲੀ. ਬਿਸਪਾਇਰੀਬੈਕ 10 ਐੱਸ.ਸੀ. ਪ੍ਰਤੀ ਏਕੜ ਨੂੰ 150 ਲੀਟਰ ਪਾਣੀ ਦੇ ਘੋਲ ਵਿੱਚ ਛਿੜਕਾਅ ਕਰਨਾ ਚਾਹੀਦਾ ਹੈ।

ਅਧੂਰੇ ਪ੍ਰਬੰਧ: ਬਾਰਦਾਨੇ ਖੁਣੋ ਰੁਲੀ ਮੰਡੀਆਂ ਵਿੱਚ ਕਿਸਾਨਾਂ ਦੀ ਕਣਕ!! (ਨਿਊਜ਼ਨੰਬਰ ਖ਼ਾਸ ਖ਼ਬਰ)

ਬੇਸ਼ੱਕ ਸਰਕਾਰ ਦੁਆਰਾ ਕਣਕ ਦੀ ਵਾਢੀ ਤੋਂ ਪਹਿਲੋਂ ਦਾਅਵੇ ਕੀਤੇ ਗਏ ਸਨ ਕਿ, ਸਭ ਅਧੂਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਵੀ ਸਮੱਸਿਆ ਮੰਡੀਆਂ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ...

ਆਖਿਰ ਵਿਰੋਧੀਆਂ ਦੇ ਤਾਬੜਤੋੜ ਹਮਲਿਆਂ ਨੇ ਮੁੱਖ ਮੰਤਰੀ ਕੈਪਟਨ ਨੂੰ ਕਰ ਹੀ ਦਿੱਤਾ ਮਜ਼ਬੂਰ !!!

ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...

ਪੁਲਾਂ ਦੇ ਬਣਨ ਨਾਲ ਬਟਾਲਾ ਦੀ ਟ੍ਰੈਫ਼ਿਕ ਸਮੱਸਿਆ ਦਾ ਹੋਵੇਗਾ ਹੱਲ: ਤ੍ਰਿਪਤ ਰਾਜਿੰਦਰ ਸਿੰਘ ਬਾਜਵਾ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...

ਮਿਸ਼ਨ ਫ਼ਤਿਹ: ਸਿਵਲ ਡਿਫੈਂਸ ਨੇ ਮਿਸ਼ਨ ਫ਼ਤਿਹ ਤਹਿਤ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ ਜਾਗਰੂਕ ਕੀਤਾ

ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...

ਜ਼ਹਿਰੀਲੀ ਸ਼ਰਾਬ ਕਾਂਡ ਦੇ ਦੋਸ਼ੀ ਬਖਸ਼ੇ ਨਹੀਂ ਜਾਣਗੇ, ਸਰਕਾਰ ਵੱਲੋਂ ਬਾਰੀਕੀ ਨਾਲ ਜਾਂਚ ਜਾਰੀ- ਵਿਧਾਇਕ ਲਾਡੀ

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ...

ਡਿਪਟੀ ਕਮਿਸ਼ਨਰ ਨੇ ਕਿਹਾ- ਜ਼ਹਿਰੀਲੀ ਸ਼ਰਾਬ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਪੁਲਿਸ ਨੂੰ ਸਖਤ ਕਾਰਵਾਈ ਦੇ ਦਿੱਤੇ ਨਿਰਦੇਸ਼

ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ...

ਪੰਜਾਬ ਸਰਕਾਰ ਨੇ ਪਸ਼ੂ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਪਸ਼ੂ ਪਾਲਕਾਂ ਲਈ ਕੈਸ਼ ਕ੍ਰੈਡਿਟ ਸਕੀਮ ਸ਼ੁਰੂ ਕੀਤੀ- ਤ੍ਰਿਪਤ ਬਾਜਵਾ

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...

ਮਿਸ਼ਨ ਫ਼ਤਿਹ ਤਹਿਤ ਕੋਵਿਡ-19 ਦੀਆਂ ਸਾਵਧਾਨੀਆਂ ਅਤੇ ਬਚਾਅ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ- ਡਿਪਟੀ ਕਮਿਸ਼ਨਰ ਗੁਰਦਾਸਪੁਰ

ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...

ਸਿਵਲ ਹਸਪਤਾਲ ਬਟਾਲਾ ਨੇ ਕੋਰੋਨਾ ਵਾਇਰਸ ਦੇ ਟੈਸਟ ਕਰਨ 'ਚ ਤੇਜ਼ੀ ਫੜ੍ਹੀ

ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...

ਕੋਵਿਡ-19 ਦਾ ਖਤਰਾ ਟਾਲਣ ਲਈ ਸਰਕਾਰ ਦਾ ਸਾਥ ਦਿੱਤਾ ਜਾਵੇ- ਐੱਸ.ਐੱਸ.ਪੀ. ਬਟਾਲਾ

ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...

ਪਾਵਨ ਸਰੂਪਾਂ ਦਾ ਘੱਟ ਪਾਏ ਜਾਣਾ ਧਾਰਮਿਕ ਸੰਵੇਦਨਸ਼ੀਲ ਮਾਮਲਾ: ਬਾਬਾ ਹਰਨਾਮ ਸਿੰਘ ਖ਼ਾਲਸਾ

ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਦਾ ਚਰਚਿਤ ਮਾਮਲਾ ਬੜਾ ਹੀ ਦੁਖਦਾਇਕ ਪਰ ਇੱਕ ਧਾਰਮਿਕ ਸੰਵੇਦਨਸ਼ੀਲ ਮਾਮਲਾ ਹੈ ਜਿਸ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ...

ਸਿਵਲ ਡਿਫੈਂਸ ਬਟਾਲਾ ਤੇ ਜਲੰਧਰ ਦੇ ਵਲੰਟੀਅਰਜ਼ ਨੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਰਣਨੀਤੀ ਉਲੀਕੀ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਿਵਲ ਡਿਫੈਂਸ ਦੇ ਅਹੁਦੇਦਾਰਾਂ ਨੇ ਰਣਨੀਤੀ ਉਲੀਕੀ ਹੈ। ...

ਸਾਬਕਾ ਚੇਅਰਮੈਨ ਵਾਹਲਾ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਦਿੱਤੀ ਜਨਮਦਿਨ ਦੀ ਵਧਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮਦਿਨ ਜਿੱਥੇ ਪਰਿਵਾਰ ਦੇ ਮੈਂਬਰਾਂ ਵੱਲੋਂ ਮਨਾਇਆ ਗਿਆ ਹੈ ਉੱਥੇ ਪਾਰਟੀ ਦੇ ਵੀ ਕਈ ਸੀਨੀਅਰ ਅਤੇ ਜੂਨੀਅਰ ਆਗੂਆਂ ਨੇ ਆਪਣੇ ਪ੍ਰਧਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ...

ਐੱਸ.ਡੀ.ਐੱਮ. ਬਟਾਲਾ ਨੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...

ਸਿਵਲ ਡਿਫੈਂਸ ਨੇ ਲੋਕਾਂ ਨੂੰ ਕੋਰੋਨਾ ਤੋਂ ਸੁਰੱਖਿਆ ਉਪਾਵਾਂ ਬਾਰੇ ਜਾਗਰੂਕ ਕੀਤਾ

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ...