ਪੰਜਾਬ ਕਲਾ ਪ੍ਰੀਸ਼ਦ ਵੱਲੋਂ ਬਟਾਲਾ ਦੀਆਂ ਸਾਹਿਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਬਿਰਹਾ ਦੇ ਸੁਲਤਾਨ ਸ਼ਾਇਰ ਸ਼ਿਵ ਕੁਮਾਰ ਬਟਾਲਵੀ ਦੀ ਯਾਦ 'ਚ ਕਲਾ ਉਤਸਵ ਕੱਲ੍ਹ 13 ਮਈ ਨੂੰ ਸ਼ਿਵ ਬਟਾਲਵੀ ਸੱਭਿਆਚਰਕ ਕੇਂਦਰ, ਬਟਾਲਾ ਵਿਖੇ ਹੋਵੇਗਾ। ਕਲਾ ਉਤਸਵ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਅਤੇ ਬਟਾਲਾ ਸ਼ਹਿਰ ਦੀ ਫ਼ਿਜ਼ਾ 'ਚ ਸ਼ਿਵ ਬਟਾਲਵੀ ਦੇ ਗੀਤ ਗੂੰਜਣ ਲਈ ਸਟੇਜ ਪੂਰੀ ਤਰ੍ਹਾਂ ਸੱਜ ਚੁੱਕੀ ਹੈ।
ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਨੇ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸੱਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਦੱਸਿਆ ਕਿ ਕਲਾ ਉਤਸਵ ਦਾ ਪਹਿਲਾ ਸੈਸ਼ਨ 10:30 ਵਜੇ ਸ਼ੁਰੂ ਹੋਵੇਗਾ ਜੋ ਕਿ 12 ਵਜੇ ਤੱਕ ਚੱਲੇਗਾ। ਇਸ ਸੈਸ਼ਨ ਦੌਰਾਨ ਸ਼ਿਵ ਕੁਮਾਰ ਦੇ ਜੀਵਨ ਅਤੇ ਰਚਨਾ ਬਾਰੇ ਚਰਚਾ ਕੀਤੀ ਜਾਵੇਗੀ। ਇਸੇ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਸ਼ਿਵ ਕੁਮਾਰ ਬਟਾਲਵੀ ਦੇ ਜੀਵਨ ਅਤੇ ਲਿਖਤਾਂ ਉੱਤੇ ਅਧਾਰਿਤ ਚਿੱਤਰਕਲਾ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ।
ਪੰਜਾਬ ਕਲਾ ਪ੍ਰੀਸ਼ਦ ਦੀ ਚੇਅਰਪਰਸਨ ਸਤਿੰਦਰ ਸੱਤੀ ਨੇ ਦੱਸਿਆ ਕਿ ਕਲਾ ਉਤਸਵ ਦਾ ਦੂਸਰਾ ਸੈਸ਼ਨ 12 ਤੋਂ 1:30 ਵਜੇ ਤੱਕ ਚੱਲੇਗਾ, ਜਿਸ ਵਿੱਚ ਬਾਲ ਕਲਾਕਾਰਾਂ ਵੱਲੋਂ ਸ਼ਿਵ ਬਟਾਲਵੀ ਦੀਆਂ ਰਚਨਾਵਾਂ ਦਾ ਗਾਇਨ ਕੀਤਾ ਜਾਵੇਗਾ। ਕਲਾ ਉਤਸਵ ਦੌਰਾਨ ਸ਼ਿਵ ਬਟਾਲਵੀ ਨੂੰ ਸਮਰਪਿਤ ਕਵੀ ਦਰਬਾਰ ਕਰਾਇਆ ਜਾਵੇਗਾ, ਜਿਸ ਵਿੱਚ ਪੰਜਾਬੀ ਸਾਹਿਤ ਦੇ ਨਾਮਵਰ ਕਵੀ ਜਿਨ੍ਹਾਂ 'ਚ ਡਾ. ਸੁਰਜੀਤ ਪਾਤਰ, ਪ੍ਰੋ. ਗੁਰਭਜਨ ਗਿੱਲ, ਰਵਿੰਦਰ ਭੱਠਲ, ਤ੍ਰੈਲੋਚਨ ਲੋਚੀ, ਸੁਖਵਿੰਦਰ ਅੰਮ੍ਰਿਤ, ਡਾ. ਰਵਿੰਦਰ, ਸਤੀਸ਼ ਗੁਲ੍ਹਾਟੀ, ਅਰਤਿੰਦਰ ਸੰਧੂ, ਸਰਬਜੀਤ ਸੋਹਲ, ਅਜੀਤ ਕਮਲ, ਸੁਖਦੇਵ ਪ੍ਰੇਮੀ, ਜਸਵੰਤ ਹਾਂਸ, ਸੰਧੂ ਬਟਾਲਵੀ, ਸੁਲਤਾਨ ਭਾਰਤੀ, ਤਲਵਿੰਦਰ ਕੌਰ, ਚੰਨ ਬੋਲੇਵਾਲੀਆ ਵੱਲੋਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ ਜਾਣਗੀਆਂ। ਕਲਾ ਉਤਸਵ ਦਾ ਚੌਥਾ ਸੈਸ਼ਨ ਸ਼ਾਮ 4 ਤੋਂ 6 ਵਜੇ ਤੱਕ ਹੋਵੇਗਾ, ਜਿਸ ਵਿੱਚ ਵਿਦਵਾਨਾਂ ਵੱਲੋਂ ਵਿਚਾਰ ਵਟਾਂਦਰਾ ਕੀਤਾ ਜਾਵੇਗਾ।
ਸਤਿੰਦਰ ਸੱਤੀ ਨੇ ਅੱਗੇ ਦੱਸਿਆ ਕਿ ਸ਼ਾਮ 6 ਵਜੇ ਤੋਂ 8 ਵਜੇ ਦਰਮਿਆਨ ਸ਼ਿਵ ਬਟਾਲਵੀ ਸੱਭਿਆਚਰਕ ਕੇਂਦਰ ਵਿਖੇ ਮੰਚ ਰੰਗਮੰਚ ਅੰਮ੍ਰਿਤਸਰ ਵੱਲੋਂ ਕੇਵਲ ਧਾਲੀਵਾਲ ਦੀ ਨਿਰਦੇਸ਼ਨਾਂ ਹੇਠ ਸ਼ਿਵ ਦੇ ਮਹਾਂ ਕਾਵਿ ਉੱਤੇ ਅਧਾਰਿਤ ਪੰਜਾਬੀ ਨਾਟਕ ਲੂਣਾ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਹਿਤ ਅਤੇ ਕਲਾ ਦੇ ਖੇਤਰ 'ਚ ਨਾਮਣਾ ਖੱਟਣ ਵਾਲੀਆਂ ਹਸਤੀਆਂ ਲੋਕ ਗਾਇਕ ਅਮਰਜੀਤ ਗੁਰਦਾਸਪੁਰੀ ਅਤੇ ਮਾ. ਹਰਭਜਨ ਸਿੰਘ ਖੋਖਰ ਫ਼ੌਜੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਕਲਾ ਪ੍ਰੀਸ਼ਦ ਨੇ ਬਟਾਲਾ ਵਾਸੀਆਂ, ਸਾਹਿਤ ਅਤੇ ਸ਼ਿਵ ਪ੍ਰੇਮੀਆਂ ਨੂੰ ਅਪੀਲ ਕੀਤੀ ਹੈ ਕਿ ਉਹ 13 ਮਈ ਨੂੰ ਸ਼ਿਵ ਆਡੀਟੋਰੀਅਮ 'ਚ ਪਹੁੰਚ ਕੇ ਕਲਾ ਉਤਸਵ 'ਚ ਹਾਜ਼ਰੀ ਜ਼ਰੂਰ ਭਰਨ।
Cheema condoled the death of Ahmad Patel. ...
Shiv Kumar Batalvi was an Indian poet, writer and playwright of the Punjabi language. He was most known for his romantic poetry, noted for its heightened passion, pathos, separation and lover's agony. ...
ਬੀਤੇ ਦਿਨੀਂ ਤਰਨਤਾਰਨ, ਜੰਡਿਆਲਾ ਗੁਰੂ ਅਤੇ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਸੌ ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਸੀ ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੂਬ ਸਿਆਸੀ ਰਗੜੇ ਲਗਾਏ ਸਨ। ...
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਸ਼ਹਿਰ ਲਈ 7.21 ਕਰੋੜ ਰੁਪਏ ਦੀ ਲਾਗਤ ਨਾਲ ਹੰਸਲੀ ਨਾਲੇ ਉੱਪਰ ਤਿੰਨ ਨਵੇਂ ਹਾਈ ਲੈਵਲ ਪੁਲ ਮਨਜ਼ੂਰ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਪੁਲ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ ਜਦਕਿ ਸਿਟੀ ਰੋਡ ਵਾਲੇ ਪੁਲ ਦਾ ਕੰਮ ਜਾਰੀ ਹੈ। ...
ਕੋਵਿਡ-19 ਦੇ ਬਚਾਅ ਸਬੰਧੀ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ "ਮਿਸ਼ਨ ਫ਼ਤਿਹ" ਨੂੰ ਕਾਮਯਾਬ ਕਰਦੇ ਹੋਏ ਸਥਾਨਕ ਸਿਵਲ ਡਿਫੈਂਸ ਵੱਲੋਂ ਬੱਸ ਸਟੈਂਡ ਵਿਖੇ ਯਾਤਰੀਆਂ ਨੂੰ "ਸੁਰੱਖਿਅਤ ਰਹੋ ਤੰਦਰੁਸਤ ਰਹੋ" ਮੁਹਿੰਮ ਤਹਿਤ ਸੁਰੱਖਿਅਤ ਯਾਤਰਾ ਕਰਨ ਲਈ ਪ੍ਰੇਰਿਆ ਗਿਆ। ...
ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਸਿਟੀ ਕਾਂਗਰਸ ਦੇ ਪ੍ਰਧਾਨ ਸ੍ਰੀ ਸਵਰਨ ਮੁੱਢ ਨੇ ਅੱਜ ਬਟਾਲਾ ਦੇ ਹਾਥੀ ਗੇਟ ਇਲਾਕੇ ਵਿੱਚ ਪਹੁੰਚ ਕੇ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ...
ਪੰਜਾਬ ਸਰਕਾਰ ਵੱਲੋਂ ਧਾਰਮਿਕ ਤੇ ਇਤਿਹਾਸਕ ਸ਼ਹਿਰ ਬਟਾਲਾ ਦੇ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ। ...
ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਪੀਣ ਨਾਲ 11 ਵਿਅਕਤੀਆਂ ਦੀ ਹੋਈ ਮੌਤ ਉੱਪਰ ਗਹਿਰਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਪੀੜ੍ਹਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ...
ਪੰਜਾਬ ਵਿੱਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਅੱਜ ਦੋ ਵਿਧਾਇਕ ਬਟਾਲਾ ਦਾ ਦੌਰਾ ਕਰਨ ਲਈ ਬਾਅਦ ਦੁਪਹਿਰ ਪਹੁੰਚ ਰਹੇ ਹਨ। ...
ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੂਬੇ ਦੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਖੇਤੀਬਾੜੀ ਕਰਦੇ ਕਿਸਾਨਾਂ ਦੀ ਤਰ੍ਹਾਂ ਕਿਸਾਨ ਕ੍ਰੈਡਿਟ ਸਕੀਮ ਦਾ ਲਾਭ ਉਠਾਉਣ। ...
ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਤਹਿਤ ਬਟਾਲਾ ਵਿਖੇ ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਹੈ। ...
ਪੰਜਾਬ ਸਰਕਾਰ ਵੱਲੋਂ ਮਿਸ਼ਨ ਫ਼ਤਿਹ ਤਹਿਤ ਜਿੱਥੇ ਲੋਕਾਂ ਨੂੰ ਕੋਵਿਡ-19 ਬਾਰੇ ਜਾਗਰੂਕ ਕਰਨ ਦੇ ਯਤਨ ਲਗਾਤਾਰ ਜਾਰੀ ਹਨ, ਉੱਥੇ ਬਟਾਲਾ ਸ਼ਹਿਰ ਵਿੱਚ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਟੈਸਟ ਕਰਨ ਦੀ ਗਿਣਤੀ ਨੂੰ ਵਧਾਇਆ ਗਿਆ ਹੈ। ...
ਐੱਸ.ਐਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ...
ਸ਼ਿਵ ਕੁਮਾਰ ਬਟਾਲਵੀ ਬਟਾਲਾ ਵਾਸੀਆਂ ਦੇ ਦਿਲਾਂ ਵਿੱਚ ਵਸਦੇ ਹਨ। ...
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਪਬਲੀਕੇਸ਼ਨ ਵਿਭਾਗ ਦੀ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸਥਿਤ ਗੋਲਡਨ ਆਫਸੈਟ ਪ੍ਰੈਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਾਵਨ ਸਰੂਪ ਰਿਕਾਰਡ ਵਿੱਚ ਘੱਟ ਹੋਣ ਦਾ ਚਰਚਿਤ ਮਾਮਲਾ ਬੜਾ ਹੀ ਦੁਖਦਾਇਕ ਪਰ ਇੱਕ ਧਾਰਮਿਕ ਸੰਵੇਦਨਸ਼ੀਲ ਮਾਮਲਾ ਹੈ ਜਿਸ ਨੂੰ ਸਿਆਸੀ ਰੰਗ ਨਹੀਂ ਦਿੱਤਾ ਜਾਣਾ ਚਾਹੀਦਾ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਸਿਵਲ ਡਿਫੈਂਸ ਦੇ ਅਹੁਦੇਦਾਰਾਂ ਨੇ ਰਣਨੀਤੀ ਉਲੀਕੀ ਹੈ। ...
ਇੰਦਰਜੀਤ ਸਿੰਘ ਹਰਪੁਰਾ ਨੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਬਟਾਲਾ ਵਜੋਂ ਅਹੁਦਾ ਸੰਭਾਲ ਲਿਆ ਹੈ। ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਅੱਜ ਜਨਮਦਿਨ ਜਿੱਥੇ ਪਰਿਵਾਰ ਦੇ ਮੈਂਬਰਾਂ ਵੱਲੋਂ ਮਨਾਇਆ ਗਿਆ ਹੈ ਉੱਥੇ ਪਾਰਟੀ ਦੇ ਵੀ ਕਈ ਸੀਨੀਅਰ ਅਤੇ ਜੂਨੀਅਰ ਆਗੂਆਂ ਨੇ ਆਪਣੇ ਪ੍ਰਧਾਨ ਨੂੰ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ...
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਜਿੱਥੇ ਮਿਸ਼ਨ ਫ਼ਤਿਹ ਚਲਾਇਆ ਜਾ ਰਿਹਾ ਹੈ ਉੱਥੇ ਨਾਲ ਹੀ ਸੂਬੇ ਦੇ ਵਿਕਾਸ ਕਾਰਜਾਂ ਦੀ ਗਤੀ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ। ...
ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਲਈ ਬਟਾਲਾ ਵਿੱਚ ਸਿਵਲ ਡਿਫੈਂਸ ਦੇ ਵਲੰਟੀਅਰਜ਼ ਵੱਲੋਂ ਲੋਕਾਂ ਵਿੱਚ ਜਾਗਰੂਕਤਾ ਲਿਆਉਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ...
ਨਗਰ ਨਿਗਮ ਬਟਾਲਾ ਵੱਲੋਂ 10 ਫੀਸਦੀ ਰਿਬੇਟ ਉੱਪਰ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਦੀ ਮਿਤੀ 31 ਜੁਲਾਈ 2020 ਤੱਕ ਵਧਾ ਦਿੱਤੀ ਗਈ ਹੈ। ...