ਗੁਰੂਦਵਾਰਾ 'ਮੀਰੀ-ਪੀਰੀ' ਵਿਖੇ 3 ਤੋਂ 6 ਜੂਨ ਤੱਕ ਕਰਵਾਇਆ ਜਾ ਰਿਹਾ ਹੈ ਮਹਾਨ ਧਾਰਮਿਕ ਸਮਾਗਮ ਅਤੇ ਕੀਰਤਨ ਦਰਬਾਰ

ਧੰਨ-ਧੰਨ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ, ਸ਼ਹੀਦਾਂ ਦੇ ਸਿਰਤਾਜ ਧੰਨ-ਧੰਨ ਸ਼੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ 10ਵਾਂ ਚਾਰ ਰੋਜ਼ਾ ਮਹਾਨ ਧਾਰਮਿਕ ਸਮਾਗਮ ਮਿਤੀ 3, 4, 5 ਅਤੇ 6 ਜੂਨ ਨੂੰ ਗੁਰੂਦਵਾਰਾ 'ਮੀਰੀ-ਪੀਰੀ' ਪਿੰਡ ਦੂਲਾ ਨੰਗਲ ਵਿਖੇ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਅਤੇ ਚੱੜ੍ਹਦੀ ਕਲਾ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮਹਾਨ ਧਾਰਮਿਕ ਸਮਾਗਮ ਵਿੱਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਅਤੇ ਪ੍ਰਚਾਰਕ ਪਹੁੰਚ ਰਹੇ ਹਨ। ਇਸ ਮਹਾਨ ਕੀਰਤਨ ਦਰਬਾਰ ਅਤੇ ਧਾਰਮਿਕ ਸਮਾਗਮ ਦੇ ਸੰਬੰਧ ਵਿੱਚ 31 ਮਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 2 ਜੂਨ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ 'ਨਿਸ਼ਕਾਮ ਕੀਰਤਨੀ ਜੱਥਾ ਗੁਰਦਾਸਪੁਰ' ਵੱਲੋਂ ਲੋੜਵੰਦ ਜੋੜਿਆਂ ਦੇ ਆਨੰਦ ਕਾਰਜ ਕਰਵਾਏ ਜਾਣਗੇ।

ਇਸ ਉਪਰੰਤ ਅਗਲੇ ਚਾਰ ਦਿਨ ਰੋਜ਼ ਰਾਤ 7 ਵਜੇ ਤੋਂ ਰਾਤ 12 ਵਜੇ ਤੱਕ ਕੀਰਤਨ, ਕਥਾ-ਵਿਚਾਰਾਂ, ਕਵੀਸ਼ਰੀ ਅਤੇ ਢਾਡੀ ਪ੍ਰਸੰਗ ਨਿਰੰਤਰ ਚੱਲਦੇ ਰਹਿਣਗੇ। 3 ਜੂਨ ਨੂੰ ਡਾ. ਸ਼ਿਵ ਸਿੰਘ ਗੁਰਦਾਸਪੁਰ ਵਾਲਿਆਂ ਦਾ ਨਿਸ਼ਕਾਮ ਕੀਰਤਨੀ ਜੱਥਾ ਰਾਤ 12 ਵਜੇ ਤੱਕ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰੇਗਾ। ਐਤਵਾਰ 4 ਜੂਨ ਨੂੰ ਪ੍ਰਸਿੱਧ ਰਾਗੀ ਭਾਈ ਸਰਬਜੀਤ ਸਿੰਘ ਸ਼੍ਰੀ ਪਟਨਾ ਸਾਹਿਬ ਵਾਲੇ ਗੁਰਬਾਣੀ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਉਣਗੇ। ਉਨ੍ਹਾਂ ਤੋਂ ਬਾਅਦ ਕਥਾਵਾਚਕ ਭਾਈ ਸਰਬਜੀਤ ਸਿੰਘ ਜੀ ਲੁਧਿਆਣੇ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ ਅਤੇ ਅਖੀਰ ਵਿੱਚ ਭਾਈ ਫੌਜਾ ਸਿੰਘ ਸਾਗਰ ਦਾ ਢਾਡੀ ਜੱਥਾ ਜੋਸ਼ੀਲੀਆਂ ਵਾਰਾਂ ਸੰਗਤਾਂ ਨੂੰ ਸਰਵਣ ਕਰਵਾਉਣਗੇ।

5 ਜੂਨ ਸੋਮਵਾਰ ਨੂੰ ਪ੍ਰਸਿੱਧ ਕਵੀਸ਼ਰ ਭਾਈ ਭਗਵਾਨ ਸਿੰਘ 'ਸੁਰ ਸਿੰਘ ਵਾਲਾ' ਦਾ ਜੱਥਾ ਸਿੱਖ ਇਤਿਹਾਸ ਵਿੱਚੋਂ ਪ੍ਰਸੰਗ ਪੇਸ਼ ਕਰਨਗੇ, ਉਨ੍ਹਾਂ ਤੋਂ ਬਾਅਦ ਕਥਾਵਾਚਕ ਭਾਈ ਬੰਤਾ ਸਿੰਘ ਅਤੇ ਢਾਡੀ ਭਾਈ ਮਿਲਖਾ ਸਿੰਘ ਮੌਜੀ ਦੇ ਜੱਥੇ ਵੱਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਸਮਾਗਮ ਦੇ ਆਖ਼ਰੀ ਦਿਨ 6 ਜੂਨ ਨੂੰ ਸਵੇਰੇ 'ਅੰਮ੍ਰਿਤ ਸੰਚਾਰ' ਵੀ ਹੋਵੇਗਾ ਜੱਦ ਕਿ ਸ਼ਾਮ ਦੇ ਸਮਾਗਮ ਵਿੱਚ ਕਵੀਸ਼ਰ ਭਾਈ ਗੁਰਿੰਦਰਪਾਲ ਸਿੰਘ ਬਾਂਕਾ ਦਾ ਕਵੀਸ਼ਰੀ ਜੱਥਾ ਅਤੇ ਭਾਈ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ 'ਸ਼੍ਰੀ ਦਰਬਾਰ ਸਾਹਿਬ' ਅੰਮ੍ਰਿਤਸਰ ਵਾਲੇ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਬਾਅਦ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚ ਰਹੇ, ਭਾਈ ਬਲਜੀਤ ਸਿੰਘ ਦਾਦੂਵਾਲ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕਰਨਗੇ।

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਖ਼ਿਲਾਫ਼ ਭੰਡੀ ਪ੍ਰਚਾਰ ਕਰਨ ਵਾਲਾ ਨਰਾਇਣ ਦਾਸ ਹੋਵੇਗਾ ਸ੍ਰੀ ਅਕਾਲ ਤਖ਼ਤ ਤੇ ਪੇਸ਼!!

ਪਿਛਲੇ ਲੰਮੇ ਸਮੇਂ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਖ਼ਿਲਾਫ਼ ਕੂੜ ਪ੍ਰਚਾਰ ਕਰਕੇ ਸੁਰਖ਼ੀਆਂ ਬਟੋਰਨ ਵਾਲੇ ਨਰਾਇਣ ਦਾਸ ਨੇ ਆਖ਼ਰ ਸਿੱਖ ਸਮਾਜ ਤੋਂ ਮੁਆਫ਼ੀ ਮੰਗਣ ਦੀ ਇੱਛਾ ਜਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਕੇ ਆਪਣੀ ਭੁੱਲ ਬਖ਼ਸ਼ਾਉਣ ਦਾ ਐਲਾਨ ਕਰ ਦਿੱਤਾ ਹੈ। ...

31 अगस्त को मनाया जाएगा 363 पर्यावरण प्रेमियों का शहीदी दिवस

पर्यावरण प्रेमी के रूप में सबसे बड़ी मिसाल बन कर सामने आए 363 शहीदों के शहीदी दिवस को बड़ी ही श्रद्धा से एशिया की सबसे बड़ी ओपन सेंचुरी में मनाया जा रहा है। ...

ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪੂਰੇ ਦੇਸ਼ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਸ਼ਹੀਦਾਂ ਦੇ ਸਿਰਤਾਜ ਸਿੱਖ ਧਰਮ ਦੇ ਪੰਜਵੇਂ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਪੂਰੇ ਦੇਸ਼ ਵਿੱਚ ਸਿੱਖ ਸੰਗਤਾਂ ਵੱਲੋਂ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ...