ਦੇਸ਼ ਦਾ ਮਹਾਨ ਚਿੱਤਰਕਾਰ ਸੋਭਾ ਸਿੰਘ ਜੋ ਕਿਸੀ ਜਾਣਕਾਰੀ ਦਾ ਮੁਥਾਜ ਨਹੀਂ। ਇਸ ਮਹਾਨ ਪੰਜਾਬੀ ਚਿੱਤਰਕਾਰ ਦਾ ਜਨਮ ਗੁਰਦਾਸਪੁਰ ਜ਼ਿਲ੍ਹੇ ਦੇ ਕਸਬੇ ਸ਼੍ਰੀ ਹਰਗੋਬਿੰਦਪੁਰ ਵਿੱਚ 1901 ਵਿੱਚ ਹੋਇਆ ਸੀ। ਚਿੱਤਰਕਾਰੀ ਦੇ ਖੇਤਰ ਵਿੱਚ ਸੋਭਾ ਸਿੰਘ ਵੱਲੋਂ ਪਾਏ ਗਏ ਯੋਗਦਾਨ ਨੂੰ ਕਦੀ ਵੀ ਵਿਸਾਰਿਆ ਨਹੀਂ ਜਾ ਸਕਦਾ। ਉਨ੍ਹਾਂ ਵੱਲੋਂ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਅਤੇ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਬਣਾਈਆਂ ਗਈਆਂ ਤਸਵੀਰਾਂ ਉਨ੍ਹਾਂ ਦੀ ਮਹਾਨ ਕਲਾਕਾਰੀ ਦਾ ਮੁਜੱਸਮਾ ਹਨ। ਇਸ ਮਹਾਨ ਚਿੱਤਰਕਾਰ ਵੱਲੋਂ ਕੁਦਰਤੀ ਨਜ਼ਾਰਿਆਂ ਨੂੰ ਬਹੁਤ ਹੀ ਸੂਖ਼ਮਤਾ ਨਾਲ ਆਪਣੇ ਜਾਦੂਈ ਹੱਥਾਂ ਨਾਲ ਕੈਨਵਸ 'ਤੇ ਉਤਾਰਿਆ ਹੈ।
ਪਰ ਬਹੁਤ ਹੀ ਅਫ਼ਸੋਸ ਦੀ ਗੱਲ ਹੈ ਕਿ ਇਸ ਮਹਾਨ ਚਿੱਤਰਕਾਰ ਦੀ ਵਿਰਾਸਤ ਨੂੰ ਸਾਂਭਣ ਦੀ ਬਜਾਏ ਅਸੀਂ ਉਸਦੀਆਂ ਸ਼ਾਹਕਾਰ ਰਚਨਾਵਾਂ ਅਤੇ ਕਲਾ ਖੇਤਰ ਵਿੱਚ ਉਸ ਵੱਲੋਂ ਪਾਏ ਗਏ ਯੋਗਦਾਨ ਦੀ ਨਿਰਾਦਰੀ ਕਰ ਰਹੇ ਹਾਂ। ਜਿਸ ਦੀ ਜਿਊਂਦੀ ਜਾਗਦੀ ਮਿਸਾਲ ਉਸ ਦੀ ਜਨਮ-ਭੂਮੀ ਸ਼੍ਰੀ ਹਰਗੋਬਿੰਦਪੁਰ ਵਿੱਚ ਬਣੀ 'ਸੋਭਾ ਸਿੰਘ ਆਰਟ ਗੈਲਰੀ' ਦੀ ਮੌਜੂਦਾ ਹਾਲਤ ਹੈ। ਸਰਕਾਰਾਂ ਅਤੇ ਕਲਾ ਪ੍ਰੇਮੀਆਂ ਦੀ ਅਣਦੇਖੀ ਅਤੇ ਅਣਗਹਿਲੀ ਦਾ ਸ਼ਿਕਾਰ ਹੋਈ ਇਹ ਆਰਟ ਗੈਲਰੀ ਪੁਰਾਣੇ ਖੰਡਰ ਦਾ ਰੂਪ ਧਾਰ ਚੁੱਕੀ ਹੈ। ਇਸ ਦੇ ਜੰਗਾਲ ਲੱਗੇ ਗੇਟ ਨੂੰ ਤਾਲਾ ਲੱਗਾ ਹੋਇਆ ਹੈ ਅਤੇ ਖਿੜਕੀਆਂ ਦੇ ਸ਼ੀਸ਼ੇ ਟੁੱਟੇ ਹੋਏ ਹਨ। ਅੰਦਰ ਕਈ ਤਰ੍ਹਾਂ ਦਾ ਘਾਹ-ਫੂਸ ਉੱਗਾ ਹੋਇਆ ਹੈ ਅਤੇ ਸਾਰਾ ਵਿਹੜਾ ਗੰਦਗੀ ਨਾਲ ਭਰਿਆ ਪਿਆ ਹੈ। ਕੋਲ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਕਈ ਸਾਲਾਂ ਤੋਂ ਇਹ ਆਰਟ ਗੈਲਰੀ ਇਸੀ ਹਾਲਤ ਵਿੱਚ ਪਈ ਹੈ। ਅੰਦਰ ਲੱਗੀਆਂ ਹੋਈਆਂ ਕੀਮਤੀ ਤਸਵੀਰਾਂ ਦਾ ਵੀ ਕੋਈ ਥਹੁ-ਪਤਾ ਨਹੀਂ ਕਿ ਉਹ ਅੰਦਰ ਮੌਜੂਦ ਹਨ ਜਾਂ ਨਹੀਂ। ਸਰਕਾਰ ਵੱਲੋਂ ਇੰਨੇ ਮਹਾਨ ਕਲਾਕਾਰ ਦੀ ਵਿਰਾਸਤ ਦੀ ਅਣਦੇਖੀ ਅਤੇ ਬੇਕਦਰੀ ਕਰਨਾ ਬਹੁਤ ਹੀ ਸ਼ਰਮਨਾਕ ਅਤੇ ਅਫ਼ਸੋਸ ਦੀ ਗੱਲ ਹੈ।
Sobha Singh (29 November 1901 – 22 August 1986) was a painter from Punjab, India. His main focus was Sikh gurus, their life and work. His series on the Sikh gurus have dominated to an extent that his paintings dominate the public's perception associated with Guru Nanak Dev Ji and Guru Gobind Singh ji. ...
ਸੁਖਜਿੰਦਰ ਸਿੰਘ ਰੰਧਾਵਾ ਸਹਿਕਾਰਤਾ ਤੇ ਜੇਲ੍ਹ ਮੰਤਰੀ ਨੇ ਅੱਜ ਕਲਾਨੋਰ ਦੇ ਨੇੜੇ 1 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 'ਸੋਲਿਡ ਵੇਸਟ ਪ੍ਰੋਜੈਕਟ' ਦਾ ਨੀਂਹ ਪੱਥਰ ਰੱਖਿਆ। ...
ਯੁਵਕ ਸੇਵਾਵਾਂ ਵਿਭਾਗ, ਪੰਜਾਬ ਵੱਲੋਂ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਐਸ.ਏ.ਐਸ ਨਗਰ ਸ੍ਰੀਮਤੀ ਰੁਪਿੰਦਰ ਕੌਰ ਦੀ ਅਗਵਾਈ 'ਚ ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫ਼ੇਜ਼-2 ਵਿਖੇ ਰੈੱਡ ਰਿਬਨ ਕਲੱਬਾਂ ਦਾ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਰੈੱਡ ਰੀਬਨ ਕਲੱਬਾਂ ਨੇ ਹਿੱਸਾ ਲਿਆ। ਸੈਮੀਨਾਰ ਦੌਰਾਨ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ...
ਕੈਪਟਨ ਅਮਰਿੰਦਰ ਸਿੰਘ ਨੇ ਸੱਤਾ ਵਿੱਚ ਆਉਣ ਤੋਂ ਪਹਿਲੋਂ ਸਮੂਹ ਪੰਜਾਬ ਦੇ ਨੌਜਵਾਨਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਦੀ ਸੱਤਾ ਦੇ ਵਿੱਚ ਆਉਂਦੀ ਹੈ ਤਾਂ ਸਭ ਤੋਂ ਪਹਿਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ...
ਪਿਛਲੀਆਂ ਸਰਕਾਰਾਂ ਦੇ ਵਾਂਗ ਵਰਤਮਾਨ ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਬਤੌਰ ਕੰਪਿਊਟਰ ਅਧਿਆਪਕ ਸੇਵਾਵਾਂ ਨਿਭਾ ਰਹੇ ਲਗਭਗ 7 ਹਜ਼ਾਰ ਕੰਪਿਊਟਰ ਅਧਿਆਪਕਾਂ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ...
ਬਰਗਾੜੀ, ਬਹਿਬਲਕਲਾਂ ਅਤੇ ਕੋਟਕਪੂਰਾ ਵਿਖੇ ਵਾਪਰੀਆਂ ਘਟਨਾਵਾਂ ਦਾ ਮੁੱਦਾ ਬਣਾ ਕੇ ਅਤੇ ਪੰਜਾਬੀਆਂ ਨੂੰ ਗੁੜਾ ਵਿਸ਼ਵਾਸ ਦੁਆ ਕੇ ਸੱਤਾ ਵਿੱਚ ਆਈ ਕਾਂਗਰਸ ਪਾਰਟੀ ਲਈ ਹੁਣ ਇਹ ਘਟਨਾਵਾਂ ਗਲੇ ਦੀ ਹੱਡੀ ਬਣਦੇ ਦਿਖਾਈ ਦੇ ਰਹੇ ਹਨ ਤੇ ਇਨ੍ਹਾਂ ਮੁੱਦਿਆਂ 'ਤੇ ਹੀ ਕੈਪਟਨ ਸਰਕਾਰ ਨੂੰ ਸਭ ਤੋਂ ਵੱਧ ਕਾਂਗਰਸ ਪਾਰਟੀ ਦੇ ਹੀ ਆਗੂਆਂ ਵੱਲੋਂ ਘੇਰਿਆ ਜਾ ਰਿਹਾ ਹੈ। ...
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ...
सोशल मीडिया प्लेटफॉर्म टिक टोक एक बार फिर से मुश्किल में है। ...
ਪੰਜਾਬ ਦੇ ਅੰਦਰ ਇਸ ਵੇਲੇ ਤਕਰੀਬਨ ਸਵਾ 7 ਲੱਖ ਨੌਜਵਾਨ ਨਸ਼ੇ ਦੀ ਗ੍ਰਿਫ਼ਤ ਵਿੱਚ ਆ ਚੁੱਕਿਆ ਹੈ, ਜਿਨ੍ਹਾਂ ਦੇ ਵਿੱਚੋਂ ਕਰੀਬ 70 ਹਜ਼ਾਰ ਨੌਜਵਾਨਾਂ ਦਾ ਇਲਾਜ ਸਰਕਾਰ ਦੇ ਵੱਲੋਂ ਚਲਾਏ ਜਾ ਰਹੇ ਓਟ ਸੈਂਟਰਾਂ ਅਤੇ ਨਸ਼ਾ ਛੁਡਾਓ ਕੇਂਦਰ ਦੇ ਵਿੱਚ ਕਰਵਾਇਆ ਜਾ ਰਿਹਾ ਹੈ। ...
ਕੇਂਦਰ 'ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਭਾਜਪਾ ਨੇ ਦੇਸ਼ ਵਿੱਚ ਨਫ਼ਰਤ ਦੀ ਰਾਜਨੀਤੀ ਕੀਤੀ ਹੈ ਜਿਸ ਕਾਰਨ ਮੁਲਕ ਦੇ ਘੱਟ ਗਿਣਤੀ ਭਾਈਚਾਰਿਆਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਹਮੇਸ਼ਾ ਬਣਿਆ ਰਹਿੰਦਾ ਹੈ। ...
ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਕੋਈ ਬੇਖ਼ਬਰ ਨਹੀਂ ਹੈ ਪਰ ਪ੍ਰਸ਼ਾਸਨ ਅਤੇ ਸਰਕਾਰ ਇਸ ਨੂੰ ਲੈ ਕੇ ਬੇਖ਼ਬਰ ਹੀ ਜਾਪਦੇ ਹਨ। ...
ਅੱਜ ਸਥਾਨਕ ਜਲੰਧਰ ਰੋਡ 'ਤੇ ਸਥਿਤ 'ਹਕੀਕਤ ਰਾਏ ਦੀ ਸਮਾਧ' ਵਿਖੇ 'ਜਲ਼-ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ' ਦੀ ਬਟਾਲਾ ਇਕਾਈ ਦੀ ਮੀਟਿੰਗ ਬ੍ਰਾਂਚ ਪ੍ਰਧਾਨ ਮਨਦੀਪ ਸਿੰਘ ਖੱਖ ਦੀ ਅਗਵਾਈ ਹੇਠ ਹੋਈ। ...
ਸਾਂਝਾ ਅਧਿਆਪਕ ਮੋਰਚਾ ਪੰਜਾਬ, ਮੁਲਾਜ਼ਮ ਫੈਡਰੇਸ਼ਨਾਂ ਅਤੇ ਹੋਰਨਾਂ ਭਰਾਤਰੀ ਜਥੇਬੰਦੀਆਂ ਦੇ ਸੱਦੇ ਤੇ ਸਾਂਝਾ ਅਧਿਆਪਕ ਮੋਰਚਾ ਕਪੂਰਥਲਾ ਅਤੇ ਵੱਖ-ਵੱਖ ਮੁਲਾਜ਼ਮ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਹਲਕਾ ਕਪੂਰਥਲਾ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ...
अमृतसर ट्रेन हादसे में आज पंजाब के मुख्यमंत्री कैप्टन अमरिंदर सिंह ने सभी पीड़ितों की सामाजिक-आर्थिक प्रोफाइल बनाने के आदेश दिए हैं। ...
ਕੈਪਟਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਜੰਗੀ ਪੱਧਰ 'ਤੇ ਮੁਹਿੰਮ ਜਾਰੀ ਹੈ। ...
A pregnant woman was fined 60-euro for walking the wrong way at Concorde station near the Louvre art gallery in Paris ...
ਬੀਤੀ ਸ਼ਾਮ ਆਰਟ ਗੈਲਰੀ ਵਿਖੇ ਆਰਟ ਹੱਬ ਕਲੱਬ ਰਣਜੀਤ ਐਵਿਨਿਊ ਵੱਲੋਂ ਮੈਡਮ ਸ਼ਮਾ ਸ਼ਰਮਾ ਅਤੇ ਉਨ੍ਹਾਂ ਦੇ ਸਾਥੀ ਆਰਟਿਸਟਾਂ ਵੱਲੋਂ 8 ਕਲਾਕਾਰਾਂ ਦੀ ਪੇਂਟਿੰਗਾਂ ਦਾ ਪੰਜ ਰੋਜ਼ਾ ਪ੍ਰਦਰਸ਼ਨੀ ਦਾ ਆਗਾਜ਼ ਹੋਇਆ। ...
ਭਾਰਤੀਏ ਸੰਗੀਤ ਕਲਾ ਮੰਦਿਰ ਵੱਲੋਂ ਮਹਾਨ ਸੰਗੀਤਕਾਰ ਓਮ ਪ੍ਰਕਾਸ਼ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਸੰਗੀਤ ਪ੍ਰੇਮੀਆਂ ਵੱਲੋਂ ਆਰਟ ਗੈਲਰੀ ਵਿਖੇ ਸੰਗੀਤ, ਡਾਂਸ ਅਤੇ ਗੀਤਾਂ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ...
ਰਵਾਇਤੀ ਅਤੇ ਹਸਤਕਲਾ ਨੂੰ ਉਤਸ਼ਾਹਿਤ ਕਰਨ ਲਈ ਬਜ਼ਾਰ ਅਤੇ ਕਾਰੋਬਾਰੀ ਮੌਕੇ ਪ੍ਰਦਾਨ ਕਰ ਰਹੀ ਕਬਾਇਲੀ ਸਹਿਕਾਰੀ ਵਿਪਣਨ ਵਿਕਾਸ ਸੰਘ ਲਿਮਟਿਡ( ਟਰਾਇਫੇਡ) ਵੱਲੋਂ ਇਸ ਸਾਲ ਦੀ ਚਿੱਤਰ ਪ੍ਰਦਰਸ਼ਨੀ ਸਥਾਨਕ ਆਰਟ ਗੈਲਰੀ ਵਿਖੇ ਲਗਾਈ ਗਈ। ...
ਸਾਉਣ ਮਹੀਨੇ ਦਾ ਬਹੁਤ ਮਹੱਤਵ ਮੰਨਿਆ ਜਾਂਦਾ ਹੈ। ਇਸ ਮਹੀਨੇ ਹੋਣ ਵਾਲੀ ਬਾਰਿਸ਼ ਨਾਲ ਜਿੱਥੇ ਹਰ ਪਾਸੇ ਹਰਿਆਲੀ ਅਤੇ ਖ਼ੁਸ਼ਹਾਲੀ ਹੁੰਦੀ ਹੈ। ...
ਦੋਸਤੋ, ਪਿਛਲੇ ਅੰਕਾਂ ਵਿੱਚ ਤੁਸੀਂ ਪੜ੍ਹਿਆ ਕਿ ਅਜ਼ਾਦ ਭਾਰਤ ਦੇਸ਼ ਦੇ ਸਿੱਖਿਆ ਤੋਂ ਇਲਾਵਾ ਸਿਹਤ ਸੇਵਾਵਾਂ ਦਾ ਵੀ ਉਸੀ ਤਰ੍ਹਾਂ ਬੁਰਾ ਹਾਲ ਹੈ। ...