ਬਾਰਡਰ ਡਿਸਟ੍ਰਿਕ ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਦੀ ਮੀਟਿੰਗ ਵਿੱਚ ਕਿਸਾਨਾਂ ਨੂੰ ਦਿੱਤੀ ਜਾ ਰਹੀ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਖ਼ਤਮ ਕਰਨ ਦੀ ਗੱਲ ਵਿਚਾਰੀ ਗਈ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾ ਵਾਇਰਸ ਨੂੰ ਖਤਮ ਕਰਨ ਲਈ ਚਲਾਏ ਗਏ 'ਮਿਸ਼ਨ ਫ਼ਤਿਹ' ਨੂੰ ਕਾਮਯਾਬ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਯਤਨ ਅਰੰਭ ਦਿੱਤੇ ਗਏ ਹਨ।

ਸੀਨੀਅਰ ਟਰੇਡ ਯੂਨੀਅਨਿਸਟ ਅਤੇ ਮੈਂਬਰ ਏ.ਆਈ.ਸੀ.ਸੀ ਸ੍ਰੀ ਐਮ.ਐਮ. ਸਿੰਘ ਚੀਮਾ ਦੀ ਛੋਟੀ ਭੈਣ ਜੋ ਸਾਗਰਪੁਰ, ਬਟਾਲਾ ਨਿਵਾਸੀ ਸਵਰਗੀ ਸਰਦਾਰ ਕੁਲਤਾਰ ਸਿੰਘ ਕਾਹਲੋਂ ਦੀ ਪਤਨੀ ਸਨ ਦਾ ਦੇਹਾਂਤ ਹੋ ਗਿਆ ਸੀ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ 'ਮਿਸ਼ਨ ਫ਼ਤਿਹ' ਤਹਿਤ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਬਿਮਾਰੀ ਦਾ ਇਲਾਜ ਕਰਨ ਦੇ ਨਾਲ ਲੋਕਾਂ ਵਿੱਚ ਇਸ ਬਾਰੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਨਕਾਰ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਜਾਗਰੂਕਤਾ ਮੁਹਿੰਮ ਦੇ ਤੌਰ 'ਤੇ 'ਮਿਸ਼ਨ ਫ਼ਤਿਹ' ਦੀ ਸ਼ੁਰੂਆਤ ਕੀਤੀ ਗਈ ਹੈ।

ਸੁਰਜੀਤ ਸਪੋਰਟਸ ਐਸੋਸੀਏਸ਼ਨ ਬਟਾਲਾ ਦੇ ਪ੍ਰਧਾਨ ਅਤੇ ਉੱਘੇ ਖੇਡ ਪ੍ਰਮੋਟਰ ਪਿਰਥੀਪਾਲ ਸਿੰਘ ਹੇਅਰ ਦੇ ਮਾਤਾ ਦੇ ਦੇਹਾਂਤ 'ਤੇ ਸਮੁੱਚੇ ਖੇਡ ਜਗਤ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਖ਼ਿਲਾਫ਼ ਜੰਗ ਨੂੰ ਸੂਬੇ ਭਰ ਵਿੱਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸ਼ੁਰੂ ਕੀਤੇ ‘ਮਿਸ਼ਨ ਫ਼ਤਿਹ’ ਦੇ ਹਾਂ ਪੱਖੀ ਨਤੀਜੇ ਨਿਕਲਣਗੇ ਅਤੇ ਜਲਦੀ ਹੀ ਸਾਡਾ ਸੂਬਾ ਪੰਜਾਬ ਕੋਰੋਨਾ ਦੀ ਜੰਗ ਵਿੱਚ ਜੇਤੂ ਹੋ ਕੇ ਨਿਕਲੇਗਾ।

ਕੋਵਿਡ-19 ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਭੀੜ ਨਾ ਹੋਣ ਦੇਣ ਲਈ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਈ-ਸੰਜੀਵਨੀ ਓ.ਪੀ.ਡੀ. ਸ਼ੁਰੂ ਕੀਤੀ ਗਈ ਹੈ।

Senior Trade Unionist and Member AICC Mr.M.M.Singh Cheema lost his younger Sister Mrs.Dalbir Kaur Kahlon wife of Late Sardar Kultar Singh Kahlon of Sagarpur in Batala.

ਪੰਜਾਬ ਸਰਕਾਰ ਵੱਲੋਂ ਬਟਾਲਾ ਸ਼ਹਿਰ ਵਿੱਚੋਂ ਲੰਘਦੇ ਹੰਸਲੀ ਨਾਲੇ ਉੱਪਰ ਪੁਰਾਣੇ ਪੁਲ ਢਾਹ ਕੇ ਨਵੇਂ ਪੁਲ ਬਣਾਏ ਜਾ ਰਹੇ ਹਨ ਅਤੇ ਇਸ ਸਬੰਧੀ ਟੈਂਡਰ ਲਗਾਉਣ ਦੀ ਸਾਰੀ ਪ੍ਰੀਕ੍ਰਿਆ ਮੁਕੰਮਲ ਹੋ ਗਈ ਹੈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਟਾਲਾ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।

ਬੀਤੇ ਦਿਨੀਂ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਢਿੱਲਵਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਢਿੱਲਵਾਂ ਦਾ ਬੜੀ ਹੀ ਬੇਰਹਿਮੀ ਨਾਲ ਗੋਲੀਆਂ ਮਾਰਨ ਤੋਂ ਬਾਅਦ ਲੱਤਾਂ ਅਤੇ ਸਿਰ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ।

ਪਿੰਡ ਢਿਲਵਾਂ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ ਵਿੱਚ ਬਟਾਲਾ ਪੁਲਿਸ ਨੇ ਮੁਲਜ਼ਮਾਂ ਨੂੰ ਪਨਾਹ ਦੇਣ ਵਾਲੇ ਇੱਕ ਵਿਅਕਤੀ ਲਖਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਨਾਲ ਹੀ ਉਸਦੀ ਸ਼ਨਾਖਤ 'ਤੇ ਅਜਨਾਲੇ ਲਾਗੋਂ ਸ਼ੱਕੀ ਨਾਲੇ ਵਿੱਚੋਂ ਉਹ ਪਿਸਟਲ ਵੀ ਰਿਕਵਰ ਕਰ ਲਿਆ ਹੈ ਜਿਸ ਨਾਲ ਸਾਬਕਾ ਸਰਪੰਚ ਦਾ ਕਤਲ ਕੀਤਾ ਗਿਆ ਸੀ।

ਪੰਜਾਬ ਹੋਮ ਗਾਰਡਜ਼ ਅਤੇ ਸਿਵਲ ਡਿਫੈਂਸ ਵੱਲੋਂ ਅੱਜ ਬਟਾਲਾ ਵਿਖੇ 57ਵਾਂ ਸਥਾਪਨਾ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਅੱਜ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਵਿਖੇ ਵਿਸ਼ਵ ਏਡਜ਼ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।

ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਇਸਤਰੀ ਤੇ ਬਾਲ ਵਿਕਾਸ, ਸਿਹਤ ਵਿਭਾਗ, ਪੰਚਾਇਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।

ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਤੇ ਲਗਾਈ ਸਖਤ ਰੋਕ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਨਾ ਸਾੜਨ ਦੀਆਂ ਅਪੀਲਾਂ ਦਾ ਕਿਸਾਨਾਂ ਉੱਪਰ ਅਸਰ ਦੇਖਣ ਨੂੰ ਮਿਲਿਆ ਹੈ ਅਤੇ ਇਸ ਵਾਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਕਣਕ ਦੀ ਬਿਜਾਈ ਕੀਤੀ ਹੈ।

ਬਲਵਿੰਦਰ ਸਿੰਘ ਐੱਸ.ਡੀ.ਐੱਮ. ਬਟਾਲਾ ਵਾਧੂ ਚਾਰਜ ਕਮਿਸ਼ਨਰ ਨਗਰ ਨਿਗਮ ਬਟਾਲਾ ਵੱਲੋਂ ਬਟਾਲਾ ਸ਼ਹਿਰ ਦੀ ਆਵਾਜਾਈ ਵਿਵਸਥਾ ਦਾ ਜਾਇਜ਼ਾ ਲੈਣ ਲਈ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬਹੁਤ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬੇ ਅੰਦਰ ਸਿੱਖਿਆ ਦਾ ਮਿਆਰ ਪਹਿਲਾਂ ਨਾਲੋਂ ਉੱਪਰ ਹੋਇਆ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅੱਜ ਹਲਕਾ ਫ਼ਤਿਹਗੜ੍ਹ ਚੂੜੀਆਂ ਦੇ ਪਿੰਡ ਲਾਲਾ ਨੰਗਲ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਵਿੱਚ ਵਿਦਿਆਰਥਣਾਂ ਨੂੰ ਸਾਈਕਲ ਵੰਡਣ ਪਹੁੰਚੇ ਹੋਏ ਸਨ।

ਸਮਾਜ ਵਿੱਚੋਂ ਇਨਸਾਨੀਅਤ ਖ਼ਤਮ ਹੁੰਦੀ ਚਲੀ ਜਾ ਰਹੀ ਹੈ ਤੇ ਰਿਸ਼ਤਿਆਂ ਵਿੱਚ ਵੀ ਸਹਿਜ ਦੀ ਭਾਵਨਾ ਘੱਟ ਹੋਣ ਕਰਕੇ ਹੀ ਹਾਲਾਤ ਚਿੰਤਾਤੁਰ ਹੁੰਦੇ ਜਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਆਸ ਜਤਾਉਂਦਿਆਂ ਕਿਹਾ ਕਿ ਪਾਕਿਸਤਾਨ ਸਿੱਖ ਧਰਮ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਸਮਝਦੇ ਹੋਏ ਭਾਰਤੀ ਸ਼ਰਧਾਲੂਆਂ ਵੱਲੋਂ ਸ੍ਰੀ ਕਰਤਾਰ ਸਾਹਿਬ ਦੇ ਦਰਸ਼ਨਾਂ ਲਈ ਵਸੂਲੀ ਜਾਣ ਵਾਲੀ 20 ਡਾਲਰ ਦੀ ਫੀਸ ਨੂੰ ਮੁਆਫ਼ ਕਰੇਗਾ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ ਸੂਬੇ ਦੇ ਚਾਰ ਹੋਰ ਵਿਭਾਗਾਂ ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਅਤੇ ਮਹਿਲਾ ਭਲਾਈ, ਟਰਾਂਸਪੋਰਟ, ਉਦਯੋਗ ਤੇ ਵਪਾਰ ਅਤੇ ਸਹਿਕਾਰਤਾ ਵਿਭਾਗ ਲਈ ਟਿਕਾਊ ਵਿਕਾਸ ਟੀਚੇ ਨਿਰਧਾਰਿਤ ਕਰਨ ਲਈ ਚਾਰ ਸਾਲਾਂ ਰਣਨੀਤਕ ਕਾਰਜ ਯੋਜਨਾ (4 ਐਸ.ਏ.ਪੀ)-2019-23 ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।

ਮੰਤਰੀ ਮੰਡਲ ਨੇ ਅੱਜ ਪੰਜਾਬ ਪੁਲਿਸ (ਸ਼ਿਕਾਇਤ ਅਥਾਰਿਟੀਆਂ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਨਿਯੁਕਤੀ), ਰੂਲਜ਼, 2019 ਨੂੰ ਪ੍ਰਵਾਨਗੀ ਦਿੰਦਿਆਂ 'ਪੰਜਾਬ ਪੁਲਿਸ ਐਕਟ, 2007' ਤਹਿਤ ਸੂਬਾ ਪੁਲਿਸ ਸ਼ਿਕਾਇਤ ਅਥਾਰਿਟੀ ਅਤੇ ਡਵੀਜ਼ਨਲ ਪੁਲਿਸ ਸ਼ਿਕਾਇਤ ਅਥਾਰਿਟੀਆਂ ਵਿੱਚ ਨਿਯੁਕਤੀਆਂ ਲਈ ਰਾਹ ਪੱਧਰਾ ਕਰ ਦਿੱਤਾ ਹੈ।

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ 4 ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿੱਚੋਂ ਤਿੰਨ ਸੀਟਾਂ ਉੱਪਰ ਕਾਂਗਰਸ ਪਾਰਟੀ ਦੀ ਜਿੱਤ ਉੱਪਰ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸੁਖਬੀਰ ਬਾਦਲ ਦੇ ਹਲਕੇ ਜਲਾਲਾਬਾਦ ਵਿੱਚ ਵੋਟਰਾਂ ਨੇ ਅਕਾਲੀ ਦਲ ਦੇ ਨਾਮ ਪੱਖੀ ਏਜੰਡੇ ਨੂੰ ਪੂਰੀ ਤਰ੍ਹਾਂ ਨਕਾਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦਿੱਤਾ ਹੈ।

ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਸੂਬੇ ਤੇ ਦੇਸ਼ 'ਚ ਅਮਨ-ਸ਼ਾਂਤੀ ਅਤੇ ਅਖੰਡਤਾ ਨੂੰ ਕਾਇਮ ਰੱਖਦਿਆਂ ਵੱਡੀਆਂ ਕੁਰਬਾਨੀਆਂ ਦੇ ਕੇ ਫੁੱਟਪਾਊ ਤਾਕਤਾਂ ਦੇ ਮਨਸੂਬੇ ਨਾਕਾਮ ਕਰਕੇ ਸ਼ਾਨਾਮੱਤਾ ਇਤਿਹਾਸ ਸਿਰਜਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਾਵੇਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਬਟਾਲਾ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸ ਤਹਿਤ ਸ਼ਹਿਰ ਵਿੱਚੋਂ ਲੰਘਦੇ ਹੰਸਲੀ ਨਾਲੇ ਤੇ ਤਿੰਨ ਪੁਲ ਬਣਾਏ ਜਾਣੇ ਹਨ।

ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਸੇਵਾ ਸੁਸਾਇਟੀ ਇੰਟਰਨੈਸ਼ਨਲ (ਯੂਐਸਏ) ਦੀ ਸਮੂਹ ਸੰਗਤਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 4 ਅਕਤੂਬਰ ਨੂੰ ਕਾਠਮੰਡੂ ਨੇਪਾਲ ਤੋਂ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਾਸਤੇ ਆਰੰਭ ਹੋਇਆ।

'ਕਰੁਣਾ ਸਾਗਰ' ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਥਾਨਕ ਜਲੰਧਰ ਰੋਡ ਸਥਿਤ ਸ਼੍ਰੀ ਵਾਲਮੀਕਿ ਮੰਦਰ ਤੋਂ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ।

ਬਲਵਿੰਦਰ ਸਿੰਘ ਪੀ.ਸੀ.ਐੱਸ. ਨੇ ਐੱਸ.ਡੀ.ਐੱਮ. ਬਟਾਲਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

ਬੀਤੀ 4 ਸਤੰਬਰ ਨੂੰ ਬਟਾਲਾ ਵਿੱਚ ਪਟਾਕਾ ਫੈਕਟਰੀ ਵਿੱਚ ਮੰਦਭਾਗੀ ਦੁਰਘਟਨਾ ਵਾਪਰ ਗਈ ਸੀ, ਜਿਸ ਵਿੱਚ 24 ਲੋਕਾਂ ਦੀਆਂ ਜਾਨਾਂ ਚਲੀਆਂ ਗਈਆਂ ਸਨ ਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਵੀ ਹੋ ਗਏ ਸਨ।

ਅੱਜ ਬਟਾਲਾ ਵਿੱਚ ਇੱਕ ਵਾਰ ਫੇਰ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਥਾਨਕ ਜਲੰਧਰ ਰੋਡ ਵਿਖੇ ਹੰਸਲੀ ਨਾਲੇ ਵਿੱਚੋਂ ਇੱਕ ਸਿਰ ਕੱਟੀ ਲਾਸ਼ ਮਿਲੀ।

ਕਿਸੇ ਵੀ ਹਾਦਸੇ ਮੌਕੇ ਪੀੜਤ ਨੂੰ ਸਹੀ ਤਰੀਕੇ ਨਾਲ ਮੁੱਢਲੀ ਸਹਾਇਤਾ ਦੇ ਕੇ ਉਸ ਦੀ ਜਾਨ ਬਚਾਈ ਜਾ ਸਕਦੀ ਹੈ, ਜਿਸ ਦੀਆਂ ਅਨੇਕਾਂ ਮਿਸਾਲਾਂ ਸੰਸਾਰ ਭਰ ਵਿੱਚ ਦੇਖਣ ਤੇ ਸੁਣਨ ਨੂੰ ਮਿਲਦੀਆਂ ਹਨ।

ਲੁਧਿਆਣਾ ਦੇ ਵਿਧਾਇਕ ਅਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਅੱਜ ਬਟਾਲਾ ਹਾਦਸੇ ਦੇ ਪੀੜਤਾਂ ਦੇ ਹੱਕ ਵਿੱਚ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਬਾਦਲਾਂ, ਮਜੀਠੀਆ ਤੇ ਕੈਪਟਨ ਅਮਰਿੰਦਰ ਸਿੰਘ ਨੂੰ ਖ਼ੂਬ ਭੰਡਿਆ।

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਆਪਣੇ ਹਜ਼ਾਰਾ ਸਮਰਥਕਾਂ ਨਾਲ ਬਟਾਲਾ ਦੇ ਸੁੱਖਾ ਸਿੰਘ ਮਹਿਤਾਬ ਸਿੰਘ ਚੌਂਕ ਵਿਖੇ ਪਹੁੰਚ ਗਏ ਹਨ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਵੱਲੋਂ ਵੱਡੇ ਪੱਧਰ ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਆਯੂਸ਼ਮਾਨ ਭਾਰਤ "ਸਰਬੱਤ ਸਿਹਤ ਬੀਮਾ ਯੋਜਨਾ" ਨੂੰ ਪੂਰੇ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ।

ਆਲ ਇੰਡੀਆ ਵੂਮੈਨ ਕਾਨਫਰੰਸ ਬਟਾਲਾ ਵੱਲੋਂ ਆਪਣੇ ਸੈਂਟਰ ਵਿਖੇ ਮਹਿਲਾ ਉੱਦਮਤਾ ਵਿਸ਼ੇ ਉੱਪਰ ਲਗਾਇਆ ਗਿਆ 5 ਰੋਜ਼ਾ ਸੈਮੀਨਾਰ ਅੱਜ ਬਾਅਦ ਦੁਪਹਿਰ ਸਮਾਪਤ ਹੋ ਗਿਆ।

Load More