ਸਮਾਰਟ ਫੋਨ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਚਰਚਾ 'ਚ ਆਈ ਹੈ।

ਸੂਬਾ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਲੋਕਾਂ ਲਈ ਬੇਹੱਦ ਲਾਹੇਵੰਦ ਸਾਬਤ ਹੋ ਰਹੀ ਹੈ ਅਤੇ ਇਸ ਸਕੀਮ ਤਹਿਤ ਕੋਈ ਵੀ ਲੋੜਵੰਦ ਵਿਅਕਤੀ ਆਪਣਾ ਇਲਾਜ ਕਿਸੇ ਵੀ ਸਰਕਾਰੀ ਹਸਪਤਾਲ ਅਤੇ ਰਜਿਸਟਰਡ ਨਿੱਜੀ ਹਸਪਤਾਲਾਂ ਵਿੱਚੋਂ ਕਰਵਾ ਕੇ ਇਸਦਾ ਲਾਭ ਲੈ ਸਕਦਾ ਹੈ।

ਸੂਬਾ ਪੰਜਾਬ ਦੇ ਕਿਸਾਨਾਂ 'ਤੇ ਜਿੱਥੇ ਕੁਦਰਤੀ ਮਾਰ ਪਈ ਹੈ ਉੱਥੇ ਹੀ ਸਰਕਾਰ ਅਤੇ ਅਫ਼ਸਰਾਂ ਦੀ ਅਣਦੇਖੀ ਦੀ ਵੀ ਮਾਰ ਕਿਸਾਨਾਂ 'ਤੇ ਇਸ ਕਦਰ ਪਈ ਕਿ ਅੱਜ ਪੰਜਾਬ ਦਾ ਕਿਸਾਨ ਪੁੱਤਾਂ ਵਾਂਗ ਪਾਲੀ ਗਈ ਨਰਮੇ ਦੀ ਫ਼ਸਲ 'ਤੇ ਤਵੀਆਂ ਚਲਾਉਣ ਅਤੇ ਆਪਣੀ ਹੱਥੀਂ ਹੀ ਪੁੱਟਣ ਲਈ ਮਜਬੂਰ ਹੋ ਗਿਆ ਹੈ।

ਕੋਵਿਡ-19 ਦੇ ਚਲਦੇ ਲੋਕ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਅਫਸਰਾਂ ਤੱਕ ਨਹੀਂ ਪਹੁੰਚ ਪਾ ਰਹੇ ਅਤੇ ਦੂਜੇ ਪਾਸੇ ਦਫਤਰਾਂ ਵਿੱਚ ਵੀ ਸਮਾਜਿਕ ਦੂਰੀ ਸਮੇਤ ਕੋਰੋਨਾ ਤੋਂ ਬਚਾਓ ਦੇ ਨਿਯਮਾਂ, ਹਦਾਇਤਾਂ ਦਾ ਪਾਲਨ ਕਰਨ ਕਰਕੇ ਲੋਕਾਂ ਨਾਲ ਰਾਫਤਾ ਕਾਇਮ ਕਰਨ 'ਚ ਅਫਸਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਸ. ਅਰਵਿੰਦਪਾਲ ਸਿੰਘ ਸੰਧੂ ਆਈ.ਏ.ਐਸ. ਨੇ ਧਾਰਾ 144 ਤਹਿਤ ਅਨਲਾਕ 3.0 ਸਬੰਧੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ।

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸੇਵਾ ਕੇਂਦਰਾਂ ਦੇ ਖੁੱਲ੍ਹਣ ਤੇ ਬੰਦ ਹੋਣ ਦੇ ਸਮੇਂ 'ਚ ਮੁੜ ਤਬਦੀਲੀ ਕੀਤੀ ਗਈ ਹੈ। ਹੁਣ ਸੇਵਾ ਕੇਂਦਰਾਂ ਦਾ ਸਮਾਂ ਤਬਦੀਲ ਕਰਦਿਆਂ 1 ਅਗਸਤ ਤੋਂ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇ ਰਹਿਣਗੇ।

ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਹਰੇਕ ਪਿੰਡ ਵਿੱਚ 400-400 ਪੌਦੇ ਲਗਾਏ ਜਾਣਗੇ ਅਤੇ ਇਸਦੇ ਤਹਿਤ 15 ਅਗਸਤ ਤੱਕ ਜ਼ਿਲ੍ਹੇ ਦੇ ਹਰੇਕ ਬਲਾਕ 'ਚ ਇੱਕ-ਇੱਕ ਲੱਖ ਬੂਟਾ ਲਗਾਏ ਜਾਣ ਦੇ ਕੰਮ ਨੂੰ ਯਕੀਨੀ ਬਣਾਏ ਜਾਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਬੰਧਿਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ।

ਸਰਕਾਰ ਵੱਲੋਂ ਸ਼ਹਿਰੀ ਵਿਕਾਸ ਦੇ ਪ੍ਰੋਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੀ ਮੁਹਿੰਮ ਤਹਿਤ ਨਗਰ ਨਿਗਮ ਅਬੋਹਰ ਵੱਲੋਂ ਹੌਲੀ ਰਫ਼ਤਾਰ ਨਾਲ ਕੰਮ ਕਰ ਰਹੀ ਇੱਕ ਕੰਪਨੀ ਤੋਂ 11.55 ਕਰੋੜ ਰੁਪਏ ਦਾ ਕੰਮ ਵਾਪਸ ਲੈ ਲਿਆ ਗਿਆ ਹੈ।

ਕੋਰੋਨਾ ਮਹਾਂਮਾਰੀ ਵਿਚਾਲੇ ਇਨਕਮ ਟੈਕਸ ਭਰਨ ਵਾਲਿਆਂ ਲਈ ਇਹ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ ਕਿ ਸਰਕਾਰ ਨੇ ਹੁਣ ਵਿੱਤੀ ਸਾਲ 2018-19 ਦਾ ਟੈਕਸ ਭਰਨ ਦੀ ਅੰਤਿਮ ਮਿਤੀ ਦੀ ਮਿਆਦ ਨੂੰ ਅੱਗੇ ਵਧਾ ਕੇ 30 ਸਤੰਬਰ ਕਰ ਦਿੱਤਾ ਹੈ।

ਇਸ ਸਾਲ ਕੋਵਿਡ ਸੰਕਟ ਦੇ ਚੱਲਦਿਆਂ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਗਿਆ ਸੀ ਕਿ ਉਹ ਲੇਬਰ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਕਰਨ।

ਲੱਗਦੈ ਜ਼ਿਲ੍ਹਾ ਫ਼ਾਜ਼ਿਲਕਾ ਦੇ ਵਿਧਾਨਸਭਾ ਹਲਕਾ ਬੱਲੂਆਣਾ ਦਾ ਪਿੰਡ ਅਮਰਪੁਰਾ ਸਿਆਸੀ ਤੌਰ ਅਤੇ ਪ੍ਰਸ਼ਾਸਨ ਪੱਖੋਂ ਲਾਵਾਰਿਸ ਹੀ ਹੈ।

ਪੁਲਿਸ ਨਾਲ ਸਬੰਧਿਤ ਕਈ ਮਾਮਲੇ ਅਜਿਹੇ ਹੁੰਦੇ ਹਨ ਜੋ ਹੈਰਾਨ ਕਰਨ ਵਾਲੇ ਹੁੰਦੇ ਹਨ। ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਫ਼ਾਜ਼ਿਲਕਾ ਦੇ ਪੁਲਿਸ ਥਾਣਾ ਅਬੋਹਰ ਦਾ ਸਾਹਮਣੇ ਆਇਆ ਹੈ ਜੋ ਸ਼ਰਾਬ ਤਸਕਰੀ ਨੂੰ ਲੈ ਕੇ ਦਰਜ ਕੀਤਾ ਗਿਆ ਹੈ।

ਸੋਸ਼ਲ ਮੀਡੀਆ ਦੀ ਪ੍ਰਮਾਣਿਕਤਾ ਨੂੰ ਲੈ ਕੇ ਸਵਾਲ ਖੜੇ ਹੁੰਦੇ ਹੀ ਰਹਿੰਦੇ ਹਨ ਅਤੇ ਤਾਜ਼ਾ ਮਾਮਲਾ ਅਬੋਹਰ ਦਾ ਸਾਹਮਣੇ ਆਇਆ ਹੈ ਜਿਸ ਵਿੱਚ ਸ਼ਹਿਰ ਦੇ ਇੱਕ ਨਾਮੀ ਸਵੀਟ ਹਾਊਸ ਸੰਚਾਲਕ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਜ਼ਿਲ੍ਹੇ ਵਿੱਚ ਕੋਵਿਡ-19 ਬਿਮਾਰੀ ਦੇ ਪਸਾਰ ਦੀ ਰੋਕਥਾਮ ਲਈ ਜਿੱਥੇ ਉਪਰਾਲੇ ਹੋ ਰਹੇ ਹਨ ਉੱਥੇ ਹੀ ਇਸ ਬਿਮਾਰੀ ਦੇ ਪਾਜ਼ੀਟਿਵ ਆਏ ਮਰੀਜ਼ਾਂ ਲਈ ਵੀ ਜ਼ਿਲ੍ਹੇ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਕੋਵਿਡ-19 ਬਿਮਾਰੀ ਤੇ ਕਾਬੂ ਪਾਉਣ ਲਈ ਆਰੰਭ ਕੀਤੇ ਗਏ ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਤੇਜ਼ੀ ਨਾਲ ਸੈਂਪਲਿੰਗ ਜਾਰੀ ਹੈ।

ਬਰਸਾਤੀ ਮੌਸਮ ਦੇ ਮੱਦੇਨਜ਼ਰ ਬਾਰਸ਼ਾਂ ਕਾਰਨ ਹੋਏ ਨੁਕਸਾਨਾਂ ਦਾ ਜਾਇਜ਼ਾ ਲੈਣ ਲਈ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਵੱਲੋਂ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ।

ਕਈ ਦਿਨ ਪਹਿਲਾਂ ਹੋਈ ਬਰਸਾਤ ਦਾ ਪਾਣੀ ਅੱਜ ਵੀ ਇੱਕ ਪਿੰਡ ਦੇ ਲੋਕਾਂ ਲਈ ਜੀ ਦਾ ਜੰਜਾਲ ਬਣਿਆ ਹੋਇਆ ਹੈ।

ਨੌਕਰੀ ਲੈਣ ਲਈ ਕਈ ਲੋਕਾਂ ਵੱਲੋਂ ਲੱਖਾ ਰੁਪਏ ਠੱਗ ਕਿਸਮ ਦੇ ਲੋਕਾਂ ਨੂੰ ਦੇ ਦਿੱਤੇ ਜਾਂਦੇ ਹਨ ਪਰ ਬਾਅਦ 'ਚ ਜਦੋਂ ਉਨ੍ਹਾਂ ਨੂੰ ਅਸਲੀਅਤ ਦਾ ਪਤਾ ਚਲਦਾ ਹੈ ਤਾਂ ਉਨ੍ਹਾਂ ਕੋਲ ਸਿਵਾਏ ਪੁਲਿਸ ਥਾਣਿਆਂ ਦੇ ਚੱਕਰਾਂ ਦੇ ਹੱਥ ਪੱਲੇ ਕੁਝ ਨਹੀਂ ਪੈਂਦਾ, ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਫਾਜ਼ਿਲਕਾ ਦੇ ਪਿੰਡ ਟਾਹਲੀ ਵਾਲਾ ਬੋਦਲਾ ਦਾ ਸਾਹਮਣੇ ਆਇਆ ਹੈ ਜਿਸ ਵਿਚ ਇੱਕ ਨੌਜਵਾਨ ਦਾ ਡਰੱਗ ਇੰਸਪੈਕਟਰ ਲੱਗਣ ਦਾ ਸੁਫਨਾ ਫਿਲਹਾਲ ਤਾਂ ਚਕਨਾਚੂਰ ਹੋ ਗਿਆ ਉੱਥੇ ਹੀ ਉਹ 25 ਲੱਖ ਰੁਪਏ ਵੀ ਗੁਵਾ ਬੈਠਾ, ਹੁਣ ਨੌਜਵਾਨ ਪੁਲਿਸ ਕੋਲ ਪਹੁੰਚ ਗਿਆ ਹੈ।

ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਇਸਦੇ ਫੈਲਾਅ ਨੂੰ ਰੋਕਣ ਲਈ ਬੜੇ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਤੇ ਕਾਬੂ ਪਾਉਣ ਲਈ ਜਾਰੀ ਹਦਾਇਤਾਂ ਅਤੇ ਨਿਯਮਾਂ ਦਾ ਪਾਲਨ ਕਰਨ ਦੀ ਅਪੀਲ ਲਗਾਤਾਰ ਕੀਤੀ ਜਾ ਰਹੀ ਹੈ ਪਰ ਇਸਦੇ ਬਾਵਜੂਦ ਕੁਝ ਲੋਕ ਇਨ੍ਹਾਂ ਹਦਾਇਤਾਂ ਦੀ ਪਰਵਾਹ ਕੀਤੇ ਅਤੇ ਆਪਣੀ, ਆਪਣੇ ਪਰਿਵਾਰ ਅਤੇ ਹੋਰਾਂ ਦੀ ਸੁਰੱਖਿਆ ਦੀ ਅਣਦੇਖੀ ਕਰਕੇ ਨਵੀਂ ਮੁਸੀਬਤ ਖੜੀ ਕਰ ਰਹੇ ਹਨ।

ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਲਮੋਚੜ ਕਲਾਂ ਦੇ ਇੱਕ ਕੋਚ ਅਤੇ ਸਮਾਜ ਸੇਵੀ ਨੌਜਵਾਨ ਰਣਜੀਤ ਸਿੰਘ 'ਤੇ ਇਸ ਕਰਕੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ, ਕਿਉਂਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਕੁਝ ਨੌਜਵਾਨਾਂ ਨੂੰ ਕੁੜੀਆਂ ਨਾਲ ਗਲਤ ਹਰਕਤਾਂ ਕਰਨ ਤੋਂ ਰੋਕਿਆ ਸੀ।

ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ 15 ਅਗਸਤ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਹੋ ਰਹੀ ਹੈ।

ਅਕਾਲੀ-ਭਾਜਪਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੁਢਾਪਾ ਪੈਨਸ਼ਨ ਯੋਜਨਾ 'ਚ ਇੱਕ ਵੱਡਾ ਘੋਟਾਲਾ ਸਾਹਮਣੇ ਆਇਆ ਹੈ।

ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਸੂਬਾ ਪੰਜਾਬ ਸਣੇ ਦੇਸ਼ 'ਚ ਕੋਰੋਨਾ ਮਰੀਜ਼ਾਂ ਦੇ ਅੰਕੜਿਆਂ ਨੇ ਸਰਕਾਰ ਅਤੇ ਲੋਕਾਂ ਦੀਆਂ ਚਿੰਤਾਵਾਂ ਨੂੰ ਵਧਾ ਦਿੱਤਾ ਹੈ।

ਕੋਰੋਨਾ ਵਾਇਰਸ ਦੇ ਸੰਕਟ ਨਾਲ ਜਿੱਥੇ ਪੂਰੀ ਦੁਨੀਆ ਜੂਝ ਰਹੀ ਹੈ ਉੱਥੇ ਇਸ ਔਖੀ ਘੜੀ 'ਚ ਮੁੱਢਲੀ ਕਤਾਰ 'ਚ ਹੋ ਕੇ ਪ੍ਰਸ਼ਾਸਨਿਕ ਅਧਿਕਾਰੀਆਂ, ਡਾਕਟਰ, ਪੁਲਿਸ ਕਰਮੀ, ਸਫਾਈ ਸੇਵਕਾਂ ਅਤੇ ਹੋਰ ਅਧਿਕਾਰੀ ਜੋ ਬਾਖੂਬੀ ਆਪਣੀ ਡਿਊਟੀ ਦਿਨ ਰਾਤ ਨਿਭਾਅ ਰਹੇ ਹਨ ਉਨ੍ਹਾਂ ਨੂੰ ਸਮਰਪਿਤ ਗੀਤ "ਹੈ ਕੋਰੋਨਾ ਨੂੰ ਹਰਾਨਾ" ਅੱਜ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਵੱਲੋਂ ਯੂ-ਟਿਊਬ 'ਤੇ ਰਿਲੀਜ਼ ਕੀਤਾ ਗਿਆ।

ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲਾ ਫੀਸਦੀ 'ਚ ਵਾਧੇ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ 'ਚ ਪੜ੍ਹਾਈ ਅਤੇ ਹੋਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਦਾਖਲੇ ਨੂੰ ਲੈ ਕੇ ਸਕੂਲ ਮੁਖੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਜਿੱਥੇ ਉਨ੍ਹਾਂ ਦੇ ਵਿਚਾਰਾਂ ਨੂੰ ਸੁਣਿਆ ਜਾ ਰਿਹਾ ਹੈ ਉੱਥੇ ਹੀ ਉਨ੍ਹਾਂ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ ਜਾ ਰਹੇ ਹਨ, ਜਿਸ ਨਾਲ ਸਰਕਾਰੀ ਸਕੂਲਾਂ 'ਚ ਬੱਚਿਆਂ ਦੇ ਦਾਖਲਾ ਫੀਸਦੀ ਨੂੰ ਵਧਾਇਆ ਜਾ ਸਕੇ।

ਅੱਜ ਸਵੇਰੇ ਅਬੋਹਰ-ਸ਼੍ਰੀ ਗੰਗਾਨਗਰ ਰੋਡ 'ਤੇ ਵਾਪਰੇ ਇੱਕ ਸੜਕ ਹਾਦਸੇ 'ਚ ਕਾਰ ਸਵਾਰ ਪਿਉ-ਪੁੱਤਰ ਦੀ ਦਰਦਨਾਕ ਮੌਤ ਹੋ ਗਈ।

ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਫਾਰਮਰ ਪ੍ਰਡਿਊਜ਼ ਐਂਡ ਕਾਮਰਸ ਐਕਟ ਦੇ ਖ਼ਿਲਾਫ਼ ਅੱਜ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਬੋਹਰ ਸ਼ਹਿਰ ਦੇ ਆੜ੍ਹਤੀਆਂ ਵੱਲੋਂ ਆਪਣਾ-ਆਪਣਾ ਕਾਰੋਬਾਰ ਬੰਦ ਰੱਖ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜਤਾਇਆ ਗਿਆ।

ਕੋਵਾ ਐਪ ਲੋਕਾਂ ਦੇ ਮੋਬਾਈਲਾਂ 'ਚ ਡਾਊਨਲੋਡ ਹੋ ਰਿਹਾ ਹੈ ਅਤੇ ਇਸਦੇ ਰਾਹੀਂ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਉਪਲਬਧ ਹੋ ਰਹੀ ਹੈ ਅਤੇ ਇਸਦੇ ਬਚਾਅ ਸਬੰਧੀ ਨਿਯਮਾਂ ਅਤੇ ਹਦਾਇਤਾਂ ਦੀ ਜਾਣਕਾਰੀ ਲੈ ਕੇ ਲੋਕ ਜਾਗਰੂਕ ਵੀ ਹੋ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹਫ਼ਤਾਵਾਰੀ ਫੇਸਬੁੱਕ ਲਾਈਵ ਸੈਸ਼ਨ-ਕੈਪਟਨ ਨੂੰ ਪੁੱਛੋ ਦੌਰਾਨ ਸੂਬੇ ਦੇ ਲੋਕਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਦਰਜ ਕੀਤੇ ਗਏ ਝੂਠੇ ਕੇਸਾਂ ਦੀ ਜਾਂਚ ਲਈ ਉਨ੍ਹਾਂ ਦੀ ਸਰਕਾਰ ਨੇ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੋਇਆ ਹੈ ਜੋ ਆਪਣਾ ਕੰਮ ਕਰ ਰਿਹਾ ਹੈ।

ਕੋਵਿਡ-19 ਦਾ ਫੈਲਾਅ ਵਧਦਾ ਜਾ ਰਿਹਾ ਹੈ ਅਤੇ ਉਸ ਨੂੰ ਵੇਖਦਿਆਂ ਸਰਕਾਰ ਨੂੰ ਵੀ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਕੋਰੋਨਾ ਦਾ ਪ੍ਰਸਾਰ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ ਅਤੇ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ ਵਿੱਚ ਇਜ਼ਾਫਾ ਹੋ ਰਿਹਾ ਹੈ।

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀ.ਜੀ.ਪੀ ਪੰਜਾਬ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸੂਬੇ 'ਚ ਪੁਲਿਸ ਬੰਦੋਬਸਤ ਹੋਰ ਕਰੜਾ ਕੀਤਾ ਜਾਵੇ ਅਤੇ ਕੋਵਿਡ-19 ਨੂੰ ਲੈ ਕੇ ਜਾਰੀ ਸੁਰੱਖਿਆ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖਤੀ ਬਰਤੀ ਜਾਵੇ।

ਉਨ੍ਹਾਂ ਲੋਕਾਂ ਲਈ ਇਹ ਵੱਡੀ ਰਾਹਤ ਵਾਲੀ ਖ਼ਬਰ ਹੈ ਜਿਨ੍ਹਾਂ ਦੇ ਪਾਣੀ ਕੁਨੈਕਸ਼ਨ ਗੈਰ-ਮਨਜ਼ੂਰਸ਼ੁਦਾ ਹਨ, ਸੂਬਾ ਸਰਕਾਰ ਨੇ ਅਜਿਹੇ ਕੁਨੈਕਸ਼ਨਾਂ ਨੂੰ ਮਨਜ਼ੂਰ ਕਰਵਾਉਣ ਲਈ ਇੱਕ ਯੋਜਨਾ ਸ਼ੁਰੂ ਕੀਤੀ ਹੈ ਜਿਸਦੇ ਤਹਿਤ ਲੋਕ ਫਾਇਦਾ ਲੈ ਸਕਦੈ ਹਨ ਨਹੀਂ ਤਾਂ ਇਸ ਤੋਂ ਬਾਅਦ ਅਜਿਹੇ ਲੋਕਾਂ ਖ਼ਿਲਾਫ਼ ਕਾਰਵਾਈ ਦਾ ਪ੍ਰਾਵਧਾਨ ਰੱਖਿਆ ਗਿਆ ਹੈ ਜਿਸ ਤਹਿਤ ਕੁਨੈਕਸ਼ਨ ਨੂੰ ਕੱਟਿਆ ਜਾਣਾ ਅਤੇ ਬਣਦਾ ਭੁਗਤਾਨ ਭਰਵਾਉਣਾ ਸ਼ਾਮਲ ਹੈ।

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਦੇਸ਼ ਦਾ ਹਰ ਖੇਤਰ ਪ੍ਰਭਾਵਿਤ ਹੋਇਆ ਹੈ ਜਿਸਦੇ ਮੱਦੇਨਜ਼ਰ ਪੰਜਾਬ ਸਰਕਾਰ ਇਸ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਯਤਨਸ਼ੀਲ ਹੈ।

ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਵੇਖਦਿਆਂ ਅਤੇ ਸਿਹਤ ਸੁਵਿਧਾਵਾਂ 'ਤੇ ਹੁੰਦੇ ਖਰਚ ਨੂੰ ਬਚਾਉਣ ਲਈ ਸੂਬਾ ਪੰਜਾਬ ਸਰਕਾਰ ਨੇ ਸੂਬੇ ਦੇ ਕਿਸਾਨਾਂ ਲਈ 5 ਲੱਖ ਰੁਪਏ ਤੱਕ ਦੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਹੈ।

ਅਬੋਹਰ-ਸ਼੍ਰੀ ਗੰਗਾਨਗਰ ਰੋਡ 'ਤੇ ਸਥਿਤ ਤਾਰਾ ਅਸਟੇਟ ਵਾਲੀ ਥਾਂ 'ਤੇ ਸਾਲਾਂ ਪਹਿਲਾਂ ਸਥਾਪਿਤ ਰਹੀ ਸ਼੍ਰੀ ਭਵਾਨੀ ਕਾਟਨ ਮਿਲ ਐਂਡ ਇੰਡਸਟਰੀ ਲਿਮਿਟੇਡ ਵੱਲੋਂ ਮਾਰਕੀਟ ਕਮੇਟੀ ਅਬੋਹਰ ਨੂੰ 1 ਕਰੋੜ 33 ਲੱਖ 33 ਹਜ਼ਾਰ 408 ਰੁਪਏ ਬਤੌਰ ਬਣਦੇ ਟੈਕਸ ਦੇ ਅਦਾ ਕਰ ਦਿੱਤੇ ਗਏ ਹਨ।

ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਅੰਦਰ 27 ਕੇਸ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 18 ਪੁਰਸ਼ ਤੇ 9 ਔਰਤਾਂ ਹਨ।

ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਰਾਜ ਦੀਆਂ ਵੱਖ-ਵੱਖ ਨਗਰ ਨਿਗਮਾਂ/ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਫਾਇਰ ਬ੍ਰਿਗੇਡਾਂ ਵਿੱਚ ਫਾਇਰ ਐਨ.ਓ.ਸੀ./ਫਾਇਰ ਰਿਪੋਰਟ ਲਈ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਵੱਲੋਂ ਵੱਖ-ਵੱਖ ਅਦਾਰਿਆਂ ਲਈ ਫ਼ੀਸ ਨਿਰਧਾਰਿਤ ਕੀਤੀ ਗਈ ਹੈ।

ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਵੇਖਦਿਆਂ ਸੂਬਾ ਸਰਕਾਰ ਵੱਲੋਂ ਸਖਤੀ ਕੀਤੀ ਜਾ ਰਹੀ ਹੈ।

Load More