ਲੰਘੇ ਦਿਨ ਫ਼ਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਬਾਜੇਕੇ ਵਿੱਚ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵਿਰੋਧ ਕਰਨ 'ਤੇ ਗੁਰੂਹਰਸਹਾਏ ਪੁਲਿਸ ਵੱਲੋਂ ਦੇਸ ਰਾਜ ਬਾਜੇਕੇ ਸਮੇਤ ਰਮੇਸ਼ ਬਾਜੇਕੇ, ਸੁਰਿੰਦਰ ਕੁਮਾਰ ਅਤੇ ਜੰਗ ਬਾਜੇਕੇ ਨੂੰ ਗ੍ਰਿਫ਼ਤਾਰ ਕਰਕੇ ਸਲਾਖ਼ਾਂ ਪਿੱਛੇ ਬੰਦ ਕਰ ਦਿੱਤਾ ਗਿਆ ਸੀ।

ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਐਤਵਾਰ ਨੂੰ ਹਲਕੇ ਦੇ ਪਿੰਡਾਂ ਨੂੰ 2 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਚੈੱਕ ਵੰਡੇ।

ਕਰਫਿਊ ਅਤੇ ਲਾਕਡਾਊਨ ਦੇ ਵਿਚਕਾਰ ਸ਼ਹਿਰ ਦੀਆਂ 70 ਤੋਂ ਵੱਧ ਸਮਾਜ ਸੇਵੀ ਸੰਸਥਾਵਾਂ ਨੇ ਲੱਖਾਂ ਲੋਕਾਂ ਨੂੰ ਲੰਗਰ ਅਤੇ ਰਾਸ਼ਨ ਦੀ ਸੇਵਾ ਪਹੁੰਚਾਈ ਹੈ।

ਪੰਜਾਬ ਸਰਕਾਰ ਰਾਹੀਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਸ਼ਨ ਫ਼ਤਿਹ ਚਲਾਇਆ ਗਿਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਦੇ ਨਾਲ ਜੁੜਦੇ ਹੋਏ ਜ਼ਿਲ੍ਹੇ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੋਂ ਕੋਰੋਨਾ ਵਾਇਰਸ ਵਿਰੁੱਧ ਸਾਵਧਾਨੀ ਵਰਤਣ ਦਾ ਸੰਦੇਸ਼ ਦਿੱਤਾ ਗਿਆ।

ਕੈਂਟ ਇਲਾਕੇ ਵਿੱਚ ਅੰਗਰੇਜ਼ਾਂ ਦੇ ਜ਼ਮਾਨੇ ਵਿੱਚ ਬਣੇ ਕਾਨੂੰਨਾਂ ਨੂੰ ਖ਼ਤਮ ਕਰਵਾਉਣ ਤੇ ਲੋਕਾਂ ਨੂੰ ਵਧੀਆ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ ਚਿੱਠੀ ਲਿਖੀ ਗਈ ਹੈ, ਜਿਸ ਵਿੱਚ ਕਈ ਤਰ੍ਹਾਂ ਦੇ ਸੁਧਾਰਾਂ ਦੇ ਲਈ ਲਿਖਿਆ ਗਿਆ ਹੈ।

ਦੇਸ਼ ਭਰ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ ਅਤੇ ਰੋਜ਼ਾਨਾ ਹੀ ਨਵੇਂ ਕੇਸ ਸਾਹਮਣੇ ਆ ਰਹੇ ਹਨ।

ਸਿੰਚਾਈ ਵਿਭਾਗ (ਜਲ ਸਰੋਤ) ਨਿਕੰਮੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ 15, 20, 25, 30, 35 ਸਾਲਾਂ ਦੀ ਛਾਂਟੀ ਕਰਨ ਦੇ ਸਬੰਧ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਤ ਰਾਮ, ਕਲਾਸ ਫੋਰ ਯੂਨੀਅਨ ਦੇ ਪ੍ਰਧਾਨ ਰਾਮ ਪ੍ਰਸ਼ਾਦ, ਜ਼ਿਲ੍ਹਾ ਜਨਰਲ ਸਕੱਤਰ ਪਰਵੀਨ ਕੁਮਾਰ, ਦੇਵ ਰਾਜ ਨਰੂਲਾ ਪੈਨਸ਼ਨ ਯੂਨੀਅਨ ਦੀ ਪ੍ਰਧਾਨਗੀ ਹੇਠ ਅੱਜ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਝੰਡੇ ਥੱਲੇ ਸਿੰਚਾਈ ਵਿਭਾਗ ਕੈਨਾਲ ਕਾਲੋਨੀ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ।

ਪੰਜਾਬ ਦੀ ਕੈਪਟਨ ਸਰਕਾਰ ਦਾ ਖ਼ਜ਼ਾਨਾ ਬਿਲਕੁਲ ਖ਼ਾਲੀ ਹੋਇਆ ਪਿਆ ਹੈ, ਜਿਸ ਦਾ ਢੰਡੋਰਾ ਪਿਛਲੇ ਲੰਮੇ ਸਮੇਂ ਤੋਂ ਕੈਪਟਨ ਸਾਹਿਬ ਪਿੱਟ ਰਹੇ ਹਨ।

ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਦੀ ਜ਼ਰੂਰਤਮੰਦ ਔਰਤ ਨੂੰ 10 ਹਜ਼ਾਰ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਦੇ ਕੇ ਉਸ ਦੀ ਮਾਲੀ ਸਹਾਇਤਾ ਕੀਤੀ ਗਈ।

ਲੰਘੇ ਦਿਨੀਂ ਪੰਜਾਬ ਦੀ ਕੈਪਟਨ ਸਰਕਾਰ ਦੇ ਵੱਲੋਂ ਪੰਜਾਬ ਦੇ ਅੰਦਰ ਟਰਾਂਸਪੋਰਟ ਸ਼ੁਰੂ ਕਰ ਦਿੱਤੀ ਗਈ ਸੀ ਅਤੇ ਸਰਕਾਰ ਨੇ ਕਿਹਾ ਸੀ ਕਿ ਬੱਸ ਜਰੀਏ ਲੋਕ ਹੁਣ ਕਿਤੇ ਵੀ ਆ ਜਾ ਸਕਦੇ ਹਾਂ, ਪਰ ਇਸਦੇ ਲਈ ਲੋਕਾਂ ਨੂੰ ਕੁਝ ਸਾਵਧਾਨੀਆਂ ਵਰਤਣੀਆਂ ਹੋਣਗੀਆਂ।

ਦੁਨੀਆ ਇਸ ਵੇਲੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਦੇ ਨਾਲ ਲੜ ਰਹੀ ਹੈ। ਕੋਰੋਨਾ ਦੇ ਕਾਰਨ ਹੁਣ ਤੱਕ ਲੱਖਾਂ ਲੋਕਾਂ ਦੀਆਂ ਮੌਤਾਂ ਹੋ ਚੁੱਕੀਆਂ ਹਨ।

ਕੋਰੋਨਾ ਵਾਇਰਸ ਨੇ ਲੋਕਾਂ ਕੋਲੋਂ ਰੁਜ਼ਗਾਰ ਖੋਹਿਆ ਹੈ, ਇਸਦੀ ਪੁਸ਼ਟੀ ਅੱਜ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਕੀਤੀ।

ਮਿਸ਼ਨ ਫ਼ਤਿਹ ਪੰਜਾਬ ਦੀ ਕੈਪਟਨ ਸਰਕਾਰ ਦੇ ਵੱਲੋਂ ਸ਼ੁਰੂ ਕੀਤਾ ਗਿਆ ਹੈ ਅਤੇ ਇਸੇ ਦੇ ਤਹਿਤ ਹੀ ਸਾਰੇ ਸਰਕਾਰੀ ਵਿਭਾਗਾਂ ਦੇ ਵੱਲੋਂ ਕੋਰੋਨਾ ਕਹਿਰ ਦੇ ਦੌਰਾਨ ਕੰਮ ਕੀਤੇ ਜਾ ਰਹੇ ਹਨ।

ਸਰਕਾਰ ਦੇ ਵੱਲੋਂ ਕੋਰੋਨਾ ਕਹਿਰ ਦੇ ਚੱਲਦਿਆਂ ਲਗਾਏ ਗਏ ਕਰਫ਼ਿਊ ਅਤੇ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਕਿਸੇ ਵੀ ਗ਼ਰੀਬ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਤੋਂ ਵਾਂਝਾ ਨਹੀਂ ਰੱਖਿਆ ਗਿਆ।

ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਮਿਸ਼ਨ ਫ਼ਤਿਹ' ਤਹਿਤ ਉਸਾਰੀ ਕਿਰਤੀਆਂ ਨੂੰ ਰਾਹਤ ਪਹੁੰਚਾਉਣ ਦੇ ਉਦੇਸ਼ ਨਾਲ ਪੰਜਾਬ ਬਿਲਡਿੰਗ ਅਤੇ ਹੋਰ ਉਸਾਰੀ ਕਿਰਤੀ ਭਲਾਈ ਬੋਰਡ ਵੱਲੋਂ ਜ਼ਿਲ੍ਹੇ ਭਰ ਦੇ ਸਾਰੇ 25 ਸੇਵਾ ਕੇਂਦਰਾਂ ਵਿਖੇ ਯੋਗ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਕਰਨੀ ਸ਼ੁਰੂ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸ਼ੁੱਕਰਵਾਰ ਡੀ.ਸੀ. ਮਾਡਲ (ਦਾਸ ਐਂਡ ਬ੍ਰਾਊਨ) ਸਕੂਲ ਦੇ ਬਾਹਰ ਗੁਦਾਮ ਦੇ ਸਾਹਮਣੇ ਵਾਲੀ ਜਗ੍ਹਾ ਤੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ।

ਸਰਹੱਦ 'ਤੇ ਵਸਿਆ ਫ਼ਿਰੋਜ਼ਪੁਰ ਸ਼ਹਿਰ, ਇੱਕ ਵਿਰਾਸਤੀ ਸ਼ਹਿਰ ਹੈ ਅਤੇ ਸੈਂਕੜੇ ਸਾਲ ਪਹਿਲੋਂ ਫ਼ਿਰੋਜ਼ਪੁਰ ਦਾ ਨਿਰਮਾਣ ਹੋਇਆ ਸੀ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ 8 ਜ਼ੋਨਾਂ ਦੀ ਸਮੁੱਚੀਆਂ ਕੋਰ ਕਮੇਟੀਆਂ ਦੀ ਮੀਟਿੰਗ ਅੱਜ ਪਿੰਡ ਆਰਿਫ਼ ਕੇ ਦੇ ਗੁਰਦੁਆਰਾ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੱਲੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਅੱਜ ਭਾਰਤੀ ਫ਼ੌਜ ਵੱਲੋਂ ਦਰਬਾਰ ਸਾਹਿਬ ਉੱਪਰ 1984 ਵਿੱਚ ਕੀਤੇ ਬਲਿਊ ਸਟਾਰ ਓਪਰੇਸ਼ਨ ਦੀ ਨਿਖੇਧੀ ਕਰਦੇ ਹੋਏ, ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ ਅਤੇ ਐੱਸ ਡੀ ਐੱਮ ਗੁਰੂ ਹਰਸਹਾਏ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਭਾਵੇਂ ਹੀ ਲਗਾਤਾਰ ਸਰਹੱਦ 'ਤੇ ਸਰਹੱਦੀ ਸੁਰੱਖਿਆ ਬਲ ਦੇ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਉੱਪਰ ਸਖ਼ਤੀ ਵਧਾਈ ਹੋਈ ਹੈ, ਪਰ ਇਸ ਦੇ ਬਾਵਜੂਦ ਹੈਰੋਇਨ ਸਰਹੱਦ ਪਾਰ ਕਰ ਰਹੀ ਹੈ।

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚੋਂ ਕੋਵਿਡ-19 ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਸ਼ੁਰੂ ਕੀਤੇ ਗਏ 'ਮਿਸ਼ਨ ਫ਼ਤਿਹ' ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੇ ਪੂਰਨ ਸਹਿਯੋਗ ਦੇਣ ਦਾ ਸੱਦਾ ਦਿੱਤਾ ਹੈ।

ਬੇਸ਼ੱਕ ਦੇਸ਼ ਭਰ ਦੇ ਅੰਦਰ ਲਾਕਡਾਊਨ ਲੱਗਿਆ ਹੋਇਆ ਹੈ, ਪਰ ਇਸਦੇ ਬਾਵਜੂਦ ਨਸ਼ਾ ਖੁੱਲ੍ਹੇਆਮ ਵਿਕ ਰਿਹਾ ਹੈ।

ਮਾਨਸੂਨ ਸੀਜ਼ਨ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਹੜ੍ਹਾਂ ਦੀ ਸਥਿਤੀ ਦਾ ਖ਼ਤਰਾ ਬਣ ਜਾਂਦਾ ਹੈ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਤਲੁਜ ਦਰਿਆ ਕਿਨਾਰੇ ਬਣੇ ਬੰਨ੍ਹਾਂ ਦਾ ਦੌਰਾ ਕੀਤਾ।

ਪੰਜਾਬ ਸਰਕਾਰ ਵੱਲੋਂ ਖ਼ਜ਼ਾਨਾ ਦਫ਼ਤਰ ਵਿੱਚ ਪਾਏ ਪੈਂਡਿੰਗ ਬਿੱਲਾਂ ਤੇ ਰੋਕ ਲਗਾਉਣ ਦੇ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਜ਼ਿਆਦਾ ਰੋਸ ਵੇਖਣ ਨੂੰ ਮਿਲ ਰਿਹਾ ਹੈ ਅਤੇ ਮੁਲਾਜ਼ਮਾਂ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੇ ਵਿਰੁੱਧ ਸੰਘਰਸ਼ ਕੀਤਾ ਜਾ ਰਿਹਾ ਹੈ।

ਕੋਵਿਡ-19 ਮਹਾਂਮਾਰੀ ਨੂੰ ਰੋਕਣ ਸਬੰਧੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫ਼ਤਿਹ ਤਹਿਤ ਤਕਰੀਬਨ 20 ਕਿੱਲੋਮੀਟਰ ਸਾਈਕਲ ਚਲਾ ਕੇ ਲੋਕਾਂ ਨੂੰ ਜਾਗਰੂਕ ਕੀਤਾ।

ਕੋਰੋਨਾ ਦੇ ਨਾਲ-ਨਾਲ ਸਿਹਤ ਵਿਭਾਗ ਮਮਦੋਟ ਵੱਲੋਂ ਹੁਣ ਲੋਕਾਂ ਨੂੰ ਮਲੇਰੀਏ ਦੇ ਮੱਛਰ ਤੋਂ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੱਜ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵੱਲੋਂ ਕਰਫ਼ਿਊ, ਲਾਕਡਾਊਨ ਦੌਰਾਨ ਬੇਰੁਜ਼ਗਾਰ ਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਦੇਣ ਦੀ ਮੰਗ ਅਤੇ 15-15 ਹਜ਼ਾਰ ਰੁਪਏ ਖਾਤਿਆਂ ਵਿੱਚ ਪਾਉਣ ਸਮੇਤ ਹੋਰ ਮੰਗਾਂ ਲਈ ਮੋਗਾ ਵਿਖੇ ਸਥਿਤ ਬੀਡੀਪੀਓ ਦਫ਼ਤਰ ਵਿਖੇ ਪ੍ਰਦਰਸ਼ਨ ਕੀਤਾ ਗਿਆ।

ਅੱਜ ਜ਼ਿਲ੍ਹਾ ਪੁਲਿਸ ਮੁਖੀ ਫ਼ਿਰੋਜ਼ਪੁਰ ਨਾਲ ਮੀਟਿੰਗ ਲਈ ਉਨ੍ਹਾਂ ਦੇ ਦਫ਼ਤਰ ਬਾਜੇਕੇ ਕਾਂਡ ਜਬਰ ਵਿਰੋਧੀ ਸੰਘਰਸ਼ ਕਮੇਟੀ ਦਾ ਵੱਡਾ ਵਫ਼ਦ ਪਹੁੰਚਿਆ।

ਪੀਏਯੂ ਵੱਲੋਂ ਤਿਆਰ ਕੀਤੇ ਗਏ ਸਰਕਾਰੀ ਬੀਜਾਂ ਨੂੰ ਅਵੈਧ ਤਰੀਕੇ ਨਾਲ ਦੁਕਾਨਾਂ ਤੇ ਵੇਚਣ ਦੇ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦੇ ਹੋਏ ਫ਼ਿਰੋਜ਼ਪੁਰ ਦੇ ਖੇਤੀਬਾੜੀ ਵਿਭਾਗ ਨੇ ਸੋਮਵਾਰ ਨੂੰ ਕੈਂਟ ਦਾਣਾ ਮੰਡੀ ਵਿਖੇ ਸਥਿਤ ਮੈਸਰਜ਼ ਸਿੰਗਲਾ ਸੀਡਜ਼ ਕੰਪਨੀ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।

ਖੇਡ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਦੇ ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਬਾਜੇ ਕੇ ਵਿੱਚ ਚੱਲ ਰਹੇ ਜ਼ਮੀਨੀ ਵਿਵਾਦ ਸਬੰਧੀ ਜਬਰ ਵਿਰੋਧੀ ਸੰਘਰਸ਼ ਕਮੇਟੀ ਨੇ ਅੱਜ ਥਾਣਾ ਗੁਰੂਹਰਸਹਾਏ ਦੇ ਸਾਹਮਣੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਭਾਰਤ ਭਰ ਵਿੱਚ ਬਿਜਲੀ ਸੁਧਾਰਾਂ ਦੇ ਨਾਮ 'ਤੇ ਬਿਜਲੀ ਦਾ ਨਿਜੀਕਰਨ ਕਰਕੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬਿਜਲੀ ਸੋਧ ਬਿੱਲ 2020 ਦੇ ਖਰੜੇ ਨੂੰ ਕੈਬਨਿਟ ਵਿੱਚ ਪ੍ਰਵਾਨਗੀ ਦੇਣ ਵਾਲੀ ਕੈਪਟਨ ਸਰਕਾਰ ਵਿਰੁੱਧ ਅੱਜ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ ਬੀਬੀਆਂ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਦੇ 7 ਐਸ.ਡੀ.ਓ. ਪਾਵਰਕਾਮ ਦਫਤਰਾਂ ਅੱਗੇ ਵਿਸ਼ਾਲ ਧਰਨੇ ਦਿੱਤੇ ਗਏ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਦੀ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡੀਸੀ ਦਫਤਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਡੀਸੀ ਦਫਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ।

ਆਉਣ ਵਾਲੀ 8 ਜਨਵਰੀ 2020 ਦਿਨ ਬੁੱਧਵਾਰ ਨੂੰ ਭਾਰਤ ਦੀਆਂ ਜਨਤਕ ਜੱਥੇਬੰਦੀਆਂ ਦੇ ਸੱਦੇ ਤੇ ਇਸ ਦਿਨ ਪੇਂਡੂ ਭਾਰਤ ਬੰਦ ਰੱਖਿਆ ਜਾਵੇਗਾ।

ਚੰਡੀਗੜ੍ਹ ਸੈਕਟਰ 46 ਦੇ ਸਪੋਰਟਸ ਕੰਪਲੈਕਸ ਵਿੱਚ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ 40ਵੀਂ ਸਟੇਟ ਲੈਵਲ ਐਥਲੈਟਿਕਸ ਮੀਟ ਕਰਵਾਈ ਗਈ।

ਟਰੇਡ ਯੂਨੀਅਨ ਦੇ ਸੱਦੇ 'ਤੇ 8 ਜਨਵਰੀ 2020 ਨੂੰ ਪੇਂਡੂ ਭਾਰਤ ਬੰਦ ਰੱਖ ਕੇ ਹੋ ਰਹੀ ਦੇਸ਼ ਵਿਆਪੀ ਹੜਤਾਲ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਦੀ ਗ੍ਰਿਫ਼ਤਾਰੀ ਅਤੇ ਜੇਲ੍ਹ ਵਿੱਚ ਹਮਲੇ ਨੂੰ ਸਾਜਿਸ਼ ਕਰਾਰ ਦਿੰਦਿਆਂ ਪਿੰਡ ਰੋਡੇ ਵਿੱਚ ਮਾਰਚ ਕਰਨ ਉਪਰੰਤ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ।

ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਫ਼ੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਦਾ ਲਿਖਤੀ ਪੇਪਰ ਜੋ ਕਿ ਨਵੰਬਰ ਮਹੀਨੇ ਵਿੱਚ ਹੋਇਆ ਸੀ, ਦਾ ਨਤੀਜਾ ਸ਼ਾਨਦਾਰ ਰਿਹਾ।

Load More