ਕਾਰਗਿਲ ਸਰਹੱਦ ਤੇ ਤਾਇਨਾਤ ਨਜ਼ਦੀਕੀ ਪਿੰਡ ਢੀਂਡਸਾ ਦਾ ਫ਼ੌਜੀ ਜਵਾਨ ਪਲਵਿੰਦਰ ਸਿੰਘ ਜੋ ਆਪਣੇ ਅਫ਼ਸਰ ਸਮੇਤ ਜੀਪ ਦੇ ਦਰਾਸ ਦਰਿਆ 'ਚ ਡਿੱਗ ਗਿਆ ਸੀ, ਦੀ ਲਾਸ਼ 17 ਦਿਨਾਂ ਬਾਅਦ ਦਰਿਆ 'ਚੋਂ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ।

ਸੂਬੇ 'ਚ ਕੋਰੋਨਾ ਵਾਇਰਸ ਬਿਮਾਰੀ ਦੇ ਚੱਲਦੇ ਸਮਾਜ ਦੇ ਹਰੇਕ ਵਰਗ ਨਾਲ ਸਬੰਧਿਤ ਲੋਕਾਂ ਤੇ ਗਹਿਰਾ ਬੁਰਾ ਪ੍ਰਭਾਵ ਪਿਆ ਹੈ।

ਖੰਨਾ ਸ਼ਹਿਰ ਅਤੇ ਆਸਪਾਸ ਲੱਗਦੇ ਇਲਾਕਿਆਂ 'ਚ ਹੋਈ ਤੇਜ਼ ਅਤੇ ਮੂਸਲਾਧਾਰ ਬਾਰਸ਼ ਦੇ ਕਾਰਨ ਗਲੀ-ਮੁਹੱਲਿਆਂ 'ਚ ਜਮਾਂ ਹੋਏ ਬਰਸਾਤੀ ਪਾਣੀ ਨੇ ਨਗਰ ਕੌਂਸਲ ਦੇ ਪਾਣੀ ਨਿਕਾਸੀ ਦੇ ਦਾਅਵਿਆਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ।

ਸੂਬੇ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਪ੍ਰਦੇਸ਼ ਅੰਦਰ ਦਿਨੋਂ ਦਿਨ ਵੱਧ ਰਹੇ ਕੋਰੋਨਾ ਪਾਜ਼ੀਟਿਵ ਕੇਸਾਂ ਕਾਰਨ ਲੋਕਾਂ ਦੇ ਮਨਾਂ 'ਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦਾ ਪ੍ਰਦੇਸ਼ ਸਰਕਾਰ ਵੱਲੋਂ ਕੋਈ ਨਿਪਟਾਰਾ ਨਾ ਕੀਤੇ ਜਾਣ ਦੇ ਖ਼ਿਲਾਫ਼ ਅਤੇ ਪੈਨਸ਼ਨਰਜ਼ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਸਬੰਧੀ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ, ਦੋਰਾਹਾ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਅਤੇ ਚਮਕੌਰ ਸਾਹਿਬ ਦੇ ਸੁੰਦਰੀਕਰਨ ਕਰਨ ਅਤੇ ਇਤਿਹਾਸਕ ਇਮਾਰਤਾਂ ਦੀ ਸਾਂਭ-ਸੰਭਾਲ ਸਬੰਧੀ ਸੂਬਾ ਸਰਕਾਰ ਵੱਲੋਂ ਚਲਾਏ ਜਾ ਰਹੇ ਵਿਕਾਸ ਪ੍ਰੋਜੈਕਟਾਂ ਤਹਿਤ ਫਤਿਹਗੜ੍ਹ ਸਾਹਿਬ ਦੇ ਜੋਤੀ ਸਰੂਪ ਮੋੜਾਂ ਵਿਖੇ ਸੁੰਦਰੀਕਰਨ ਪ੍ਰੋਜੈਕਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ।

ਸਮੇਂ-ਸਮੇਂ ਤੇ ਮਰੀਜ਼ਾਂ ਨੂੰ ਦਵਾਈਆਂ ਮੁਹੱਈਆ ਕਰਵਾਉਣ, ਸਮੂਹ ਫਾਰਮਾਸਿਸਟਾਂ ਨੂੰ ਇੱਕ ਮੰਚ ਤੇ ਇਕੱਠਾ ਕਰਨ, ਫਾਰਮਾਸਿਸਟਾਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਨੂੰ ਪੇਸ਼ ਆਉਂਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਦੇ ਉਦੇਸ਼ ਨਾਲ ਇੰਡੀਅਨ ਫਾਰਮਾਸਿਸਟ ਐਸੋਸੀਏਸ਼ਨ (ਆਈ.ਪੀ.ਏ) ਦੇ ਕੌਮੀ ਪ੍ਰਧਾਨ ਅਭੈ ਕੁਮਾਰ ਅਤੇ ਜਨਰਲ ਸਕੱਤਰ ਭੁਪਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਈ.ਪੀ.ਏ ਪੰਜਾਬ ਦੀ ਸੂਬਾ ਇਕਾਈ ਦਾ ਗਠਨ ਕੀਤਾ ਗਿਆ ਹੈ।

ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਨਜ਼ਦੀਕੀ ਪਿੰਡ ਕਲਾਲਮਾਜਰਾ 'ਚ ਆਪਣੇ ਘਰ ਕੋਲ ਪਸ਼ੂਆਂ ਦੇ ਵਾੜੇ 'ਚ ਸੌਂ ਰਹੇ ਪਸ਼ੂ ਵਪਾਰੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਵਾਰਦਾਤ ਨੂੰ ਸੁਲਝਾਉਂਦੇ ਹੋਏ ਖੰਨਾ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ।

ਫ਼ਸਲਾਂ ਦਾ ਉਚਿਤ ਲਾਗਤ ਮੁੱਲ ਨਾ ਮਿਲਣ ਦੇ ਚੱਲਦੇ ਘਾਟੇ ਦਾ ਧੰਦਾ ਬਣਦੀ ਜਾ ਰਹੀ ਰਵਾਇਤੀ ਖੇਤੀਬਾੜੀ ਫ਼ਾਇਦੇਮੰਦ ਨਾ ਰਹਿਣ ਦੇ ਕਾਰਨ ਆਰਥਿਕ ਮੰਦੀ ਦਾ ਸਾਹਮਣਾ ਕਰਨ ਵਾਲੇ ਕਿਸਾਨਾਂ ਦੇ ਲਈ ਸਰਹਿੰਦ ਦਾ ਅਗਾਂਹਵਧੂ ਤੇ ਸਫਲ ਕਿਸਾਨ ਗਗਨਦੀਪ ਸਿੰਘ ਇੱਕ ਚਾਨਣ ਮੁਨਾਰਾ ਬਣ ਕੇ ਸਾਹਮਣੇ ਆਇਆ ਹੈ।

ਖੇਤੀ ਸੁਧਾਰ ਦੇ ਨਾਂਅ ਤੇ ਕੇਂਦਰ ਸਰਕਾਰ ਵੱਲੋਂ ਜਬਰੀ ਥੋਪੇ ਗਏ ਖੇਤੀ ਆਰਡੀਨੈਂਸਾਂ ਅਤੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕੀਤੇ ਵਾਧੇ ਖ਼ਿਲਾਫ਼ ਸੂਬੇ ਅੰਦਰ ਪ੍ਰਧਾਨਮੰਤਰੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਦਿਨੋਂ ਦਿਨ ਗੁੱਸਾ ਵਧਦਾ ਹੀ ਜਾ ਰਿਹਾ ਹੈ।

ਸੂਬੇ ਅੰਦਰ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਕੋਰੋਨਾ ਫੈਲਣ ਤੋਂ ਰੋਕਣ ਦੇ ਉਦੇਸ਼ ਨਾਲ ਸੂਬਾ ਸਰਕਾਰ ਨੂੰ ਲਾਕਡਾਊਨ ਅਤੇ ਕਰਫ਼ਿਊ ਤੱਕ ਲਗਾਉਣਾ ਪੈ ਗਿਆ ਸੀ।

ਆਏ ਦਿਨ ਹੋਣ ਵਾਲੇ ਸੜਕ ਹਾਦਸਿਆਂ ਦੌਰਾਨ ਵਾਹਨ ਚਾਲਕਾਂ ਦੀਆਂ ਕੀਮਤੀ ਜਾਨਾਂ ਅਜਾਈਂ ਜਾ ਰਹੀਆਂ ਹਨ।

ਸ਼ਹੀਦਾਂ ਦੀ ਪਵਿੱਤਰ ਧਰਤੀ ਅਤੇ ਇਤਿਹਾਸਕ ਨਗਰੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਸੂਬਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਪਸ਼ੂਆਂ ਦੇ ਖਰੀਦਣ-ਵੇਚਣ ਦਾ ਕਾਰੋਬਾਰ ਕਰਨ ਵਾਲੇ ਪਸ਼ੂ ਵਪਾਰੀ ਦਾ ਬੀਤੀ ਰਾਤ ਨਜ਼ਦੀਕੀ ਪਿੰਡ ਕਲਾਲ ਮਾਜਰਾ 'ਚ ਪਸ਼ੂਆਂ ਵਾਲੇ ਵਾੜੇ 'ਚ ਸੁੱਤੇ ਸਮੇਂ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਦੇ ਸਰਵਪੱਖੀ ਵਿਕਾਸ ਕਾਰਜਾਂ ਸਬੰਧੀ ਚੁੱਕੇ ਜਾਣ ਵਾਲੇ ਜ਼ਰੂਰੀ ਕਦਮਾਂ ਸਬੰਧੀ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਨਾਲ ਮੁਲਾਕਾਤ ਕੀਤੀ ਹੈ।

ਕੋਰੋਨਾ ਵਾਇਰਸ ਬਿਮਾਰੀ ਫੈਲਣ ਦੇ ਚੱਲਦੇ ਸਰਕਾਰ ਵੱਲੋਂ ਲਗਾਏ ਗਏ ਲਾਕਡਾਊਨ ਤੇ ਕਰਫ਼ਿਊ ਦੇ ਬਾਅਦ ਸੂਬਾ ਸਰਕਾਰ ਵੱਲੋਂ ਸੀਮਤ ਸ਼ਰਤਾਂ ਤਹਿਤ ਦੁਕਾਨਾਂ ਅਤੇ ਬਾਜ਼ਾਰਾਂ ਦੇ ਨਾਲ ਜ਼ਰੂਰੀ ਪਬਲਿਕ ਟ੍ਰੈਫ਼ਿਕ ਖੋਲ੍ਹ ਦਿੱਤੀ ਗਈ ਸੀ।

ਇੱਕ ਪਾਸੇ ਸੂਬੇ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਆਏ ਦਿਨ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ।

ਵਿਆਹ ਕਰਵਾਉਣ ਦਾ ਲਾਰਾ ਲਗਾਕੇ ਇੱਕ ਨੌਜਵਾਨ ਵੱਲੋਂ ਇੱਕ ਮੁਟਿਆਰ ਦੀ ਇੱਜ਼ਤ ਨਾਲ ਖਿਲਵਾੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਦੇਸ਼ ਅੰਦਰ ਫੈਲੇ ਹੋਏ ਕੋਰੋਨਾ ਪ੍ਰਕੋਪ ਦੌਰਾਨ ਪਿਛਲੇ ਕਰੀਬ ਇੱਕ ਮਹੀਨੇ ਦੌਰਾਨ ਕੇਂਦਰ ਸਰਕਾਰ ਵੱਲੋਂ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਕੀਤੇ ਗਏ ਵਾਧੇ ਅਤੇ ਖੇਤੀ ਸੁਧਾਰਾਂ ਸਬੰਧੀ ਲਿਆਂਦੇ ਗਏ ਆਰਡੀਨੈਂਸਾਂ ਦੇ ਖ਼ਿਲਾਫ਼ ਦੇਸ਼ ਅੰਦਰ ਵੱਖ-ਵੱਖ ਵਰਗਾਂ ਨਾਲ ਸਬੰਧਿਤ ਲੋਕਾਂ ਅਤੇ ਕਿਸਾਨਾਂ 'ਚ ਮੋਦੀ ਸਰਕਾਰ ਵਿਰੁੱਧ ਗੁੱਸਾ ਫੁੱਟਦਾ ਜਾ ਰਿਹਾ ਹੈ।

ਸੂਬੇ 'ਚ ਫੈਲੀ ਕੋਰੋਨਾ ਵਾਇਰਸ ਬਿਮਾਰੀ ਦੇ ਕਾਰਨ ਆਏ ਦਿਨ ਖੰਨਾ ਅਤੇ ਆਸਪਾਸ ਲੱਗਦੇ ਇਲਾਕਿਆਂ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਵਾਧਾ ਹੁੰਦਾ ਜਾ ਰਿਹਾ ਹੈ।

ਬੱਚਿਆਂ ਨਾਲ ਹੋਣ ਵਾਲੇ ਸ਼ੋਸ਼ਣ ਤੇ ਹਿੰਸਾ ਨੂੰ ਰੋਕਣ, ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਅਤੇ ਬੱਚਿਆਂ ਦੇ ਮਨਾਂ ਚੋਂ ਪੁਲਿਸ ਦੀ ਝਿਜਕ ਨੂੰ ਦੂਰ ਕਰਨ ਤੇ ਸੁਖਾਵਾਂ ਮਾਹੌਲ ਪੈਦਾ ਕਰਨ ਦੇ ਉਦੇਸ਼ ਨਾਲ ਮੰਡੀ ਗੋਬਿੰਦਗੜ੍ਹ ਵਿਖੇ ਸੂਬੇ ਦਾ ਪਹਿਲਾ ਬਾਲ ਮਿੱਤਰ ਪੁਲਿਸ ਸਟੇਸ਼ਨ ਸਥਾਪਤ ਕੀਤਾ ਗਿਆ ਹੈ।

ਫ਼ਤਿਹਗੜ੍ਹ ਸਾਹਿਬ ਅਤੇ ਸਰਹਿੰਦ ਇਲਾਕੇ ਦੇ ਸਕੇਟਿੰਗ ਖੇਡਣ ਦੇ ਸ਼ੌਕੀਨ ਖਿਡਾਰੀਆਂ ਦੀ ਸਕੇਟਿੰਗ ਖੇਡ 'ਚ ਆਪਣੇ ਜੌਹਰ ਦਿਖਾਉਣ ਦੀ ਬੱਝੀ ਆਸ ਨੂੰ ਹੁਣ ਬਹੁਤ ਜਲਦੀ ਹੀ ਬੂਰ ਪੈਣ ਜਾ ਰਿਹਾ ਹੈ।

ਪਿਛਲੇ ਕੁਝ ਦਿਨਾਂ ਤੋਂ ਸੂਬੇ ਅੰਦਰ ਗਰਮੀ ਦਾ ਕਹਿਰ ਕਾਫ਼ੀ ਜ਼ਿਆਦਾ ਵਧਿਆ ਹੋਇਆ ਹੈ। ਤੱਪਦੇ ਸੂਰਜ ਦੀ ਲਾਲੀ ਕਾਰਨ ਵਧੀ ਗਰਮੀ ਦੇ ਚੱਲਦੇ ਹਰੇਕ ਵਰਗ ਦੇ ਲੋਕ ਬਹੁਤ ਤ੍ਰਾਹ-ਤ੍ਰਾਹ ਕਰ ਰਹੇ ਹਨ।

ਖੇਤੀਬਾੜੀ ਸਬੰਧੀ ਇਸਤੇਮਾਲ ਕੀਤੇ ਜਾਣ ਲਈ ਮਿਲਾਵਟ ਰਹਿਤ ਅਤੇ ਮਿਆਰੀ ਕੀਟਨਾਸ਼ਕ ਦਵਾਈਆਂ, ਖਾਦਾਂ ਅਤੇ ਬੀਜ ਮੁਹੱਈਆ ਕਰਵਾਏ ਜਾਣ ਸਬੰਧੀ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸ਼ਹਿਰ 'ਚ ਕਈ ਖਾਦਾਂ, ਕੀਟਨਾਸ਼ਕ ਦਵਾਈਆਂ ਅਤੇ ਬੀਜ ਵੇਚਣ ਵਾਲੀਆਂ ਦੁਕਾਨਾਂ ਤੇ ਵਿਸ਼ੇਸ਼ ਚੈਕਿੰਗ ਕੀਤੀ ਗਈ।

ਕੇਂਦਰ ਸਰਕਾਰ ਦੀ ਸਵੱਛ ਭਾਰਤ ਸਕੀਮ ਤਹਿਤ ਬਲਾਕ ਦੋਰਾਹਾ ਅਧੀਨ ਪੈਂਦੇ ਪਿੰਡਾਂ 'ਚ ਸੌਲਿਡ ਵੇਸਟ ਮੈਨੇਜਮੈਂਟ ਪਲਾਟ ਲਗਾਉਣ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਦੋਰਾਹਾ ਦੇ ਹੋਟਲ 'ਚ ਬਲਾਕ ਸੰਮਤੀ ਦੋਰਾਹਾ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ।

ਸੂਬੇ ਅੰਦਰ ਉਦਯੋਗਾਂ ਦੀ ਬਿਹਤਰੀ ਲਈ ਪੰਜਾਬ ਸਰਕਾਰ ਵੱਲੋਂ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਹਰ ਮੁਸ਼ਕਲ ਹਾਲਾਤ 'ਚ ਸਰਕਾਰ ਸੂਬੇ ਦੇ ਉਦਯੋਗਾਂ ਨਾਲ ਖੜ੍ਹੀ ਹੈ ਤੇ ਸਨਅਤਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦੇ ਹੱਲ ਲਈ ਸਰਕਾਰ ਵਚਨਬੱਧ ਹੈ।

ਸੂਬੇ 'ਚ ਕੋਰੋਨਾ ਵਾਇਰਸ ਦੇ ਚੱਲਦੇ ਬਣੇ ਹਾਲਾਤਾਂ ਅਤੇ ਦਿਨੋਂ ਦਿਨ ਵੱਧ ਰਹੇ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਕਾਰਨ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹਨ।

ਬੇਸ਼ੱਕ, ਡੇਂਗੂ ਅਤੇ ਚਿਕਨਗੁਨੀਆ ਮੱਛਰਾਂ ਦੀ ਰੋਕਥਾਮ ਅਤੇ ਡੇਂਗੂ ਬੁਖਾਰ ਤੋਂ ਆਮ ਲੋਕਾਂ ਨੂੰ ਬਚਾਉਣ ਸਬੰਧੀ ਹਰੇਕ ਸਾਲ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਂਦੇ ਹਨ।

ਜੇਕਰ ਸੂਬੇ ਦੇ ਕਿਸਾਨ ਬਾਸਮਤੀ ਫਸਲ ਦਾ ਜ਼ਿਆਦਾ ਭਾਅ ਹਾਸਲ ਕਰਨਾ ਚਾਹੁੰਦੇ ਹਨ ਤਾਂ ਉਹ ਫਸਲ ਤੇ ਪਾਬੰਦੀਸ਼ੁਦਾ ਕੀਟਨਾਸ਼ਕਾਂ ਦਾ ਇਸਤੇਮਾਲ ਨਾ ਕਰਨ ਅਤੇ ਖੇਤੀ ਮਾਹਿਰਾਂ ਵੱਲੋਂ ਸਿਫਾਰਸ਼ ਕੀਤੇ ਕੀਟਨਸ਼ਕਾਂ ਤੇ ਖਾਦਾਂ ਦੀ ਵਰਤੋਂ ਕੀਤੀ ਜਾਵੇ।

ਪਿੰਡਾਂ ਦੇ ਲੋਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਪੇਸ਼ ਆਉਂਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਦਿਵਾਉਣ ਦੀ ਦਿਸ਼ਾ 'ਚ ਸੂਬਾ ਸਰਕਾਰ ਵੱਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਫਤਹਿਗੜ ਸਾਹਿਬ ਦੇ ਵੱਖ-ਵੱਖ ਪਿੰਡਾਂ 'ਚ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਚਲਾਏ ਜਾ ਰਹੇ ਹਨ।

ਦਿਨ-ਬ-ਦਿਨ ਕੋਰੋਨਾ ਵਾਇਰਸ ਜ਼ਿਲ੍ਹਾ ਫਤਹਿਗੜ ਸਾਹਿਬ ਅੰਦਰ ਤੇਜ਼ ਰਫ਼ਤਾਰ ਨਾਲ ਚੱਲਦੇ ਹੋਏ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ।

ਖੇਤੀਬਾੜੀ ਸੈਕਟਰ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਦੇਸ਼ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਲਿਆਂਦੇ ਗਏ ਆਰਡੀਨੈਂਸਾਂ ਨੂੰ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਕਰਾਰ ਦਿੰਦੇ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਰਡੀਨੈਂਸਾਂ ਦਾ ਸਮਰਥਨ ਕਰਨ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਹਲਕਾ ਅਮਲੋਹ ਟੀਮ ਵੱਲੋਂ ਮੰਡੀ ਗੋਬਿੰਦਗੜ੍ਹ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਸੂਬੇ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਬਿਮਾਰੀ ਦੇ ਨਾਲ ਨਜਿੱਠਣ ਲਈ ਸੂਬਾ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜ਼ਰੂਰੀ ਸਾਵਧਾਨੀਆਂ ਵਰਤਣ ਦੇ ਨਿਰਦੇਸ਼ ਜਾਰੀ ਕੀਤੇ ਹੋਏ ਹਨ।

ਵਿਧਾਨ ਸਭਾ ਚੋਣਾਂ ਅਤੇ ਸੂਬੇ 'ਚ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕਦੇ ਹੋਏ ਦਾਅਵਾ ਕੀਤਾ ਸੀ ਕਿ ਸੂਬੇ 'ਚ ਕਾਂਗਰਸ ਸਰਕਾਰ ਬਣਨ ਦੇ ਸੌ ਦਿਨਾਂ ਦੇ ਅੰਦਰ ਉਹ ਸੂਬੇ 'ਚੋਂ ਨਸ਼ਾ ਤਸਕਰਾਂ ਦਾ ਲੱਕ ਤੋੜ ਕੇ ਨਸ਼ਿਆਂ ਦਾ ਖਾਤਮਾ ਕਰ ਦੇਣਗੇ।

ਸੂਬੇ ਅੰਦਰ ਦਵਾਈਆਂ ਵੇਚਣ ਵਾਲੇ ਕੈਮਿਸਟ ਸਟੋਰ ਸੰਚਾਲਕਾਂ ਵੱਲੋਂ ਵੇਚੀਆਂ ਜਾਣ ਵਾਲੀਆਂ ਦਵਾਈਆਂ ਦੇ ਰੇਟ 'ਚ ਕਾਫੀ ਅੰਤਰ ਹੋਣ ਸਬੰਧੀ ਸਮਾਜ ਸੇਵੀ ਬਲਜਿੰਦਰ ਸਿੰਘ ਜਿੰਦੂ ਵੱਲੋਂ ਕੀਤੇ ਗਏ ਖੁਲਾਸੇ ਦੇ ਬਾਅਦ ਸੂਬੇ 'ਚ ਬਵਾਲ ਮਚਿਆ ਹੋਇਆ ਹੈ।

ਸੂਬੇ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦੇ ਸੂਬੇ ਅੰਦਰ ਦਿਨੋਂ ਦਿਨ ਕੋਰੋਨਾ ਵਾਇਰਸ ਪਾਜ਼ੀਟਿਵ ਕੇਸਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ।

ਦਿਨੋਂ-ਦਿਨ ਘਾਟੇ ਦਾ ਕਾਰੋਬਾਰ ਬਣ ਰਹੀ ਰਵਾਇਤੀ ਖੇਤੀਬਾੜੀ 'ਚੋਂ ਕਿਸਾਨਾਂ ਨੂੰ ਉਭਾਰਨ ਸਬੰਧੀ ਸੂਬਾ ਸਰਕਾਰ ਅਤੇ ਖੇਤੀਬਾੜੀ ਤੇ ਵਿਕਾਸ ਵਿਭਾਗ ਪ੍ਰਦੇਸ਼ ਦੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਅਤੇ ਖੇਤੀ ਦੇ ਸਹਾਇਕ ਧੰਦਿਆਂ ਨੂੰ ਅਪਣਾਉਣ ਸਬੰਧੀ ਲਗਾਤਾਰ ਜਾਗਰੂਕ ਕਰਦਾ ਆ ਰਿਹਾ ਹੈ।

ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ 'ਚ ਪਿਛਲੇ ਕੁਝ ਦਿਨਾਂ ਤੋਂ ਕੇਂਦਰ ਸਰਕਾਰ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਹਰੇਕ ਵਰਗ ਦੇ ਲੋਕਾਂ 'ਚ ਗੁੱਸਾ ਫੁੱਟਦਾ ਜਾ ਰਿਹਾ ਹੈ।

ਕੋਰੋਨਾ ਵਾਇਰਸ ਦੇ ਮਰੀਜ਼ ਸਿਰਫ਼ ਪੰਜਾਬ 'ਚ ਹੀ ਨਹੀਂ ਬਲਕਿ ਸਗੋਂ ਪੂਰੇ ਦੇਸ਼ 'ਚ ਹੀ ਵਧੇ ਹਨ। ਮੌਜੂਦਾ ਸਮੇਂ ਦੇਸ਼ 'ਚ ਪ੍ਰਤੀ ਦਿਨ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਦੇ ਕਰੀਬ ਪਹੁੰਚ ਚੁੱਕੀ ਹੈ ਜੋ ਕਾਫ਼ੀ ਜ਼ਿਆਦਾ ਹੈ।

Load More