ਕੇਂਦਰੀ ਰਾਜ ਮੰਤਰੀ ਵੱਲੋਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ, ਜ਼ਿਲਾ ਵਿਕਾਸ ਕੋਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਆਉਂਦੇ 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਬੰਧੀ ਫਤਹਿਗੜ ਸਾਹਿਬ ਦੇ ਖੇਡ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ।

12 ਦਸੰਬਰ 2019 ਨੂੰ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਠੰਡ ਨੇ ਜ਼ੋਰ ਫੜ ਲਿਆ ਸੀ ਅਤੇ ਸੂਰਜ ਦੇਵਤਾ ਨੇ ਲੰਮੀ ਛੁੱਟੀ ਲੈ ਲਈ।

ਪੰਜਾਬ ਭਰ ਦੇ ਵਿੱਚ ਕੱਲ੍ਹ ਰਾਤ ਤੋਂ ਹੋ ਰਹੀ ਹਲਕੀ ਬਾਰਿਸ਼ ਦੇ ਨਾਲ ਠੰਡ ਨੇ ਇੱਕ ਵਾਰ ਫਿਰ ਤੋਂ ਜ਼ੋਰ ਫੜ ਲਿਆ ਹੈ।

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿਖੇ ਅਗਾਂਹਵਧੂ ਕਿਸਾਨ ਸੱਤਪਾਲ ਸਿੰਘ ਦੇ ਫਾਰਮ ਤੇ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।

ਮਿਡ ਡੇ ਮੀਲ ਦਾ ਲਾਹਾ ਸੂਬਾ ਪੰਜਾਬ ਦੇ ਲੱਖਾਂ ਵਿਦਿਆਰਥੀ ਲੈ ਰਹੇ ਹਨ ਅਤੇ ਇਸਦੇ ਨਾਲ ਸਰਕਰੀ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ 'ਚ ਵੀ ਕਾਫੀ ਇਜ਼ਾਫਾ ਹੋਇਆ ਹੈ।

ਦਿੱਲੀ ਵਿਧਾਨ ਸਭਾ ਚੋਣਾਂ ਦਾ ਐਲਾਨ ਅੱਜ ਭਾਰਤੀ ਚੋਣ ਕਮਿਸ਼ਨ ਵੱਲੋਂ ਕਰ ਦਿੱਤਾ ਗਿਆ ਹੈ।

ਫ਼ਰੀਦਕੋਟ ਵਿਖੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਲਾਲ ਭਗਵਾਨ ਦਾਸ ਗੋਇਲ ਦੇ ਸਪੁੱਤਰ ਐਡਵੋਕੇਟ ਪਵਨ ਕੁਮਾਰ ਗੋਇਲ ਜੈਤੋ ਵੱਲੋਂ ਅੱਜ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਕੁਸ਼ਲਦੀਪ ਸਿੰਘ ਅਤੇ ਮੈਂਬਰ ਲੋਕ ਸਭਾ ਜਨਾਬ ਮੁਹੰਮਦ ਸਦੀਕ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ ਗਿਆ।

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਲੋਕਾਂ ਨੂੰ ਤੰਬਾਕੂ ਸੇਵਨ ਨਾ ਕਰਨ ਦੀ ਸਲਾਹ ਦਿੰਦਿਆਂ ਦੱਸਿਆ ਹੈ ਕਿ ਤੰਬਾਕੂ ਕੈਂਸਰ ਵਰਗੀਆਂ ਜਾਨਲੇਵਾ ਬਿਮਾਰੀਆਂ ਦੀ ਜੜ੍ਹ ਹੈ ਅਤੇ ਇਸ ਆਦਤ ਤੋਂ ਹਰ ਕਿਸੇ ਨੂੰ ਬਚਣਾ ਚਾਹੀਦਾ ਹੈ।

ਈਰਾਨ ਦੀ ਸੈਨਾ ਦੇ ਕਮਾਂਡਰ ਜਨਰਲ ਕਾਸਿਮ ਸੁਲੇਮਾਨੀ ਦੇ ਅਮਰੀਕੀ ਹਮਲੇ ਵਿੱਚ ਮਾਰੇ ਜਾਣ ਤੋਂ ਬਾਅਦ ਦੋਹਾਂ ਦੇਸ਼ਾਂ ਵਿੱਚ ਤਣਾਅਪੂਰਨ ਹਾਲਾਤ ਬਣੇ ਹੋਏ ਹਨ।

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਕਰਤਾਰਪੁਰ ਰਾਵੀ ਦਰਸ਼ਨ ਅਭਿਲਾਖੀ ਸੰਸਥਾ ਦੇ ਜਨਰਲ ਸਕੱਤਰ ਗੁਰਿੰਦਰ ਸਿੰਘ ਬਾਜਵਾ ਨੇ ਆਖਿਆ ਕਿ ਸਿੱਖਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਮੁਸਲਮਾਨ ਵਿਅਕਤੀ ਵੱਲੋਂ ਸਿੱਖ ਭਾਈਚਾਰੇ ਅਤੇ ਸਿੱਖ ਧਰਮ ਦੇ ਖ਼ਿਲਾਫ਼ ਜਿਹੜੇ ਸ਼ਬਦ ਬੋਲੇ ਗਏ ਹਨ ਉਸ ਨਾਲ ਦੁਨੀਆ ਭਰ 'ਚ ਵੱਸਦੇ ਸਿੱਖਾਂ ਦੇ ਮਨਾ ਨੂੰ ਭਾਰੀ ਠੇਸ ਪਹੁੰਚੀ ਹੈ।

ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਵੱਲੋਂ ਸਮੇਤ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਅਤੇ ਜਾਪਿੰਦਰ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਕੇਂਦਰੀ ਜੇਲ ਕਪੂਰਥਲਾ ਦਾ ਮਹੀਨਾਵਾਰ ਨਿਰੀਖਣ ਕੀਤਾ ਗਿਆ।

ਨਿਰੰਕਾਰੀ ਯੂਥ ਸਿੰਪੋਜਿਅਮ ਦਾ ਉਦਘਾਟਨ ਨਿਰੰਕਾਰੀ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਨੇ ਸੈਕਟਰ -5 ਸਥਿਤ ਸ਼ਾਲੀਮਾਰ ਗਰਾਉਂਡ ਵਿੱਚ ਕੀਤਾ।

ਕਿਸਾਨ ਮਜ਼ਦੂਰ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਨੇ ਇਲਜ਼ਾਮ ਲਾਇਆ ਕਿ ਉਨ੍ਹਾਂ ਵੱਲੋਂ ਅਤੇ ਹੋਰ ਜੱਥੇਬੰਦੀਆਂ ਨੇ ਪਿੰਡ ਭੰਗਾਲਾ ਦੇ ਕਿਸਾਨ ਨੂੰ ਠੱਗਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਅਬੋਹਰ ਦੇ ਡੀ.ਐਸ.ਪੀ ਦਿਹਾਤੀ ਦਫ਼ਤਰ ਅੱਗੇ ਧਰਨਾ ਦਿੱਤਾ ਸੀ, ਪਰ ਪੁਲੀਸ ਪ੍ਰਸ਼ਾਸਨ ਨੇ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਜਿਸ ਕਰਕੇ ਜੱਥੇਬੰਦੀਆਂ ਦੇ ਆਗੂਆਂ 'ਚ ਪੁਲਿਸ ਖਿਲਾਫ਼ ਰੋਸ ਹੈ।

ਨੌਜਵਾਨਾਂ ਵੱਲੋਂ ਬਣਾਏ ਗਏ ਯੂਥ ਕਲੱਬਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਪਿੰਡ ਨਵਾਂ ਪਿੰਡ ਭੱਠੇ ਦੇ ਮੁੱਖ ਰੋਡ ਤੇ ਨਾਕਾ ਵੇਖ ਕੇ ਇੱਕ ਸਕੂਟਰੀ ਸਵਾਰ ਵਿਅਕਤੀ ਪਿੰਡ ਵੱਲ ਨੂੰ ਭੱਜ ਗਿਆ।

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿੱਚ ਸਮਾਜਿਕ ਸੁਰੱਖਿਆ ਵਿਭਾਗ ਦੇ ਵੱਲੋਂ ਔਰਤਾਂ ਖਿਲਾਫ ਹੁੰਦੇ ਸ਼ੋਸ਼ਣ ਅਤੇ ਅਪਰਾਧਾਂ ਨੂੰ ਰੋਕਣ ਲਈ ਕੇਸਰੀ ਰੰਗ ਦੇ "ਆਸ" ਬਕਸੇ ਲਗਾਏ ਗਏ ਸਨ ਪਰ ਇਹਨਾਂ ਨੂੰ ਹਾਲੇ ਵੀ ਚੰਗੇ ਹੁੰਗਾਰੇ ਦੀ ਆਸ ਹੈ।

ਪੰਜਾਬ ਦੇ ਵਿੱਚ ਝੋਨੇ ਦੇ 2019 ਦੇ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕਰੀਬ 1700 ਤੋਂ ਵੱਧ ਪੁਲਿਸ ਮਾਮਲੇ ਦਰਜ ਹੋਏ ਅਤੇ 6 ਕਰੋੜ ਤੋਂ ਵੱਧ ਜੁਰਮਾਨਾ ਕੀਤਾ ਗਿਆ ਪਰ ਇਸ ਵਿੱਚੋਂ ਸਿਰਫ 1 ਲੱਖ ਦੀ ਵਸੂਲੀ ਹੋਈ ਹੈ।

ਦੀ ਪੰਜਾਬ ਰਾਜ ਜ਼ਿਲ੍ਹਾ ਡੀਸੀ ਦਫਤਰ ਕਰਮਚਾਰੀ ਯੂਨੀਅਨ ਦੀ ਸੂਬਾ ਕਮੇਟੀ ਵੱਲੋਂ ਲਏ ਗਏ ਫੈਸਲੇ ਅਨੁਸਾਰ ਡੀਸੀ ਦਫਤਰ ਕਰਮਚਾਰੀ ਐਸੋਸੀਏਸ਼ਨ ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਡੀਸੀ ਦਫਤਰ ਦੇ ਸਾਹਮਣੇ ਗੇਟ ਰੈਲੀ ਕੀਤੀ ਗਈ।

ਆਉਣ ਵਾਲੀ 8 ਜਨਵਰੀ 2020 ਦਿਨ ਬੁੱਧਵਾਰ ਨੂੰ ਭਾਰਤ ਦੀਆਂ ਜਨਤਕ ਜੱਥੇਬੰਦੀਆਂ ਦੇ ਸੱਦੇ ਤੇ ਇਸ ਦਿਨ ਪੇਂਡੂ ਭਾਰਤ ਬੰਦ ਰੱਖਿਆ ਜਾਵੇਗਾ।

ਚੰਡੀਗੜ੍ਹ ਸੈਕਟਰ 46 ਦੇ ਸਪੋਰਟਸ ਕੰਪਲੈਕਸ ਵਿੱਚ ਮਾਸਟਰਜ਼ ਐਥਲੈਟਿਕਸ ਐਸੋਸੀਏਸ਼ਨ ਚੰਡੀਗੜ੍ਹ ਵੱਲੋਂ 40ਵੀਂ ਸਟੇਟ ਲੈਵਲ ਐਥਲੈਟਿਕਸ ਮੀਟ ਕਰਵਾਈ ਗਈ।

ਠੰਡ ਨਾਲ ਜਿਲ੍ਹਾ ਫਾਜ਼ਿਲਕਾ ਦੇ ਅਬੋਹਰ ਸ਼ਹਿਰ 'ਚ ਇੱਕ ਵਿਅਕਤੀ ਦੀ ਮੌਤ ਹੋਈ, ਜਿਸਦੀ ਪਹਿਚਾਨ ਨਾ ਹੋਣ 'ਤੇ ਅੱਜ ਨਰ ਸੇਵਾ ਨਾਰਾਇਣ ਸੇਵਾ ਨੇ ਉਸਦਾ ਅੰਤਿਮ ਸੰਸਕਾਰ ਹਿੰਦੂ ਰੀਤੀ ਰਿਵਾਜਾ ਅਨੁਸਾਰ ਕਰ ਦਿਤਾ।

ਟਰੇਡ ਯੂਨੀਅਨ ਦੇ ਸੱਦੇ 'ਤੇ 8 ਜਨਵਰੀ 2020 ਨੂੰ ਪੇਂਡੂ ਭਾਰਤ ਬੰਦ ਰੱਖ ਕੇ ਹੋ ਰਹੀ ਦੇਸ਼ ਵਿਆਪੀ ਹੜਤਾਲ ਦਾ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਸਮਰਥਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਅੱਜ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਦੀ ਗ੍ਰਿਫ਼ਤਾਰੀ ਅਤੇ ਜੇਲ੍ਹ ਵਿੱਚ ਹਮਲੇ ਨੂੰ ਸਾਜਿਸ਼ ਕਰਾਰ ਦਿੰਦਿਆਂ ਪਿੰਡ ਰੋਡੇ ਵਿੱਚ ਮਾਰਚ ਕਰਨ ਉਪਰੰਤ ਜੇਲ੍ਹ ਸੁਪਰਡੈਂਟ ਅਤੇ ਡਿਪਟੀ ਕਮਿਸ਼ਨਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ।

ਕੱਲ੍ਹ ਹੋਈ ਹਲਕੀ ਕਿਣ-ਮਿਣ ਤੋਂ ਬਾਅਦ ਮੀਂਹ ਅੱਜ ਸਵੇਰ ਤੋਂ ਜਾਰੀ ਹੈ।

ਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਕੁਸ਼ਟ ਰੋਗ ਸੰਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਡਾ.ਰਾਜੇਸ਼ ਕੁਮਾਰ ਬੱਗਾ ਦੇ ਨਿਰਦੇਸ਼ਾਂ ਤੇ ਜਿਲ੍ਹਾ ਸਿਹਤ ਅਧਿਕਾਰੀਆਂ ਵੱਲੋਂ ਸ਼ਹਿਰ ਦੇ ਮਾਡਲ ਟਾਊਨ ਸਥਿਤ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਵਿਖੇ ਜਾਗਰੂਕਤਾ ਸਮਾਰੋਹ ਦਾ ਆਯੋਜਨ ਕੀਤਾ ਗਿਆ। ਸਮਾਰੋਹ ਦੌਰਾਨ ਜਿਲ੍ਹਾ ਸਿਹਤ ਵਿਭਾਗ ਦੇ ਮੈਡਕੀਲ ਅਫਸਰ ਡਾ.ਮਨਰੀਤ ਸਿੰਘ ਬੈਨੀਪਾਲ ਨੇ ਸ਼ਾਮਲ ਹੋ ਕੇ ਆਮ ਲੋਕਾਂ ਕੁਸ਼ਟ ਰੋਗ ਦੀਆਂ ਨਿਸ਼ਾਨੀਆਂ, ਬਚਾਅ ਅਤੇ ਇਸਦੇ ਇਲਾਜ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਫ਼ੌਜ ਵਿੱਚ ਭਰਤੀ ਹੋਣ ਵਾਲੇ ਨੌਜਵਾਨਾਂ ਦਾ ਲਿਖਤੀ ਪੇਪਰ ਜੋ ਕਿ ਨਵੰਬਰ ਮਹੀਨੇ ਵਿੱਚ ਹੋਇਆ ਸੀ, ਦਾ ਨਤੀਜਾ ਸ਼ਾਨਦਾਰ ਰਿਹਾ।

ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਇਲਾਜ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਡੈਂਟਲ ਸਿਹਤ ਜਾਗਰੂਕਤਾ ਪੰਦਰਵਾੜੇ ਤਹਿਤ ਸਿਵਲ ਹਸਪਤਾਲ ਚ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ।

26 ਜਨਵਰੀ ਦੇ ਸਮਾਗਮਾਂ ਦਾ ਕਾਊਂਟ ਡਾਊਨ ਸ਼ੁਰੂ ਹੋ ਚੁੱਕਾ ਹੈ। ਇਸ ਵਾਰ ਪਟਿਆਲਾ ਚ ਤਿਰੰਗਾ ਕੌਣ ਲਹਿਰਾਏਗਾ?

ਪੰਜਾਬ ਸਰਕਾਰ ਦੇ ਪੁਲਿਸ ਸਾਂਝ ਪ੍ਰੋਜੈਕਟ ਤਹਿਤ ਪਾਸਪੋਰਟ ਇਨਕੁਆਰੀ ਸਬੰਧੀ ਅਪਣਾਈ ਗਈ ਨੀਤੀ ਨਾਲ ਪਾਸਪੋਰਟ ਇਨਕੁਆਰੀ ਸੁਖਾਲੀ ਅਤੇ ਪਾਰਦਰਸ਼ੀ ਸਾਬਤ ਹੋਈ ਹੈ।

ਮਾਡਰਨ ਜੇਲ੍ਹ ਕਪੂਰਥਲਾ ਵਿੱਚ ਬੰਦ ਹਵਾਲਾਤੀਆਂ ਕੋਲੋਂ ਸਮਾਰਟ ਫ਼ੋਨ ਮਿਲਣ ਦਾ ਸਿਲਸਿਲਾ ਬਾਦਸਤੂਰ ਜਾਰੀ ਹੈ।

ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਨਜ਼ਦੀਕੀ ਪਿੰਡ ਡਾਬਾ ਇਲਾਕੇ 'ਚੋਂ ਇੱਕ ਨੌਜਵਾਨ ਵੱਲੋਂ ਵਰਗਲਾ ਕੇ ਨਬਾਲਗ ਲੜਕੀ ਨੂੰ ਕਿਡਨੈਪ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਭਾਰਤ ਪਾਕਿਸਤਾਨ ਦੀ ਵੰਡ ਤੋਂ ਬਾਅਦ 72 ਸਾਲਾਂ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਦਸ਼ਮੇਸ਼ ਪਿਤਾ ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਵਿੱਚ ਏਨੇ ਵੱਡੇ ਪੱਧਰ ਤੇ ਮਨਾਇਆ ਗਿਆ ਸੀ।

ਸਥਾਨਕ ਸ਼ਹਿਰ ਦੀ ਸ਼ਹੀਦ ਭਗਤ ਸਿੰਘ ਕਾਲੋਨੀ ਦੇ ਰਹਿਣ ਵਾਲੇ ਇੱਕ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਦੋ ਵਿਅਕਤੀਆਂ ਦੇ ਵੱਲੋਂ ਕਰੀਬ ਪੌਣੇ ਪੰਜ ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਜਾਅਲੀ ਇਕਰਾਰਨਾਮਾ ਕਰਕੇ ਇੱਕ ਅਨਪੜ੍ਹ ਕਿਸਾਨ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਥਾਣਾ ਮਮਦੋਟ ਦੇ ਵੱਲੋਂ ਆੜ੍ਹਤੀਏ ਸਮੇਤ ਚਾਰ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ।

ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਵਿੱਚੋਂ ਚਾਰ ਮੋਬਾਈਲ ਫੋਨ ਬਰਾਮਦ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ।

ਪੁਲਿਸ ਥਾਣਾ ਸਦਰ ਫ਼ਿਰੋਜ਼ਪੁਰ ਦੇ ਵੱਲੋਂ ਸਤਲੁਜ ਦਰਿਆ ਕੰਢੇ ਚੱਲਦੇ ਸ਼ਰਾਬ ਦੇ ਨਾਜਾਇਜ਼ ਕਾਰੋਬਾਰ ਦਾ ਪਰਦਾਫਾਸ਼ ਕਰਦੇ ਹੋਇਆਂ ਉੱਥੋਂ 110 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜਦਕਿ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।

Load More